Share on Facebook Share on Twitter Share on Google+ Share on Pinterest Share on Linkedin ਸੰਵਿਧਾਨ ਵਿਰੁੱਧ ਬੋਲਣ ਵਾਲਿਆਂ ਖ਼ਿਲਾਫ਼ ਦੇਸ਼ ਧਰੋਹ ਦੇ ਕੇਸ ਦਰਜ ਕਰਨ ਦੀ ਮੰਗ ਰਾਖਵਾਂਕਰਨ ਸਬੰਧੀ ਪੰਜਾਬ ਕੈਬਨਿਟ ਵੱਲੋਂ ਲਏ ਇਤਿਹਾਸਕ ਫੈਸਲੇ ’ਤੇ ਤਸੱਲੀ ਪ੍ਰਗਟਾਈ, ਮੁੱਖ ਮੰਤਰੀ ਦਾ ਕੀਤਾ ਧੰਨਵਾਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਗਸਤ: ਡਾਕਟਰ ਬੀ.ਆਰ.ਅੰਬੇਦਕਰ ਅਧਿਕਾਰੀ ਤੇ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਪੰਜਾਬ ਸਿਵਲ ਸਕੱਤਰੇਤ ਵੱਲੋਂ ਬੀਤੇ ਦਿਨੀਂ ਪੰਜਾਬ ਕੈਬਨਿਟ ਵੱਲੋਂ ਪਦਉਨਤੀਆਂ ਦੇ ਮਾਮਲੇ ਵਿੱਚ ਰਾਖਵਾਂਕਰਨ ਜਾਰੀ ਰੱਖਣ ਸਬੰਧੀ ਲਏ ਇਤਿਹਾਸਕ ਫੈਸਲੇ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ। ਇੱਥੋਂ ਦੇ ਫੇਜ਼-7 ਸਥਿਤ ਰਵੀਦਾਸ ਭਵਨ ਵਿੱਚ ਐਸੋਸੀਏਸ਼ਨ ਦੀ ਹੋਈ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਡਾਕਟਰ ਬੀ.ਆਰ.ਅੰਬੇਦਕਰ ਮਿਸ਼ਨ ਨਾਲ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਖੁਸੀ ਰਾਮ ਸਾਬਕਾ ਆਈਏਐਸ, ਸਰਪ੍ਰਸਤ ਬੰਤ ਸਿੰਘ, ਪ੍ਰਧਾਨ ਸੁਖਚਰਨ ਸਿੰਘ ਸਾਹੋਕੇ, ਜਨਰਲ ਸਕੱਤਰ ਹਰਬੰਸ ਸਿੰਘ, ਵਿੱਤ ਸਕੱਤਰ ਗੁਲਜ਼ਾਰ ਸਿੰਘ, ਚਿਰੰਜੀ ਲਾਲ, ਕਾਨੂੰਨੀ ਸਲਾਹਕਾਰ ਜਗਜੀਵਨ ਸਿੰਘ, ਸਲਾਹਕਾਰ ਪਰਮਦੀਪ ਸਿੰਘ ਰਾਏ, ਮੀਡੀਆ ਇੰਚਾਰਜ ਉਮੇਸ਼ ਸੀਹਮਾਰ, ਸੁਰਜੀਤ ਸਿੰਘ ਸੁਮਨ ਅਤੇ ਜਸਬੀਰ ਲੋਈ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਮੁਫ਼ਤ ਬਿਜਲੀ ਅਤੇ ਕਰਜ਼ੇ ਮੁਆਫ਼ ਕਰਨ ਅਤੇ ਦੂਜੇ ਵਰਗ ਕੇ ਲੋਕਾਂ ਨੂੰ ਅਨੇਕਾਂ ਹੀ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਪ੍ਰੰਤੂ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਕਿਸੇ ਵਿਅਕਤੀ ਨੇ ਇਨ੍ਹਾਂ ਸਹੂਲਤਾਂ ਦਾ ਕਦੇ ਵਿਰੋਧ ਨਹੀਂ ਕੀਤਾ। ਲੇਕਿਨ ਹੁਣ ਜਦੋਂ ਸਰਕਾਰ ਨੇ ਗੂੜੀ ਨੀਂਦ ਤੋਂ ਜਾਗਦਿਆਂ ਗਰੀਬ ਲੋਕਾਂ ਨੂੰ ਰਾਖਵੇਂਕਰਨ ਦਾ ਲਾਭ ਦੇਣ ਦੀ ਗੱਲ ਆਖੀ ਹੈ ਤਾਂ ਜਨਰਲ ਵਰਗ ਨੂੰ ਵਿਰੋਧ ਨਹੀਂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਜ਼ਿਆਦਾਤਰ ਲੋਕਾਂ ਕੋਲ ਇੱਕ ਨੌਕਰੀ ਤੋਂ ਬਿਨਾਂ ਆਮਦਨ ਦਾ ਹੋਰ ਕੋਈ ਸਾਧਨ ਨਹੀਂ ਹੈ। ਕਮਜ਼ੋਰ ਵਰਗ ਦੇ ਲੋਕ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਬੜੀ ਮੁਸ਼ਕਲ ਕਰਦੇ ਹਨ। ਉਨ੍ਹਾਂ ਕਿਹਾ ਕਿ ਰਾਖਵਾਂਕਰਨ ਗਰੀਬਾਂ ਦਾ ਸੰਵਿਧਾਨਕ ਹੱਕ ਹੈ। ਇਸ ਬਾਰੇ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਨਰਲ ਵਰਗ ਨਾਲ ਸਬੰਧਤ ਵਿਅਕਤੀ ਸਰਕਾਰ ਤੋਂ ਆਪਣੇ ਲਈ ਜੋ ਮਰਜੀ ਮੰਗਣ ਪ੍ਰੰਤੂ ਲੰਮੇ ਅਰਸੇ ਬਾਅਦ ਦੱਬੇ ਕੁਚਲੇ ਸਮਾਜ ਨੂੰ ਮਿਲਣ ਵਾਲੇ ਰਾਖਵਾਂਕਰਨ ਦੇ ਲਾਭ ਖ਼ਿਲਾਫ਼ ਬੋਲਣ ਦਾ ਉਨ੍ਹਾਂ ਨੂੰ ਕੋਈ ਹੱਕ ਨਹੀਂ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸੰਵਿਧਾਨ ਦਾ ਅਪਮਾਨ ਕਰਨ ਅਤੇ ਅਨੁਸੂਚਿਤ ਜਾਤੀ ਦੇ ਲੋਕਾਂ ਦੇ ਹਿੱਤਾ ਨਾਲ ਖਿਲਵਾੜ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਦੇਸ਼ ਧਰੋਹ ਦਾ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਨਰਲ ਵਰਗ ਦੇ ਆਪੂ ਬਣੇ ਕੁਝ ਚੌਧਰੀਆਂ ਨੇ ਦਲਿਤਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੇ ਖ਼ਿਲਾਫ਼ ਕੂੜ ਪ੍ਰਚਾਰ ਕਰਨਾ ਬੰਦ ਨਹੀਂ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸਬੰਧਤ ਆਗੂਆਂ ਦੇ ਘਰਾਂ ਦੇ ਬਾਹਰ ਰੋਸ ਮੁਜ਼ਾਹਰੇ ਕੀਤੇ ਜਾਣਗੇ ਅਤੇ ਸੜਕਾਂ ’ਤੇ ਚੱਕਾ ਜਾਮ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ