Share on Facebook Share on Twitter Share on Google+ Share on Pinterest Share on Linkedin ਵੈਟਰਨਰੀ ਹਸਪਤਾਲਾਂ ਵਿੱਚ ਸੈਨੇਟਾਈਜ਼ਰ, ਮਾਸਕ, ਦਸਤਾਨੇ ਮੁਹੱਈਆ ਕਰਵਾਉਣ ਦੀ ਮੰਗ ਪਸ਼ੂ ਪਾਲਣ ਮੰਤਰੀ ਬਾਜਵਾ ਦੇ ਹੁਕਮਾਂ ’ਤੇ ਫੁੱਲ ਚੜ੍ਹਾਏਗੀ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ: ਪੰਜਾਬ ਰਾਜ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਸੱਚਰ, ਰਾਜੀਵ ਮਲਹੋਤਰਾ, ਕੇਵਲ ਸਿੰਘ ਸਿੱਧੂ, ਹਰਪ੍ਰੀਤ ਸਿੰਘ ਸਿੱਧੂ, ਬਰਿੰਦਰਪਾਲ ਸਿੰਘ ਕੈਰੋਂ, ਰਾਮ ਲੁਭਾਇਆ, ਹਰਪ੍ਰੀਤ ਸਿੰਘ ਸੰਧੂ, ਕਿਸ਼ਨ ਚੰਦਰ ਮਹਾਜਨ, ਮਨਦੀਪ ਸਿੰਘ ਗਿੱਲ, ਜਗਰਾਜ ਸਿੰਘ ਟੱਲੇਵਾਲ, ਗੁਰਮੀਤ ਮਹਿਤਾ, ਬਲਦੇਵ ਸਿੰਘ ਬੱਡੂਵਾਲ ਆਗੂਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਦੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਪਸ਼ੂ ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ ਆਮ ਦਿਨਾਂ ਵਾਂਗ ਖੁੱਲ੍ਹੇ ਰੱਖਣ ਦੇ ਫੈਸਲੇ ਦਾ ਪੰਜਾਬ ਰਾਜ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਸਵਾਗਤ ਕੀਤਾ ਹੈ। ਪੰਜਾਬ ਭਰ ਦੇ ਵੈਟਰਨਰੀ ਇੰਸਪੈਕਟਰ ਇਸ ਲੋਕ-ਪੱਖੀ ਫੈਸਲੇ ’ਤੇ ਡਟ ਕੇ ਪਹਿਰਾ ਦੇਣਗੇ ਅਤੇ ਆਪਣੇ ਵੱਲੋਂ ਇਨ੍ਹਾਂ ਅੌਖੀਆਂ ਘੜੀਆਂ ਵਿੱਚ ਪਸ਼ੂ ਪਾਲਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕਠਨਾਈ ਨਹੀ ਆਉਣ ਦੇਣਗੇ। ਐਸੋਸੀਏਸ਼ਨ ਨੇ ਆਪਣੇ ਸਮੁੱਚੇ ਕੇਡਰ ਨੂੰ ਅਪੀਲ ਕੀਤੀ ਕਿ ਉਹ ਪਸ਼ੂ ਪਾਲਕਾਂ ਦੀ ਸੇਵਾ ਵਿਚ ਦਿਨ ਰਾਤ ਇਕ ਕਰਨ। ਭੁਪਿੰਦਰ ਸਿੰਘ ਸੱਚਰ ਅਤੇ ਕਿਸ਼ਨ ਚੰਦਰ ਮਹਾਜਨ ਨੇ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪਸ਼ੂ ਪਾਲਣ ਵਿਭਾਗ ਦੇ ਕਰਮਚਾਰੀਆਂ ਦੀ ਸੁਰੱਖਿਆ ਲਈ ਸਮੂਹ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਫੌਰੀ ਤੌਰ ’ਤੇ ਸੈਨੇਟਾਈਜ਼ਰ, ਮਾਸਕ, ਦਸਤਾਨੇ ਮੁਹੱਈਆ ਕਰਵਾਏ ਜਾਣ ਤਾਂ ਜੋ ਫੀਲਡ ਵਿੱਚ ਕੰਮ ਕਰਦੇ ਕਰਮਚਾਰੀਆਂ ਦੇ ਪਰਿਵਾਰ ਸੁਰੱਖਿਅਤ ਰਹਿਣ ਸਕਣ ਅਤੇ ਉਹ ਪਸ਼ੂ ਪਾਲਕਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ