Nabaz-e-punjab.com

ਜਨਰਲ ਕੈਟਾਗਰੀ ਦੇ ਸੀਨੀਅਰ ਮੁਲਾਜ਼ਮਾਂ ਦੀ ਤਨਖ਼ਾਹ/ਪੈਨਸ਼ਨ ਨਿਸ਼ਚਿਤ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ:
ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਨੇ ਮੰਗ ਕੀਤੀ ਹੈ ਕਿ ਜਨਰਲ ਕੈਟਾਗਰੀ ਦੇ ਸੀਨੀਅਰ ਕਰਮਚਾਰੀਆਂ ਦੀ ਤਨਖ਼ਾਹ/ਪੈਨਸ਼ਨ ਤੁਰੰਤ ਨਿਸ਼ਚਿਤ ਕੀਤੀ ਜਾਵੇ। ਫੈਡਰੇਸ਼ਨ ਦੇ ਚੀਫ ਆਰਗੇਨਾਈਜ਼ਰ ਸ਼ਿਆਮ ਲਾਲ ਸ਼ਰਮਾ ਨੇ ਦੱਸਿਆ ਕਿ ਫੈਡਰੇਸ਼ਨ ਦੀ ਇੱਕ ਮੀਟਿੰਗ ਪੰਜਾਬ ਮੰਡੀਕਰਨ ਬੋਰਡ ਮੁਹਾਲੀ ਵਿੱਚ ਕਮਲਪ੍ਰੀਤ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਮੰਗ ਕੀਤੀ ਗਈ ਕਿ ਜਨਰਲ ਕੈਟਾਗਰੀ ਦੇ ਸੀਨੀਅਰ ਕਰਮਚਾਰੀਆਂ ਦੀ ਤਨਖਾਹ/ਪੈਨਸ਼ਨ ਰਿਜਰਵ ਕੈਟਾਗਰੀ ਦੇ ਜੂਨੀਅਰ ਕਰਮਚਾਰੀਆਂ ਦੇ ਬਰਾਬਰ ਸਟੈਪ-ਅਪ ਕਰਕੇ ਤੁਰੰਤ ਨਿਸ਼ਚਿਤ ਕੀਤੀ ਜਾਵੇ।
ਉਹਨਾਂ ਕਿਹਾ ਕਿ ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧ ਵਿੱਚ 14 ਮਾਰਚ 2017 ਨੂੰ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਪ੍ਰੰਤੂ ਇਸ ਤੋਂ ਬਾਅਦ ਜਨਰਲ ਕੈਟਾਗਰੀ ਦੇ ਕਰਮਚਾਰੀਆਂ ਦੀ ਤਨਖਾਹ/ਪੈਨਸ਼ਨ ਸਟੈਪ-ਅਪ ਕਰਨ ਸਬੰਧੀ ਬੇ-ਲੋੜੀਂਦੇ ਸਪਸ਼ਟੀਕਰਨ ਜਾਰੀ ਕਰਕੇ ਮਾਮਲੇ ਨੂੰ ਸੁਲਝਾਉਣ ਦੀ ਬਜਾਏ ਉਲਜਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਸਰਕਾਰ ਵੱਲੋਂ ਬੀਤੀ 10 ਅਕਤੂਬਰ ਨੂੰ ਪੱਤਰ ਜਾਰੀ ਕੀਤਾ ਗਿਆ ਕਿ ਜਨਰਲ ਕੈਟਾਗਰੀ ਦੇ ਸੀਨੀਅਰ ਕਰਮਚਾਰੀਆਂ ਨੂੰ ਏਸੀਪੀ ਦਾ ਲਾਭ ਨਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਅਦਾਲਤਾਂ ਦੇ ਸਪੱਸ਼ਟ ਹੁਕਮ ਹਨ ਕਿ ਕੋਈ ਵੀ ਜੂਨੀਅਰ ਕਰਮਚਾਰੀ ਆਪਣੇ ਸੀਨੀਅਰ ਤੋਂ ਵੱਧ ਤਨਖਾਹ ਨਹੀਂ ਲੈ ਸਕਦਾ। ਪ੍ਰੰਤੂ ਸਰਕਾਰ ਦੀਆਂ ਨੀਤੀਆਂ ਜਨਰਲ ਵਰਗ ਦੇ ਵਿਰੁੱਧ ਹਨ ਅਤੇ ਉਨ੍ਹਾਂ ਨੂੰ ਜਾਣਬੁਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਜਨਰਲ ਵਰਗ ਦੇ ਕਰਮਚਾਰੀਆਂ ਨੂੰ ਏਸੀਪੀ ਦਾ ਲਾਭ ਤੁਰੰਤ ਦਿੱਤਾ ਜਾਵੇ ਅਤੇ ਮੰਡੀ ਬੋਰਡ ਵਿੱਚ ਪੱਦਉਨਤੀ ਕੋਟੇ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ ਅਤੇ ਕੋਟੇ ਨਾਲੋਂ ਵੱਧ ਪੱਦਉਨਤੀਆਂ ਨਾ ਕੀਤੀਆਂ ਜਾਣ।
ਮੀਟਿੰਗ ਵਿੱਚ ਰਿਜਰਵੇਸ਼ਨ ਦੇ ਵਿਰੁੱਧ ਜਨਰਲ ਕੈਟਾਗਰੀ ਵੱਲੋਂ ਦਾਇਰ ਕੀਤੇ ਗਏ ਕੇਸਾਂ ਦੀ ਜਾਣਕਾਰੀ ਵੀ ਦਿੱਤੀ ਗਈ ਜਿਨ੍ਹਾਂ ਰਾਹੀਂ ਅਪੀਲ ਕੀਤੀ ਗਈ ਹੈ ਕਿ ਪੱਦਉਨਤੀਆਂ ਵੇਲੇ ਰਾਖਵਾਂਕਰਨ ਤੁਰੰਤ ਬੰਦ ਕੀਤਾ ਜਾਵੇ। ਮੀਟਿੰਗ ਵਿੱਚ ਮੀਤ ਪ੍ਰਧਾਨ ਚੰਦਰ ਸ਼ੇਖਰ, ਜਨਰਲ ਸਕੱਤਰ ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਰਾਮ ਸ਼ੰਕਰ ਮਿਸਰਾ ਅਤੇ ਹਰਜੀਤ ਸਿੰਘ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…