Share on Facebook Share on Twitter Share on Google+ Share on Pinterest Share on Linkedin ‘ਆਪ’ ਵੱਲੋਂ ਡੀਸੀ, ਐਸਡੀਐਮ ਤੇ ਤਹਿਸੀਲ ਦਫ਼ਤਰਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਮੰਗ ਡੀਸੀ ਮੁਹਾਲੀ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਲੰਮਾ ਚੌੜਾ ਲਿਖਤੀ ਮੰਗ ਪੱਤਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ: ਆਮ ਆਦਮੀ ਪਾਰਟੀ (ਆਪ) ਦੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅੱਜ ਮੁਹਾਲੀ ਵਿੱਚ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੰਮਾ ਚੌੜਾ ਮੰਗ ਪੱਤਰ ਭੇਜਿਆ ਗਿਆ। ਜਿਸ ਵਿੱਚ ਮੰਗ ਕੀਤੀ ਕਿ ਮਾਲ ਵਿਭਾਗ ਦੇ ਪੰਜਾਬ ਦੇ ਸਾਰੇ ਡੀਸੀ, ਐਸਡੀਐਮ ਤੇ ਤਹਿਸੀਲਦਾਰ ਦਫ਼ਤਰਾਂ ਦੇ ਹਜ਼ਾਰਾਂ ਮੁਲਾਜ਼ਮਾਂ ਦੀ ਪਿਛਲੇ ਪੰਜ ਦਿਨਾਂ ਤੋਂ ਚੱਲ ਰਹੀ ਹੜਤਾਲ ਸਬੰਧੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਹੜਤਾਲ ਤੁਰੰਤ ਖਤਮ ਕਰਵਾਉਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀ ਹੜਤਾਲ ਕਾਰਨ ਉਕਤ ਦਫ਼ਤਰਾਂ ਵਿੱਚ ਕਈ ਦਿਨਾਂ ਤੋਂ ਕੋਈ ਕੰਮ ਨਹੀਂ ਹੋ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਲੱਖਾਂ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਬਣਦੀ ਹੈ। ਉਨ੍ਹਾਂ ਮੰਗ ਕੀਤੀ ਕਿ ਡੀਸੀ ਦਫ਼ਤਰਾਂ ਤੋਂ ਲੈ ਕੇ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿੱਚ ਕੰਮ ਦਾ ਵਾਧਾ ਹੋਣ ਕਰਕੇ ਹੋਰ ਭਰਤੀ ਕੀਤੀ ਜਾਵੇ, ਸੁਪਰਡੈਂਟ ਮਾਲ ਤੋਂ ਤਹਿਸੀਲਦਾਰ ਪਦਉਨਤੀ ਲਈ ਤਜਰਬੇ ਦੀ ਸ਼ਰਤ ਨੂੰ 3 ਸਾਲ ਕਰਨਾ, ਡੀਸੀ ਦਫ਼ਤਰ ਦੇ ਸ਼ਰਤਾਂ ਪੂਰੀਆਂ ਕਰਦੇ ਸੀਨੀਅਰ ਸਹਾਇਕਾਂ ਅਤੇ ਸੀਨੀਅਰ ਸਕੇਲ ਸਟੈਨੋਗ੍ਰਫਰਾਂ ਲਈ ਨਾਇਬ ਤਹਿਸੀਲਦਾਰ ਪਦਉਨਤੀ ਲਈ ਸਿੱਧੀ ਭਰਤੀ ਦੇ ਕੋਟੇ ’ਚੋਂ ਕੋਟਾ 5 ਫੀਸਦੀ ਤੋਂ ਵਧਾ ਕੇ 25 ਫੀਸਦੀ ਕਰਨਾ, ਡੀਸੀ ਦਫ਼ਤਰ ਦੇ ਸੁਪਰਡੈਂਟ ਤੇ ਨਿੱਜੀ ਸਹਾਇਕ ਦੀ ਪਦਉਨਤੀ ਅਤੇ ਫਾਈਨਲ ਅਦਾਇਗੀਆਂ ਦੇ ਅਧਿਕਾਰ ਡਿਪਟੀ ਕਮਿਸ਼ਨਰਾਂ ਨੂੰ ਦੇਣੇ ਚਾਹੀਦੇ ਹਨ। ਇਸੇ ਤਰ੍ਹਾਂ ਮੁਲਜ਼ਮਾਂ ਦੀਆਂ ਤਰੱਕੀਆਂ ਤੁਰੰਤ ਕਰਨ, ਡੀਸੀ ਦਫ਼ਤਰ ਦੇ ਵੋਟਾਂ ਦੀ ਸੁਧਾਈ ਅਤੇ ਮਰਦਮਸ਼ੁਮਾਰੀ ਵਿੱਚ ਲੱਗੇ ਕਰਮਚਾਰੀਆਂ ਨੂੰ ਬੀਐਲਓ, ਸੁਪਰਵਾਈਜ਼ਰੀ ਅਫ਼ਸਰਾਂ ਤੇ ਇਲੀਮੀਨੇਟਰਾਂ ਦੀ ਤਰ੍ਹਾਂ ਸੀਨੀਅਰ ਸਹਾਇਕ ਲਈ 10 ਹਜ਼ਾਰ ਰੁਪਏ ਅਤੇ ਕਲਰਕਾਂ ਲਈ 7500 ਰੁਪਏ ਸਾਲਾਨਾ ਮਾਣ ਭੇਟਾ ਦੇਣਾ, ਲੀਗਲ ਸੈਲ, ਆਰਟੀਆਈ, ਰਾਈਟ ਟੂ ਸਰਵਿਸ ਐਕਟ, ਈ ਗਵਰਨੈਂਸ, ਚੋਣਾਂ ਨਾਲ ਸਬੰਧਤ ਸ਼ਾਖਾਵਾਂ ਬਣਾ ਕੇ ਰੈਗੂਲਰ ਸਟਾਫ਼ ਦੇਣਾ, ਸਮੂਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਨੂੰ ਏਸੀ ਕਰਨ ’ਤੇ ਲੋੜੀਂਦਾ ਫਰਨੀਚਰ ਵਗੈਰਾ ਦੇਣਾ, ਪਦਉਨਤੀਆਂ ਵਿੱਚ ਹੁੰਦੀ ਬੇਲੋੜੀ ਦੇਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਦੀ 3 ਜੁਲਾਈ 1980 ਨੂੰ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ, ਸੇਵਾ ਨਵਿਰਤੀ ਉਪਰੰਤ ਖਾਲੀ ਹੋਣ ਵਾਲੀਆਂ ਅਸਾਮੀਆਂ ’ਤੇ ਪਦਉਨਤੀ ਦੀ ਦੇਰੀ ਲਈ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਫਿਕਸ ਕਰਨ ਅਤੇ ਪਦਉਨਤੀ ਖਾਲੀ ਹੋਣ ਦੀ ਮਿਤੀ ਤੋਂ ਕੀਤੇ ਜਾਣ ਸਬੰਧੀ ਮੰਗਾਂ ਸ਼ਾਮਲ ਹਨ। ਇਨ੍ਹਾਂ ਮੁਲਾਜਮਾਂ ਨੂੰ ਡਿਊਟੀ ’ਤੇ ਆਉਣ ਜਾਣ ਸਮੇਂ ਟੋਲ ਪਲਾਜਾ ਫਰੀ ਕੀਤਾ ਜਾਵੇ ਅਤੇ ਡੀਸੀ ਦਫ਼ਤਰਾਂ ਵਿੱਚ ਆਉਟ ਸੋਰਸਿਸ/ਕੰਟਰੈਕਟ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਇਸ ਮੌਕੇ ਆਪ ਦੇ ਸੀਨੀਅਰ ਆਗੂ ਨਵਦੀਪ ਸਿੰਘ ਬੱਬੂ, ਕੁਲਦੀਪ ਸਿੰਘ ਸਿੱਧੂ, ਸਾਬਕਾ ਐਸਡੀਓ ਸ਼ੇਰ ਸਿੰਘ, ਹਰਦੀਪ ਸਿੰਘ ਬੈਦਵਾਨ, ਹਰਨੈਲ ਸਿੰਘ, ਲਖਵੀਰ ਸਿੰਘ, ਰਤਨ ਸਿੰਘ ਭੰਗੂ ਸਮੇਤ ਹੋਰ ਵਲੰਟੀਅਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ