Nabaz-e-punjab.com

ਚੰਦੂਮਾਜਰਾ ਦੇ ਵਕੀਲ ਪੁੱਤ ਸਿਮਰਨਜੀਤ ਸਿੰਘ ਨੇ ਸ਼ਹਿਰ ’ਚ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ:
ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਉਨ੍ਹਾਂ ਦੇ ਪੁੱਤਰ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਇੱਥੋਂ ਦੇ ਫੇਜ਼-10 ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਆਪਣੇ ਪਿਤਾ ਲਈ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਪਣਿਆਂ ਨੂੰ ਖ਼ੁਸ਼ ਕਰਨ ਤੋਂ ਬਿਨਾਂ ਸ਼ਹਿਰ ਦਾ ਕੋਈ ਵਿਕਾਸ ਨਹੀਂ ਕੀਤਾ। ਉਨ੍ਹਾਂ ਕਾਂਗਰਸੀ ਮੰਤਰੀ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਪੂਰੇ ਪੰਜਾਬ ਵਿੱਚ ਪਸ਼ੂ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਦਿਵਾਈਆਂ ਨਾ ਹੋਣ ਕਾਰਨ ਉਨ੍ਹਾਂ ਦਾ ਡੇਅਰੀ ਅਤੇ ਪਸ਼ੂ ਪਾਲਣ ਵਿਭਾਗ ਪੂਰੀ ਤਰ੍ਹਾਂ ਤਬਾਹ ਹੋ ਚੁੱਕਾ ਹੈ। ਅਕਾਲੀ ਆਗੂ ਨੇ ਕਿਹਾ ਕਿ ਸਹਾਇਕ ਧੰਦੇ ਵਜੋਂ ਜਾਣੇ ਜਾਂਦੇ ਅਜਿਹੇ ਵਿਭਾਗ ਦਾ ਸਿੱਧੂ ਨੂੰ ਮੰਤਰੀ ਬਣਾਏ ਜਾਣਾ ਕਾਂਗਰਸ ਸਰਕਾਰ ਦੀ ਵੱਡੀ ਨਾ-ਸਮਝੀ ਵਾਲੀ ਗੱਲ ਹੈ।
ਜੂਨੀਅਰ ਚੰਦੂਮਾਜਰਾ ਨੇ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਨੂੰ ਘੇਰਦਿਆਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਦੇ ਸਮੇਂ ਇਸ ਗੱਲ ਦਾ ਧਿਆਨ ਜ਼ਰੂਰ ਰੱਖਣ ਕੇ ਉਮੀਦਵਾਰ ਬਾਹਰੀ ਹੈ ਜਾਂ ਹਲਕੇ ਦਾ ਵਸਨੀਕ ਅਤੇ ਉਸ ਦੀ ਰਿਹਾਇਸ਼ ਹਲਕੇ ਵਿੱਚ ਹੈ ਜਾਂ ਦਿੱਲੀ ਵਿੱਚ ਹੈ। ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਵਿੱਚ ਚੰਦੂਮਾਜਰਾ ਵੱਲੋਂ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁਹਾਲੀ ਵਾਸੀਆਂ ਲਈ ਵੱਡੀ ਸਿਰਦਰਦੀ ਬਣੇ ਗੰਦੇ ਨਾਲੇ ਨੂੰ ਢੱਕਣਾ, ਸ਼ਹਿਰ ਦੇ ਪਾਰਕਾਂ ਵਿੱਚ ਲਾਇਬ੍ਰੇਰੀਆਂ ਅਤੇ ਓਪਨ ਜਿੰਮ ਲਗਾਉਣ, ਆਧੁਨਿਕ ਸਹੂਲਤਾਂ ਨਾਲ ਲੈੱਸ ਖੇਡ ਸਟੇਡੀਅਮ ਬਣਾਉਣਾ, ਅੰਤਰਾਸ਼ਟਰੀ ਹਵਾਈ ਅੱਡਾ ਚਾਲੂ ਕਰਵਾ ਕੇ ਹਵਾਈ ਉਡਾਣਾਂ ਸ਼ੁਰੂ ਕਰਵਾਈਆਂ ਹਨ। ਇਸ ਮੌਕੇ ਨਛੱਤਰ ਸਿੰਘ ਖਿਆਲਾ, ਸਿਮਰਨਜੀਤ ਢਿੱਲੋਂ, ਅਕਾਲੀ ਦਲ ਦੇ ਸਰਕਲ ਪ੍ਰਧਾਨ ਸੰਤੋਖ ਸਿੰਘ, ਹੈਰੀ ਮਾਨ, ਗੁਰਦੀਪ ਢਿੱਲੋਂ, ਸੁਖਦੇਵ ਸਿੰਘ, ਗੁਰਵਿੰਦਰ ਸੋਨੀ, ਐਸ.ਕੇ. ਸੂਦ, ਨੌਧ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…