Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ ਤੋਂ ਬਚਾਅ ਲਈ ਧਰਨੇ/ਰੈਲੀਆਂ ਤੇ ਰੋਕ ਲਗਾਉਣ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ: ਉੱਘੇ ਸਮਾਜ ਸੇਵਕ ਰਾਜਿੰਦਰ ਸਿੰਘ ਬਡਹੇੜੀ ਜੋ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਸੂਬਾ ਪ੍ਰਧਾਨ ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਵੀ ਹਨ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਰਾਜਪਾਲ ਪੰਜਾਬ ਅਤੇ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਪ੍ਸ਼ਾਸ਼ਕ ਸ੍ਰੀ ਵੀ ਪੀ ਸਿੰਘ ਬਦਨੌਰ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਹਰਿਆਣਾ ਸ੍ਰੀ ਮਨੋਹਰ ਲਾਲ ਖੱਟਰ ਨੂੰ ਅਪੀਲ ਹੈ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਇਤਿਆਹਤ ਵਜੋਂ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਸੂਬਿਆਂ ਵਿੱਚ 31ਮਾਰਚ 2020 ਤੀਕ ਹਰ ਤਰ੍ਹਾਂ ਦੇ ਸਰਕਾਰੀ ਅਤੇ ਗੈਰ-ਸਰਕਾਰੀ ਇਕੱਠਾਂ,ਰੈਲੀਆਂ, ਧਰਨਿਆਂ ਅਤੇ ਰੈਲੀਆਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਜਾਣ ਤਾਂ ਜੋ ਕਰੋਨਾਵਾਇਰਸ ਦੀ ਨਾਮੁਰਾਦ ਖਤਰਨਾਕ ਬਿਮਾਰੀ ਨੂੰ ਵਧਣ ਤੋਂ ਰੋਕਣ ਲਈ ਤਸੱਲੀਬਖਸ਼ ਪ੍ਬੰਧ ਹੋ ਸਕਣ । ਸ੍ਰੀ ਬਡਹੇੜੀ ਨੇ ਆਖਿਆ ਕਿ ਕਿ ਕਰੋਨਾਵਾਇਰਸ ਦਾ ਸਹਿਮ ਜਨਤਾ ਵਿੱਚ ਜਰੂਰ ਹੈ ਪਰ ਇਸ ਖਤਰਨਾਕ ਬਿਮਾਰੀ ਤੋਂ ਬਚਣ ਲਈ ਪਰਹੇਜ਼ ਦੀ ਜਾਣਕਾਰੀ ਨਹੀਂ ਹੈ ਜਾਂ ਅਵੇਸਲਾਪਣ ਹੈ ਇਸ ਲਈ ਇਲਾਜ਼ ਨਾਲੋਂ ਪਰਹੇਜ਼ ਦੀ ਧਾਰਨਾ ਨੂੰ ਸੁਚਾਰੂ ਢੰਗ ਨਾਲ ਅਪਨਾਉਣ ਲਈ ਜਨਤਾ ਨੂੰ ਜਾਗਰੂਕ ਕਰਨ ਲਈ ਸਹਾਇਤਾ ਪ੍ਦਾਨ ਹੋ ਸਕੇ ਇਸ ਲਈ ਸਰਕਾਰ ਦੀ ਸਿਰਦਰਦੀ ਵੀ ਘੱਟ ਹੋਵੇਗੀ।ਬਡਹੇੜੀ ਨੇ ਆਖਿਆ ਕਿ ਉਪਰੋਕਤ ਸਰਕਾਰਾਂ ਨੂੰ ਬਿਨਾਂ ਹੋਰ ਦੇਰੀ ਕੀਤਿਆਂ ਹੁਕਮ ਜਾਰੀ ਕੀਤੇ ਜਾਣ ਦੀ ਲੋੜ ਹੈ ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ