ਜੈੱਮ ਪਬਲਿਕ ਸਕੂਲ ਨੇੜਲੇ ਪਾਰਕ ਵਿੱਚ ਡੇਢ ਸਾਲ ਤੋਂ ਬੰਦ ਪਿਆ ਫੁਹਾਰਾ ਚਲਾਉਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ:
ਮੁਹਾਲੀ ਸ਼ਹਿਰ ਦੇ ਵਸਨੀਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਹੋਰ ਗੰਭੀਰ ਮਸਲਿਆਂ ਸਬੰਧੀ ਕਾਨੂੰਨੀ ਚਾਰਾਜੋਈ ਕਰਨ ਵਾਲੇ ਆਰਟੀਆਈ ਕਾਰਕੁਨ ਅਤੇ ਮਿਉਂਸਪਲ ਕੁਲਜੀਤ ਸਿੰਘ ਬੇਦੀ ਨੇ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪਾਰਕ ਵਿੱਚ ਬੰਦ ਪਏ ਫੁਹਾਰੇ ਨੂੰ ਚਾਲੂ ਕਰਨ ਲਈ ਤੁਰੰਤ ਯੋਗ ਕਾਰਵਾਈ ਕੀਤੀ ਜਾਵੇ। ਉਹਨਾਂ ਆਪਣੇ ਪੱਤਰ ਲਿਖਿਆ ਹੈ ਕਿ ਇੱਥੋਂ ਦੇ ਫੇਜ਼-3ਬੀ2 ਵਿੱਚ ਸਥਿਤ ਜੈੱਮ ਪਬਲਿਕ ਸਕੂਲ ਦੇ ਨੇੜਲੇ ਸਪੈਸ਼ਲ ਪਾਰਕ ਵਿੱਚ ਪਿਛਲੇ ਡੇਢ ਸਾਲ ਤੋਂ ਫੁਹਾਰਾ ਬੰਦ ਪਿਆ ਹੈ। ਫੁਹਾਰਾ ਨਾ ਚੱਲਣ ਕਾਰਨ ਇਸ ਥਾਂ ’ਤੇ ਗੰਦਗੀ ਫੈਲ ਗਈ ਹੈ ਅਤੇ ਇਸ ਨਾਲ ਪਾਰਕ ਦੀ ਸੁੰਦਰਤਾ ਨੂੰ ਵੀ ਗ੍ਰਹਿਣ ਲੱਗ ਗਿਆ ਹੈ।
ਸ੍ਰੀ ਬੇਦੀ ਨੇ ਕਿਹਾ ਕਿ ਪਾਰਕ ਵਿੱਚ ਰਿਲਾਇੰਸ ਕੰਪਨੀ ਵੱਲੋਂ ਇਹ ਫੁਹਾਰਾ ਲਗਾਇਆ ਗਿਆ ਸੀ। ਕਰੀਬ ਡੇਢ ਸਾਲ ਤੋਂ ਬੰਦ ਪਿਆ ਹੋਣ ਇਸ ਪਾਰਕ ਦਾ ਮਾਮਲਾ ਨਿਗਮ ਅਤੇ ਕੰਪਨੀ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਹੈ ਲੇਕਿਨ ਹੁਣ ਤੱਕ ਇਹ ਫੁਹਾਰਾ ਚਾਲੂ ਨਹੀਂ ਕੀਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਗਲੇ 15 ਦਿਨਾਂ ਦੇ ਅੰਦਰ ਅੰਦਰ ਇਹ ਬੰਦ ਪਿਆ ਫੁਹਾਰਾ ਚਾਲੂ ਨਹੀਂ ਕੀਤਾ ਗਿਆ ਤਾਂ ਉਹ ਮਜ਼ਬੂਰ ਹੋ ਕੇ ਲੋਕ ਅਦਾਲਤ ਵਿੱਚ ਇਨਸਾਫ਼ ਦੀ ਗੁਹਾਰ ਲਗਾਉਣਗੇ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …