ਪਿੰਡ ਮੱਕੜਿਆਂ ਦੇ ਸ਼ਮਸ਼ਾਨਘਾਟ ਨੂੰ ਜਾਂਦੇ ਰਸਤੇ ਵਿੱਚ ਬਰਸਾਤੀ ਪਾਣੀ ਦੀ ਨਿਕਾਸ ਲਈ ਪਾਈਪ ਪਾਉਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਤਹਿਸੀਲ ਖਰੜ ਦੇ ਪਿੰਡ ਮੱਕੜਾਂ ਦੀ ਗ੍ਰਾਮ ਪੰਚਾਇਤ ਨੇ ਅੱਜ ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਮੰਚ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਅਮਿਤ ਤਲਵਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਪਿੰਡ ਮੱਕੜਾਂ ਵਿਖੇ ਸ਼ਮਸ਼ਾਨਘਾਟ ਨੂੰ ਜਾਣ ਵਾਲੇ ਰਸਤੇ ਨੂੰ ਪੱਕਾ ਕਰਨ ਤੋਂ ਪਹਿਲਾਂ ਬਰਸਾਤੀ ਪਾਣੀ ਦੇ ਨਿਕਾਸ ਵਾਲੇ ਪਾਈਪਲਾਈਨ ਪਾਈ ਜਾਵੇ।
ਗਰਾਮ ਪੰਚਾਇਤ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪਿੰਡ ਮੱਕੜਾਂ ਵਿੱਚ ਐਸਸੀ ਭਾਈਚਾਰੇ ਦੇ ਸ਼ਮਸ਼ਾਨਘਾਟ ਤੋਂ ਇਕ ਕਿੱਲੋਮੀਟਰ ਦੂਰ ਹਨ, ਜਿਸ ਨੂੰ ਜਾਣ ਲਈ ਪਹਿਲਾਂ ਕੱਚਾ ਰਸਤਾ ਸੀ ਪਰ ਹੁਣ ਕੁਝ ਸਮਾਂ ਪਹਿਲਾਂ ਪੀ ਡਬਲਯੂ ਡੀ ਵਿਭਾਗ ਵੱਲੋਂ ਇਸ ਰਸਤੇ ਨੂੰ ਪੱਕਾ ਕਰਨ ਲਈ ਗਟਕਾ ਪਾ ਦਿੱਤਾ ਗਿਆ ਹੈ ਅਤੇ ਇਸ ਰਸਤੇ ਨੂੰ ਖੇਤਾਂ ਤੋਂ ਉੱਚਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਟਕਾ ਪਾਉਣ ਤੋਂ ਪਹਿਲਾਂ ਇਸ ਰਸਤੇ ’ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪ ਦੱਬੇ ਹੋਏ ਸਨ, ਜਿਨ੍ਹਾਂ ਰਾਹੀਂ ਪਿੰਡਾਂ ਲਾਂਡਰਾਂ, ਸਵਾੜਾ ਅਤੇ ਝੰਜੇੜੀ ਆਦਿ ਪਿੰਡਾਂ ਦੇ ਬਰਸਾਤੀ ਪਾਣੀ ਦਾ ਨਿਕਾਸ ਹੋ ਜਾਂਦਾ ਸੀ ਪਰ ਹੁਣ ਇਸ ਰਸਤੇ ’ਤੇ ਗਟਕਾ ਪਾਉਣ ਨਾਲ ਬਰਸਾਤੀ ਪਾਣੀ ਦੀ ਨਿਕਾਸੀ ਵਾਲੇ ਪਾਈਪ ਟੁੱਟ ਗਏ ਹਨ ਅਤੇ ਗੰਦੇ ਪਾਣੀ ਦੀ ਨਿਕਾਸੀ ਬੰਦ ਹੋ ਗਈ ਹੈ।
ਵਫ਼ਦ ਨੇ ਡੀਸੀ ਤੋਂ ਮੰਗ ਕੀਤੀ ਕਿ ਪਿੰਡ ਮੱਕੜਾਂ ਵਿਖੇ ਸ਼ਮਸ਼ਾਨਘਾਟ ਨੂੰ ਜਾਣ ਵਾਲੇ ਰਸਤੇ ਨੂੰ ਪੱਕਾ ਕਰਨ ਤੋਂ ਪਹਿਲਾਂ ਬਰਸਾਤੀ ਪਾਣੀ ਦੇ ਨਿਕਾਸ ਵਾਲੇ ਪਾਈਪ ਪਾਏ ਜਾਣ। ਇਸ ਮੌਕੇ ਮੱਕੜਾਂ ਦੀ ਸਰਪੰਚ ਪਰਮਜੀਤ ਕੌਰ, ਪੰਚ ਕਰਮਜੀਤ ਕੌਰ, ਪੰਚ ਪਿਆਰਾ ਸਿੰਘ, ਨੰਬਰਦਾਰ ਹਰਭਜਨ ਸਿੰਘ, ਗਿਆਨ ਸਿੰਘ, ਸਤਪਾਲ ਦਾਸ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਗੁਰਵਿੰਦਰ ਸਿੰਘ, ਜਸਪਾਲ ਸਿੰਘ, ਕੁਲਵੀਰ ਸਿੰਘ, ਅਵਤਾਰ ਸਿੰਘ, ਕੇਵਲ ਸਿੰਘ, ਹਰਬੰਸ ਸਿੰਘ, ਗੁਰਮੀਤ ਸਿੰਘ, ਬਹਾਦਰ ਸਿੰਘ, ਮਨਦੀਪ ਕੌਰ, ਗੁਰਮੇਲ ਸਿੰਘ, ਰਾਮ ਸਿੰਘ, ਜਸਪਾਲ ਕੌਰ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਗੁਰਤੇਜ ਸਿੰਘ, ਤੇਜਿੰਦਰ ਸਿੰਘ, ਪ੍ਰਿਤਪਾਲ ਸਿੰਘ, ਸੁਖਦੇਵ ਸਿੰਘ, ਹਰਜਿੰਦਰ ਸਿੰਘ, ਗੁਰਭਾਗ ਸਿੰਘ, ਨਾਜਰ ਸਿੰਘ, ਜਗਤਾਰ ਸਿੰਘ, ਨਰਿੰਦਰ ਸਿੰਘ, ਹਰਨੇਕ ਸਿੰਘ, ਮਹਿੰਦਰ ਸਿੰਘ, ਕੁਲਵੰਤ ਸਿੰਘ ਸਾਬਕਾ ਪੰਚ, ਬਲਜੀਤ ਕੌਰ, ਪਰਮਜੀਤ ਸਿੰਘ ਵੀ ਮੌਜੂਦ ਸਨ।

Load More Related Articles

Check Also

Majitha Hooch Tragedy: Swift Government Action — All 10 Accused Arrested Within 6 Hours

Majitha Hooch Tragedy: Swift Government Action — All 10 Accused Arrested Within 6 Hours CM…