Nabaz-e-punjab.com

ਮੁਹਾਲੀ ਏਅਰਪੋਰਟ ਚੌਂਕ ਤੇ ਇਕ-ਓਂਕਾਰ ਜਾਂ ਖੰਡਾ ਸਾਹਿਬ ਸਥਾਪਿਤ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ:
ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸ਼ਲਿੰਦਰ ਆਨੰਦ ਅਤੇ ਮੁਹਾਲੀ ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਹੈ ਕਿ ਮੁਹਾਲੀ ਕੌਮਾਂਤਰੀ ਏਅਰਪੋਰਟ ਚੌਕ ਉੱਤੇ ਵੱਡੇ ਆਕਾਰ ਵਿੱਚ ਇਕ-ਓਂਕਾਰ ਜਾਂ ਖੰਡਾ ਸਾਹਿਬ ਸਥਾਪਿਤ ਕੀਤਾ ਜਾਵੇ।
ਆਗੂਆਂ ਨੇ ਡੀਸੀ ਨੂੰ ਦਿੱਤੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪੂਰੇ ਵਿਸ਼ਵ ਵਿੱਚ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੂਰਬ ਮਨਾਇਆ ਜਾ ਰਿਹਾ ਹੈ ਅਤੇ ਦੇਸ਼ ਵਿਦੇਸ਼ ਵਿੱਚ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਹਰੇਕ ਪ੍ਰਾਣੀ ਬਾਬੇ ਨਾਨਕ ਦੇ ਨਾਮ ਦੀ ਮਾਲਾ ਜਪ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁਹਾਲੀ ਏਅਰਪੋਰਟ ਚੌਂਕ ’ਤੇ ਇਕ-ਓਂਕਾਰ ਜਾਂ ਖੰਡਾ ਸਾਹਿਬ ਸਥਾਪਿਤ ਕੀਤੇ ਜਾਂਦੇ ਹਨ ਤਾਂ ਇਨ੍ਹਾਂ ਚਿੰਨ੍ਹਾਂ ਦੇ ਦਰਸ਼ਨ ਕਰਕੇ ਏਅਰਪੋਰਟ ਸੜਕ ਤੋਂ ਲੰਘਣ ਵਾਲੇ ਰਾਹਗੀਰਾਂ ਅਤੇ ਇਲਾਕੇ ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚਲਣ ਦੀ ਪ੍ਰੇਰਣਾ ਮਿਲੇਗੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮੁਹਾਲੀ ਏਅਰਪੋਰਟ ਦਾ ਨਾਮਕਰਨ ਵੀ ਜਲਦੀ ਕੀਤਾ ਜਾਵੇ ਅਤੇ ਇਸ ਸਬੰਧੀ ਵੱਖ ਵੱਖ ਸੰਸਥਾਵਾਂ ਅਤੇ ਸਥਾਨਕ ਲੋਕਾਂ ਦੀਆਂ ਭਾਵਨਾਵਾਂ ਦੇ ਤਹਿਤ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਤੁਰੰਤ ਰਿਪੋਰਟ ਭੇਜੀ ਜਾਵੇ। ਇਸ ਮੌਕੇ ਡੀਸੀ ਗਿਰੀਸ਼ ਦਿਆਲਨ ਨੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਇਸ ਸਬੰਧੀ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸ਼ਲਿੰਦਰ ਆਨੰਦ ਨੇ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਏਅਰਪੋਰਟ ਚੌਂਕ ’ਤੇ ਇਕ-ਓਂਕਾਰ ਜਾਂ ਖੰਡਾ ਸਾਹਿਬ ਸਥਾਪਿਤ ਕਰਨ ਤੋਂ ਅਸਮਰਥ ਹੈ ਜਾਂ ਕੋਈ ਸਰਕਾਰੀ ਮਜਬੂਰੀ ਹੈ ਤਾਂ ਉਹ ਆਪਣੇ ਪੱਲਿਓਂ ਪੈਸੇ ਖ਼ਰਚ ਕਰਕੇ ਇਸ ਕਾਰਜ ਨੂੰ ਨੇਪਰੇ ਚਾੜ੍ਹ ਸਕਦੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁਹਾਲੀ ਪ੍ਰਸ਼ਾਸਨ ਜਲਦੀ ਇਹ ਕੰਮ ਪੁਰਾ ਕਰੇ ਜਾਂ ਉਨ੍ਹਾਂ ਨੂੰ ਅਜਿਹਾ ਕਰਨ ਦੀ ਪ੍ਰਵਾਨਗੀ ਦਿੱਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…