Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੀ ਮੇਨ ਸੀਵਰੇਜ ਪਾਈਪਲਾਈਨ ਦਾ ਕੰਮ ਤੁਰੰਤ ਸ਼ੁਰੂ ਕਰਨ ਦੀ ਮੰਗ ਆਰਟੀਆਈ ਕਾਰਕੁਨ ਕੁਲਜੀਤ ਬੇਦੀ ਨੇ ਡੀਸੀ ਮੁਹਾਲੀ ਤੇ ਨਗਰ ਨਿਗਮ ਦੇ ਪ੍ਰਸ਼ਾਸਕ ਨੂੰ ਲਿਖਿਆ ਪੱਤਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਪਰੈਲ: ਉੱਘੇ ਸਮਾਜ ਸੇਵੀ ਅਤੇ ਆਰਟੀਆਈ ਕਾਰਕੁਨ ਕੁਲਜੀਤ ਸਿੰਘ ਬੇਦੀ ਨੇ ਸ਼ਹਿਰ ਦੇ ਚਾਰ ਦਹਾਕੇ ਪੁਰਾਣੇ ਸੀਵਰੇਜ ਪਾਈਪਲਾਈਨ ਦੀ ਗੰਭੀਰ ਹੁੰਦੀ ਜਾ ਰਹੀ ਸਮੱਸਿਆ ਦਾ ਮੁੱਦਾ ਚੁੱਕਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਤੋਂ ਮੰਗ ਕੀਤੀ ਹੈ ਕਿ ਇਸ ਪ੍ਰਾਜੈਕਟ ਨੂੰ ਜਲਦੀ ਨੇਪਰੇ ਚਾੜ੍ਹਿਆ ਜਾਵੇ ਅਤੇ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਨਿਕਾਸੀ ਨਾਲਿਆਂ ਅਤੇ ਰੋਰਡ ਗਲੀਆਂ ਦੀ ਵੀ ਸਫ਼ਾਈ ਕਰਵਾਈ ਜਾਵੇ। ਇਸ ਸਬੰਧੀ ਸ੍ਰੀ ਬੇਦੀ ਨੇ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਨਗਰ ਨਿਗਮ ਦੇ ਪ੍ਰਸ਼ਾਸਕ ਕਮਲ ਕੁਮਾਰ ਗਰਗ ਨੂੰ ਪੱਤਰ ਲਿਖ ਕੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਕਿ ਕੁਝ ਸਮਾਂ ਪਹਿਲਾਂ ਹਾਊਸ ਵਿੱਚ 40 ਸਾਲ ਪੁਰਾਣੀ ਸੀਵਰੇਜ ਪਾਈਪਲਾਈਨ ਬਦਲ ਕੇ 22 ਕਰੋੜ ਦੀ ਲਾਗਤ ਨਾਲ ਨਵੇਂ ਸਿਰਿਓਂ ਪਾਈਪਲਾਈਨ ਪਾਉਣ ਦਾ ਮਤਾ ਪਾਸ ਕੀਤਾ ਗਿਆ ਸੀ ਅਤੇ ਪਿੱਛੇ ਜਿਹੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨਾਈਪਰ ਨੇੜੇ ਕਹੀ ਦਾ ਟੱਕ ਲਗਾ ਕੇ ਇਸ ਕੰਮ ਦੀ ਰਸਮੀ ਸ਼ੁਰੂਆਤ ਵੀ ਕੀਤੀ ਗਈ ਸੀ ਲੇਕਿਨ ਹਾਲੇ ਤੱਕ ਇਹ ਪ੍ਰਾਜੈਕਟ ਅਧੂਰਾ ਪਿਆ ਹੈ। ਦੱਸਿਆ ਗਿਆ ਹੈ ਕਿ ਕਰੋਨਾਵਾਇਰਸ ਦੇ ਮੱਦੇਨਜ਼ਰ ਕਰਫਿਊ ਕਾਰਨ ਇਹ ਪ੍ਰਾਜੈਕਟ ਲੇਟ ਹੋ ਰਿਹਾ ਹੈ। ਸ੍ਰੀ ਬੇਦੀ ਨੇ ਕਿਹਾ ਕਿ ਬਰਸਾਤ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ। ਜੇਕਰ ਬਰਸਾਤ ਤੋਂ ਪਹਿਲਾਂ ਇਹ ਕੰਮ ਨੇਪਰੇ ਨਹੀਂ ਚੜ੍ਹਿਆ ਤਾਂ ਸ਼ਹਿਰ ਵਾਸੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਬਰਸਾਤ ਦੇ ਪਾਣੀ ਦੇ ਤੇਜ਼ ਵਹਾਅ ਕਾਰਨ ਹਰੇਕ ਸਾਲ ਪੁਰਾਣੀ ਸੀਵਰੇਜ ਲਾਈਨ ਥਾਂ ਥਾਂ ਤੋਂ ਪੰਚਰ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਮੁਹਾਲੀ ਪ੍ਰਸ਼ਾਸਨ ਨੇ ਲੋਕਹਿੱਤ ਨੂੰ ਦੇਖਦੇ ਹੋਏ ਮੁਹਾਲੀ ਤੋਂ ਖਾਨਪੁਰ ਤੱਕ ਫਲਾਈਓਵਰ ਅਤੇ ਐਲੀਵੇਟਿਡ ਹਾਈਵੇਅ ਦਾ ਕੰਮ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਹੈ। ਉਸੇ ਤਰਜ਼ ’ਤੇ ਸੀਵਰੇਜ ਪ੍ਰਾਜੈਕਟ ਦਾ ਕੰਮ ਸ਼ੁਰੂ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਕਿ ਨਾਈਪਰ ਨੇੜੇ ਮੁੱਖ ਸੜਕ ਪਿਛਲੇ ਮਹੀਨੇ ਤੋਂ ਬੰਦ ਪਈ ਹੈ। ਜਿਸ ਕਾਰਨ ਇੱਧਰ ਆਉਣ ਜਾਣ ਵਾਲੇ ਲੋਕ ਕਾਫੀ ਤੰਗ ਪ੍ਰੇਸ਼ਾਨ ਹਨ। ਜੇਕਰ ਇਹ ਪ੍ਰਾਜੈਕਟ ਛੇਤੀ ਮੁਕੰਮਲ ਕਰ ਲਿਆ ਜਾਂਦਾ ਹੈ ਤਾਂ ਰਾਹਗੀਰਾਂ ਸਮੇਤ ਸ਼ਹਿਰ ਵਾਸੀਆਂ ਨੂੰ ਆਵਾਜਾਈ ਵੀ ਸੌਖੀ ਹੋ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ