Nabaz-e-punjab.com

ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ ਤੋਂ 10ਵੀਂ ਜਮਾਤ ਤੱਕ ਪੰਜਾਬੀ ਵਿਸ਼ਾ ਪੜ੍ਹਾਉਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਦਸੰਬਰ:
ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਪੰਜਾਬੀ ਵਿਸ਼ੇ ਦੀ ਪੜ੍ਹਾਈ ਨੂੰ ਯਕੀਨੀ ਅਤੇ ਮਿਆਰੀ ਬਣਾਉਣ ਲਈ ਅੱਜ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਵੱਲੋਂ ਇੱਕ ਮੰਗ ਪੱਤਰ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਸੌਂਪਿਆ ਗਿਆ ਇਸ ਮੌਕੇ ਮੰਗ ਪੱਤਰ ਦੇਣ ਵਾਲਿਆਂ ਵਿੱਚ ਸਹਾਇਕ ਸੰਚਾਲਕ ਮਿੱਤਰ ਸੈਨ ਮੀਤ, ਹਰਬਖ਼ਸ਼ ਸਿੰਘ ਗਰੇਵਾਲ ਇੰਦਰਪਾਲ ਸਿੰਘ ਸੁਖਜਿੰਦਰ ਪਾਲ ਸਿੰਘ ਸਿੱਧੂ ਕੈਨੇਡਾ ਇਕਾਈ ਦੇ ਸਹਾਇਕ ਸੰਚਾਲਕ ਦਵਿੰਦਰ ਸਿੰਘ ਘਟੌੜਾ ਅਤੇ ਮੁਹਾਲੀ ਇਕਾਈ ਦੇ ਸੰਚਾਲਕ ਗੁਰਪ੍ਰੀਤ ਸਿੰਘ ਨਿਆਮੀਆਂ ਸ਼ਾਮਿਲ ਸਨ।
ਸਿੱਖਿਆ ਸਕੱਤਰ ਦੇ ਧਿਆਨ ਵਿੱਚ ਇਹ ਗੱਲ ਲਿਆਂਦੀ ਗਈ ਕਿ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਪਿਛਲੇ ਡੇਢ ਸਾਲ ਤੋਂ ਪੰਜਾਬੀ ਦੇ ਵਿਕਾਸ ਅਤੇ ਪ੍ਰਸਾਰ ਲਈ ਯਤਨਸ਼ੀਲ ਹੈ। ਵਫ਼ਦ ਨੇ ਸਕੱਤਰ ਨੂੰ ਦੱਸਿਆ ਕਿ ਪੰਜਾਬ ਪੰਜਾਬੀ ਅਤੇ ਹੋਰ ਭਾਸ਼ਾਵਾਂ ਜਾਣਕਾਰੀ ਐਕਟ 2008 ਦੀਆਂ ਵਿਵਸਥਾਵਾਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮ ਅਜੇ ਤੱਕ ਬਹੁਤੇ ਸਕੂਲਾਂ ਤੱਕ ਨਹੀਂ ਪਹੁੰਚੇ। ਇਸ ਲਈ ਇਨ੍ਹਾਂ ਹੁਕਮਾਂ ਨੂੰ ਪ੍ਰਾਈਵੇਟ ਸਕੂਲਾਂ ਦਾ ਤੱਕ ਪਹੁੰਚਾਉਣ ਲਈ ਯਕੀਨੀ ਬਣਾਉਣ ਵਾਸਤੇ ਵਿਸ਼ੇਸ਼ ਉਪਰਾਲੇ ਕੀਤੇ ਜਾਣ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਕੀਤੀਆਂ ਜਾਣ ਕਿ ਉਹ ਇਹ ਸਾਰੇ ਸੰਦੇਸ਼ ਸਮੂਹ ਪ੍ਰਾਈਵੇਟ ਸਕੂਲਾਂ ਤੱਕ ਪਹੁੰਚਾਉਣ। ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬੀ ਦੀ ਪੜ੍ਹਾਈ ਲਈ ਨਿਸ਼ਚਿਤ ਪਾਠਕ੍ਰਮ ਮਿਆਰੀ ਅਤੇ ਇੱਕ ਅਜਿਹਾ ਨਹੀਂ ਹੈ ਪਾਠਕ੍ਰਮ ਮਿਆਰੀ ਅਤੇ ਇੱਕਸਾਰ ਬਣਾਉਣ ਲਈ ਸਿੱਖਿਆ ਮੰਤਰਾਲੇ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਪ੍ਰਾਈਵੇਟ ਸਕੂਲਾਂ ਦੀਆਂ ਪੁਸਤਕਾਂ ਵਿੱਚ ਪੰਜਾਬੀ ਭਾਸ਼ਾ ਦੀਆਂ ਤਰੁੱਟੀਆਂ ਨੂੰ ਖਤਮ ਕਰਨ ਅਤੇ ਇਨ੍ਹਾਂ ਪੁਸਤਕਾਂ ਦੇ ਸੰਪਾਦਕ ਨੂੰ ਮਿਆਰੀ ਬਣਾਉਣ ਲਈ ਲੋੜੀਂਦੇ ਯਤਨ ਕੀਤੇ ਜਾਣ।
ਸਿੱਖਿਆ ਸਕੱਤਰ ਦੇ ਧਿਆਨ ਵਿੱਚ ਇਹ ਗੱਲ ਉਚੇਚੇ ਤੌਰ ਤੇ ਲਿਆਂਦੀ ਗਈ ਕਿ ਹਰਬਖ਼ਸ਼ ਸਿੰਘ ਗਰੇਵਾਲ ਨੇ ਆਰਟੀਆਈ ਐਕਟ ਰਾਹੀਂ ਸੂਚਨਾ ਮੰਗੀ ਸੀ ਜਿਸ ਰਾਹੀਂ ਇਹ ਪੁੱਛਿਆ ਗਿਆ ਸੀ ਕਿ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਕਿਸੇ ਜ਼ਿਲ੍ਹੇ ਵਿੱਚ ਕਿੰਨੇ ਕੁ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਹਦਾਇਤਾਂ ਕੀਤੀਆਂ ਹਨ। ਇਸ ਤੋਂ ਜੋ ਉੱਤਰ ਹਰਬਖ਼ਸ਼ ਸਿੰਘ ਗਰੇਵਾਲ ਨੂੰ ਪ੍ਰਾਪਤ ਹੋਇਆ ਉਹ ਬਹੁਤ ਹੀ ਹੈਰਾਨ ਕਰਨ ਵਾਲਾ ਸੀ ਕਿਉਂਕਿ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਦੋ ਦੋ ਤਿੰਨ ਤਿੰਨ ਸਕੂਲਾਂ ਦੇ ਨਾਂ ਭੇਜ ਕੇ ਦੱਸਿਆ ਗਿਆ ਕਿ ਸੀਬੀਐੱਸਈ ਨਾਲ ਸਬੰਧਤ ਇਨ੍ਹਾਂ ਸਕੂਲਾਂ ਵਿੱਚ ਪੰਜਾਬੀ ਵਿਸ਼ਾ ਲਾਜ਼ਮੀ ਤੌਰ ’ਤੇ ਪੜ੍ਹਾਇਆ ਜਾਂਦਾ ਹੈ। ਜਦੋਂਕਿ ਅਸਲੀਅਤ ਕੁਝ ਹੋਰ ਹੀ ਹੈ ਵਾਪਸ ਨੇ ਦੱਸਿਆ ਕਿ ਲੁਧਿਆਣਾ ਵਿੱਚ ਹੀ 1800 ਦੇ ਕਰੀਬ ਸਕੂਲ ਹਨ ਪਰ ਪੰਜਾਬੀ ਕੇਵਲ ਗਿਣੇ ਚੁਣੇ ਸਕੂਲਾਂ ਵਿੱਚ ਹੀ ਪੜ੍ਹਾਈ ਜਾਂਦੀ ਹੈ। ਸਿੱਖਿਆ ਸਕੱਤਰ ਨੇ ਵਫ਼ਦ ਦੀਆਂ ਸਾਰੀਆਂ ਗੱਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਉਹ ਇਸ ਪਾਸੇ ਉਚੇਚਾ ਧਿਆਨ ਦੇਣਗੇ ਅਤੇ ਪੰਜਾਬੀ ਭਾਸ਼ਾ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਹੋਰ ਵੀ ਗੰਭੀਰਤਾ ਨਾਲ ਯਤਨ ਕੀਤੇ ਜਾਣਗੇ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਪੰਜਾਬੀ ਦੀਆਂ ਪਾਠ ਪੁਸਤਕਾਂ ਵਿੱਚ ਵੀ ਲੋੜੀਂਦੀ ਸੋਧ ਕਰਵਾਈ ਜਾਵੇਗੀ

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…