ਨਾਜਾਇਜ਼ ਮਾਈਨਿੰਗ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਉੱਠੀ

ਮੀਡੀਆ ਬਾਰੇ ਭੱਦੀ ਸ਼ਬਦਾਵਲੀ ਦਾ ਪ੍ਰਯੋਗ ਪ੍ਰੈਸ ਦੀ ਆਜ਼ਾਦੀ ’ਤੇ ਹਮਲਾ: ਡੀਪੀਸੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 23 ਜਨਵਰੀ:
ਨਿਊਂ ਚੰਡੀਗੜ੍ਹ ਪ੍ਰੈੱਸ ਕਲੱਬ ਦੀ ਹੰਗਾਮੀ ਮੀਟਿੰਗ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਪ੍ਰਧਾਨਗੀ ਅਤੇ ਰਣਜੀਤ ਸਿੰਘ ਕਾਕਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਬਲਾਕ ਮਾਜਰੀ ਤੋਂ ਇੱਕ ਪੱਤਰਕਾਰ ਵੱਲੋਂ ਨਾਜਾਇਜ਼ ਮਾਈਨਿੰਗ ਦੀ ਖ਼ਬਰ ਲਾਉਣ ’ਤੇ ਨਾਜਾਇਜ਼ ਮਾਈਨਿੰਗ ਦਾ ਧੰਦਾ ਕਰਨ ਵਾਲਿਆਂ ਕਥਿਤ ਵਪਾਰੀਆਂ ਵੱਲੋਂ ਉਸ ਨੂੰ ਕਥਿਤ ਰੂਪ ਵਿੱਚ ਸ਼ੋਸਲ ਮੀਡੀਆ ਤੇ ਚੰਗਾ ਮੰਦਾ ਕਹਿਣ ਦੀ ਗਲਤ ਪੋਸਟ ਦਾ ਗੰਭੀਰ ਨੋਟਿਸ ਲੈਂਦਿਆ ਇਸ ਦੀ ਸਖ਼ਤ ਨਿਖੇਧੀ ਕੀਤੀ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਰੇਤੇ ਦੇ ਵਪਾਰੀਆਂ ਵੱਲੋਂ ਪੱਤਰਕਾਰ ਸਬੰਧੀ ਮੰਦੀ ਸ਼ਬਦਾਬਲੀ ਲੋਕਤੰਤਰ ਦੇ ਚੌਥੇ ਥੰਮ ਦੀ ਤੋਹੀਨ ਹੈ। ਸਮੂਹ ਪੱਤਰਕਾਰ ਭਾਈਚਾਰੇ ਨੇ ਇਸ ਸਬੰਧੀ ਫੈਸਲਾ ਲਿਆ ਕਿ ਜੇਕਰ ਜ਼ਿਲ੍ਹਾ ਪੁਲੀਸ ਵੱਲੋਂ ਗਲਤ ਪੋਸਟ ਪਾਉਣ ਵਾਲੇ ਅਤੇ ਨਿੰਦਰਯੋਗ ਕੁਮੇਂਟ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਤੁਰੰਤ ਸਖ਼ਤ ਐਕਸ਼ਨ ਨਹੀਂ ਲਿਆ ਤਾਂ ਪ੍ਰੈੱਸ ਕਲੱਬ ਦੇ ਮੈਂਬਰ ਪੰਜਾਬ ਦੇ ਰਾਜਪਾਲ ਤੇ ਡੀ.ਜੀ.ਪੀ ਪੰਜਾਬ ਕਰਾਇਮ ਨੂੰ ਵਫਦ ਦੇ ਰੂਪ ਵਿੱਚ ਮਿਲਣਗੇ। ਰਣਜੀਤ ਸਿੰਘ ਕਾਕਾ ਨੇ ਪੁਲੀਸ ਤੋਂ ਮੰਗ ਕੀਤੀ ਕਿ ਗਲਤ ਪੋਸਟਾਂ ਪਾਉਣ ਵਾਲੇ ਅਤੇ ਕੁਮੈਂਟ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ।
ਉਧਰ, ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ ਅਤੇ ਜਨਰਲ ਸਕੱਤਰ ਸਤਵਿੰਦਰ ਸਿੰਘ ਧੜਾਕ ਨੇ ਵੀ ਨਾਜਾਇਜ਼ ਮਾਈਨਿੰਗ ਦਾ ਗੋਰਖਧੰਦਾ ਕਰਨ ਵਾਲੇ ਵਪਾਰੀਆਂ ਵੱਲੋਂ ਪੱਤਰਕਾਰਾਂ ਦੀ ਰਿਪੋਰਟ ਬਾਰੇ ਭੱਦੀ ਸ਼ਬਦਾਵਲੀ ਦਾ ਪ੍ਰਯੋਗ ਕਰਨ ਅਤੇ ਜਨਤਕ ਤੌਰ ’ਤੇ ਪ੍ਰੈਸ ਨੂੰ ਬਦਨਾਮ ਕਰਨ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿੱਧੇ ਤੌਰ ’ਤੇ ਮੀਡੀਆ ਦੀ ਆਜ਼ਾਦੀ ’ਤੇ ਹਮਲਾ ਹੈ। ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੈੱਸ ਕਲੱਬ ਇਸ ਮਾਮਲੇ ਵਿੱਚ ਨਿਊ ਚੰਡੀਗੜ੍ਹ ਪ੍ਰੈਸ ਕਲੱਬ ਦੇ ਨਾਲ ਚਟਾਨ ਵਾਂਗ ਖੜਾ ਹੈ। ਉਨ੍ਹਾਂ ਜ਼ਿਲ੍ਹਾ ਪੁਲੀਸ ਮੁਖੀ ਅਤੇ ਐਸਡੀਐਮ ਖਰੜ ਅਤੇ ਡੀਐਸਪੀ ਖਰੜ ਤੋਂ ਮੰਗ ਕੀਤੀ ਕਿ ਮੀਡੀਆ ’ਤੇ ਤਾਹਨੇ ਕੱਸਣ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…