nabaz-e-punjab.com

ਪਾਜ਼ੇਟਿਵ ਮਰੀਜ਼ ਨੂੰ ਦਾਖ਼ਲ ਕਰਨ ਲਈ ਨਿੱਜੀ ਹਸਪਤਾਲ ਨੂੰ ਬੰਦ ਕਰਨ ਦੀ ਮੰਗ ਕਰਨਾ, ਉਚਿੱਤ ਨਹੀਂ:ਡੀਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਪਰੈਲ:
ਕੋਵਿਡ-19 ਪਾਜ਼ੇਟਿਵ ਮਰੀਜ਼ ਨੂੰ ਦਾਖ਼ਲ ਕਰਵਾਉਣ ਲਈ ਮੁਹਾਲੀ ਦੇ ਇਕ ਨਿੱਜੀ ਹਸਪਤਾਲ ਬੰਦ ਕਰਨ ਦੀ ਮੰਗ ਉਚਿੱਤ ਨਹੀਂ ਹੈ ਅਤੇ ਇਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਹ ਪ੍ਰਗਟਾਵਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕੋਵਿਡ-19 ਪਾਜ਼ੇਟਿਵ ਮਰੀਜ਼ ਨੂੰ ਦਾਖਲ ਕਰਨ ਲਈ ਮੁਹਾਲੀ ਦੇ ਇਕ ਨਿੱਜੀ ਹਸਪਤਾਲ ਨੂੰ ਬੰਦ ਕਰਨ ਦੀਆਂ ਕੁਝ ਕਾਲਾਂ ਆਈਆਂ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਪ੍ਰੋਟੋਕਾਲ ਦੇ ਸਖ਼ਤ ਵਿਰੁੱਧ ਹੈ ਕਿਉਂਕਿ ਇਸ ਸਮੇਂ ਵੱਧ ਤੋਂ ਵੱਧ ਸਿਹਤ ਸੰਸਥਾਵਾਂ ਸਥਾਪਤ ਕਰਨਾ ਅਤੇ ਚਲਾਉਣਾ ਮਹੱਤਵਪੂਰਨ ਹੈ।
ਇਸ ਤੋਂ ਇਲਾਵਾ ਇਹ ਵੀ ਦੱਸਿਆ ਕਿ ਮੈਡੀਕਲ ਸੰਸਥਾਵਾਂ ਵੱਲੋਂ ਪ੍ਰੋਟੋਕਾਲ ਅਨੁਸਾਰ ਇਲਾਜ/ਆਈਸੋਲੇਸ਼ਨ/ਕੁਆਰੰਟੀਨ ਸਬੰਧੀ ਸਖ਼ਤ ਸਾਵਧਾਨੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਬੰਦ ਨਹੀਂ ਕੀਤੇ ਜਾ ਸਕਦੇ। ਮਹਾਂਮਾਰੀ ਦੀ ਸੰਭਾਵਿਤ ਤੀਬਰਤਾ ਦੇ ਮੱਦੇਨਜ਼ਰ, ਹੁਣ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ ਵੱਲੋਂ ਮਿਲ ਕੇ ਕੰਮ ਕਰਨ ਦਾ ਸਮਾਂ ਆ ਗਿਆ ਹੈ। ਦਰਅਸਲ, ਜ਼ਿਲ੍ਹਾ ਪ੍ਰਸ਼ਾਸਨ ਨੇ 10 ਬੈੱਡ ਜਾਂ ਇਸ ਤੋਂ ਵੱਧ ਬੈੱਡ ਵਾਲੇ ਸਾਰੇ ਨਿੱਜੀ ਹਸਪਤਾਲਾਂ ਨੂੰ ਕੋਵਿਡ-19 ਪਾਜ਼ੇਟਿਵ/ਸ਼ੱਕੀ ਮਾਮਲੇ ਦੇ ਇਲਾਜ ਜਾਂ ਜਾਂਚ ਲਈ ਉਨ੍ਹਾਂ ਦੇ ਬੈੱਡਾਂ, ਆਈਸੀਯੂ, ਵੈਂਟੀਲੇਟਰਾਂ ਆਦਿ ਦੀ ਸੂਚੀ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ। ਡੀਸੀ ਨੇ ਕਿਹਾ ਕਿ ਮਹਾਂਮਾਰੀ ਫੈਲਣ ਦੀ ਸੂਰਤ ਵਿੱਚ ਜਨਤਕ ਸਿਹਤ ਦਾ ਬੁਨਿਆਦੀ ਢਾਂਚਾ ਪੂਰਨ ਸਮਰੱਥ ਨਹੀਂ ਹੈ, ਇਸ ਲਈ ਜ਼ਿਲ੍ਹੇ ਵਿੱਚ ਆਈਸੀਯੂ ਬੈੱਡਾਂ/ਵੈਂਟੀਲੇਟਰਾਂ ਦੀ ਪੂਰਤੀ ਲਈ ਸ਼ਹਿਰ ਵਿੱਚ ਉਪਲਬਧ ਪ੍ਰਾਈਵੇਟ ਸਿਹਤ ਸੰਸਥਾਵਾਂ ਦਾ ਹੋਣਾ ਬਹੁਤ ਜ਼ਰੂਰੀ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…