Share on Facebook Share on Twitter Share on Google+ Share on Pinterest Share on Linkedin ਪੁਲੀਸ ਬੈਰੀਕੇਡਾਂ, ਬੀਟ ਬਾਕਸਾਂ ਤੇ ਇਸ਼ਤਿਹਾਰ ਲਗਾਉਣ ਦੀ ਕਾਰਵਾਈ ’ਤੇ ਰੋਕ ਲਗਾਉਣ ਦੀ ਮੰਗ ਵਿਨੀਤ ਵਰਮਾ ਨੇ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਨੂੰ ਲਿਖਿਆ ਪੱਤਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ: ਮੁਹਾਲੀ ਵਿਕਾਸ ਮੰਚ ਦੇ ਪ੍ਰਧਾਨ ਵਿਨੀਤ ਵਰਮਾ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਪੁਲੀਸ ਬੈਰੀਕੇਡ ਸਟੈਂਡਾਂ ਅਤੇ ਬੀਟ ਬਾਕਸਾਂ ਉੱਤੇ ਅਣਅਧਿਕਾਰਤ ਇਸ਼ਤਿਹਾਰਬਾਜੀ ਕਰਨ ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਆਪਣੇ ਪੱਤਰ ਵਿੱਚ ਉਹਨਾਂ ਲਿਖਿਆ ਹੈ ਕਿ ਸ਼ਹਿਰ ਵਿੱਚ ਕਈ ਇਸ਼ਤਿਹਾਰਬਾਜ਼ੀ ਏਜੰਸੀਆਂ, ਸਕੂਲਾਂ ਅਤੇ ਕਈ ਵੱਡੀਆਂ ਕੰਪਨੀਆਂ ਵਲੋੱ ਪੁਲੀਸ ਵਿਭਾਗ ਨੂੰ ਮੁਹਈਆ ਕਰਵਾਏ ਜਾਂਦੇ ਬੈਰੀਕੇਡ ਸਟੈਂਡ ਅਤੇ ਬੀਟ ਬਾਕਸਾਂ ਉੱਤੇ ਆਪਣੇ ਇਸ਼ਤਿਹਾਰ ਦਿੱਤੇ ਜਾਂਦੇ ਹਨ। ਜਿਸ ਨਾਲ ਉਹਨਾਂ ਦੀ ਮਸ਼ਹੂਰੀ ਹੁੰਦੀ ਹੈ ਅਤੇ ਇਸ ਕਾਰਨ ਮੁਹਾਲੀ ਨਗਰ ਨਿਗਮ ਨੂੰ ਕਰੋੜਾਂ ਰੁਪਇਆ ਦਾ ਘਾਟਾ ਪੈ ਰਿਹਾ ਹੈ। ਉਹਨਾਂ ਲਿਖਿਆ ਹੈ ਕਿ ਇਹਨਾਂ ਕੰਪਨੀਆਂ ਵੱਲੋਂ ਨਗਰ ਨਿਗਮ ਨੂੰ ਇਨ੍ਹਾਂ ਇਸ਼ਤਿਹਾਰਾਂ ਦੇ ਟੈਕਸ ਦੇ ਰੂਪ ਵਿੱਚ ਕੋਈ ਪੈਸਾ ਨਹੀਂ ਦਿੱਤਾ ਜਾਂਦਾ ਜਿਸ ਕਾਰਨ ਨਿਗਮ ਦਾ ਵੱਡਾ ਮਾਲੀ ਨੁਕਸਾਨ ਹੁੰਦਾ ਹੈ। ਉਹਨਾਂ ਲਿਖਿਆ ਹੈ ਕਿ ਨਗਰ ਨਿਗਮ ਵੱਲੋਂ ਇਨ੍ਹਾਂ ਬੈਰੀਕੇਡਾਂ ਅਤੇ ਬੀਟ ਬੋਕਸਾਂ ਦੀ ਕੋਈ ਪੜਤਾਲ ਨਹੀਂ ਕੀਤੀ ਜਾਂਦੀ ਜਦੋਂਕਿ ਇਸ ਸਬੰਧੀ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋੱ ਇਨ੍ਹਾਂ ਸਾਇਨ ਬੋਰਡਾਂ ਲਈ ਹਰੇਕ ਦੁਕਾਨ ਲਈ ਲਗਭਗ 4ਗ16 ਆਕਾਰ ਦਾ ਬੋਰਡ ਲਗਾਉਣਾ ਨਿਰਧਾਰਿਤ ਕੀਤਾ ਗਿਆ ਹੈ ਅਤੇ ਸੜਕ ਕਿਨਾਰੇ ਇਸ ਤਰੀਕੇ ਨਾਲ ਬੋਰਡ ਲਗਾਉਣ ਤੇ ਵੀ ਰੋਕ ਹੈ ਕਿਉਂਕਿ ਇਸ ਕਾਰਨ ਵਾਹਨ ਚਾਲਕ ਹਾਦਸੇ ਦਾ ਸ਼ਿਕਾਰ ਹੁੰਦੇ ਹਨ। ਉਹਨਾਂ ਮੰਗ ਕੀਤੀ ਕਿ ਉਕਤ ਕੰਪਨੀਆਂ ਵੱਲੋਂ ਪਿਛਲੇ ਸਮੇਂ ਦੌਰਾਨ ਹੁਣ ਤੱਕ ਲੱਗੇ ਅਜਿਹੇ ਇਸ਼ਤਿਹਾਰ ਬੋਰਡਾਂ ਉੱਤੇ ਲਗਾਉਣ ਵਾਲੀਆਂ ਕੰਪਨੀਆਂ ਨੂੰ ਜੁਰਮਾਨਾ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ