Nabaz-e-punjab.com

ਪਿੰਡ ਕੁੰਭੜਾ ਵਿੱਚ ਫੈਲੀ ਗੰਦਗੀ ਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੱਲ ਕਰਨ ਦੀ ਮੰਗ

ਸਾਬਕਾ ਕੌਂਸਲਰ ਡਾ. ਪਵਨ ਜੈਨ ਨੇ ਮੇਅਰ ਅਤੇ ਕਮਿਸ਼ਨਰ ਨੂੰ ਲਿਖੀ ਚਿੱਠੀ, ਸਿਹਤ ਵਿਭਾਗ ਦੀ ਟੀਮ ਵੱਲੋਂ ਕੁੰਭੜਾ ਦਾ ਦੌਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੁਲਾਈ:
ਖਰੜ ਦੇ ਸਾਬਕਾ ਕੌਂਸਲਰ ਡਾ. ਪਵਨ ਕੁਮਾਰ ਜੈਨ ਵੱਲੋਂ ਮੁਹਾਲੀ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਸੈਕਟਰ-68 (ਪਿੰਡ ਕੁੰਭੜਾ) ਦੇ ਵਿੱਚ ਫੈਲੀ ਗੰਦਗੀ ਅਤੇ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਕਰਨ ਸੰਬਧੀ ਸੁਧਾਰ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਇਸ ਇਲਾਕੇ ਦੇ ਨਿਵਾਸੀ ਬਰਸਾਤ ਦੇ ਦਿਨਾਂ ਦੌਰਾਨ ਪਾਣੀ ਦੀ ਨਿਕਾਸੀ ਦੀ ਸਮੱਸਿਆ ਅਤੇ ਇੱਥੇ ਫੈਲੀ ਗੰਦਗੀ ਤੋਂ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ। ਉਨ੍ਹਾਂ ਲਿਖਿਆ ਕਿ ਇਸ ਖੇਤਰ ਵਿੱਚ ਸਾਧਾਰਨ ਬਰਸਾਤ ਨਾਲ ਵੀ ਪਾਣੀ ਭਰ ਜਾਂਦਾ ਹੈ ਅਤੇ ਸੜਕਾਂ ’ਤੇ ਪਾਣੀ ਖੜ੍ਹਾ ਹੋ ਜਾਂਣ ਕਾਰਨ ਇੱਥੋਂ ਲੰਘਣਾ ਬਹੁਤ ਮੁਸ਼ਕਲ ਹੁੰਦਾ ਹੈ। ਉਨ੍ਹਾਂ ਲਿਖਿਆ ਕਿ ਇਹ ਸਮੱਸਿਆ ਖਾਸ ਕਰਕੇ ਐਸਬੀਆਈ ਚੌਂਕ ਵਾਲੇ ਪਾਸੇ ਬਹੁਤ ਜ਼ਿਆਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਮੱਸਿਆ ਦਾ ਜਲਦ ਤੋਂ ਜਲਦ ਕੋਈ ਠੋਸ ਹੱਲ ਕੱਢਿਆ ਜਾਵੇ ਤਾਂ ਜੋ ਲੋਕਾਂ ਦੀ ਪ੍ਰੇਸ਼ਾਨੀ ਦਾ ਹੱਲ ਹੋ ਸਕੇ।
ਉਧਰ, ਪਿੰਡ ਕੁੰਭੜਾ ਵਿੱਚ ਉਲਟੀਆਂ, ਟੱਟੀਆਂ ਦੇ ਸਾਹਮਣੇ ਆਉਣ ਉਪਰੰਤ ਐਸਐਮਓ ਘੜੂੰਆਂ ਸ੍ਰੀਮਤੀ ਕੁਲਜੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੂੰ ਪਿੰਡ ਕੁੰਭੜਾ ਵਿੱਚ ਡਾ. ਸੰਗੀਤਪਾਲ ਦੀ ਅਗਵਾਈ ਵਿੱਚ ਘਰਾਂ ਦਾ ਸਰਵੇ ਕੀਤਾ ਗਿਆ। ਜਿਸ ਦੌਰਾਨ ਹੈਲਥ ਇੰਸਪੈਕਟਰ ਗੁਰਬਿੰਦਰ ਸਿੰਘ ਅਤੇ ਸਿਹਤ ਵਰਕਰ ਭੁਪਿੰਦਰ ਸਿੰਘ ਨੇ ਪਿੰਡ ’ਚੋਂ ਪਾਣੀ ਦੇ ਸੈਂਪਲ ਭਰੇ ਅਤੇ ਓਆਰਐਸ ਦੇ ਘੋਲ ਵੰਡੇ। ਇਸ ਮੌਕੇ ਡਾ. ਕੁਲਜੀਤ ਕੌਰ ਅਤੇ ਡਾ. ਸੰਗੀਤਪਾਲ ਕੌਰ ਨੇ ਵਰਲਡ ਹੈਪੇਟਾਈਟਸ ਡੇਅ ਤੇ ਲੋਕਾਂ ਨੂੰ ਬਰਸਾਤ ਦੇ ਮੌਸਮ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਸਬ ਸੈਟਰ ਕੁੰਭੜਾ ਦਾ ਸਮੂਹ ਸਟਾਫ਼ ਹਾਜ਼ਰ ਸੀ।

Load More Related Articles
Load More By Nabaz-e-Punjab
Load More In General News

Check Also

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ ਜ਼ਿਲ੍ਹਾ ਪੱਧਰ ਕਨਵੈਨਸ਼ਨਾਂ…