ਕਰੋਨਾ ਮਹਾਮਾਰੀ ਤੋਂ ਪੀੜਤ ਸਾਬਕਾ ਮੰਤਰੀ ਸਤਵੰਤ ਕੌਰ ਸੰਧੂ ਦੀ ਮੌਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਇੱਥੋਂ ਦੇ ਫੇਜ਼-5 ਦੇ ਵਸਨੀਕ ਅਤੇ ਸਾਬਕਾ ਕੈਬਨਿਟ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਅਕਾਲ ਚਲਾਣਾ ਕਰ ਗਏ ਹਨ। ਉਹ ਕਰੋਨਾ ਮਹਾਮਾਰੀ ਤੋਂ ਪੀੜਤ ਸੀ ਅਤੇ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਜੇਰੇ ਇਲਾਜ ਸਨ। ਪਰਿਵਾਰਕ ਮੈਂਬਰਾਂ ਦੀ ਜਾਣਕਾਰੀ ਅਨੁਸਾਰ ਬੀਬੀ ਸੰਧੂ ਨੇ ਸ਼ੁੱਕਰਵਾਰ ਦੇਰ ਰਾਤ ਕਰੀਬ 10:30 ਵਜੇ ਆਖਰੀ ਸਾਹ ਲਿਆ। ਉਹ ਚਮਕੌਰ ਸਾਹਿਬ ਰਾਖਵੇਂ ਹਲਕੇ ਤੋਂ ਪੰਜ ਵਾਰ ਵਿਧਾਇਕ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਨ ਅਤੇ ਬਾਦਲ ਪਰਿਵਾਰ ਦੇ ਕਾਫ਼ੀ ਨੇੜੇ ਸਮਝੇ ਜਾਂਦੇ ਸਨ।
ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ 5 ਵਾਰ ਵਿਧਾਇਕ ਰਹੀ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦਾ ਅੱਜ ਦਿਹਾਂਤ ਹੋ ਗਿਆ ਹੈ। ਬੀਬੀ ਸੰਧੂ ਕਈ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਸਨ ਅਤੇ ਉਹ ਕਰੋਨਾ ਦੀ ਬਿਮਾਰੀ ਤੋਂ ਵੀ ਪੀੜਤ ਹੋ ਗਏ ਸਨ, ਪਰ ਅੱਜ ਉਨ੍ਹਾਂ ਦਾ ਬਿਮਾਰੀ ਕਾਰਨ ਮੁਹਾਲੀ ਵਿਖੇ ਦਿਹਾਂਤ ਹੋ ਗਿਆ ਹੈ। ਅੰਤਿਮ ਅਰਦਾਸ ਬਾਰੇ ਪਰਿਵਾਰ ਵੱਲੋਂ ਜਲਦੀ ਹੀ ਇਲਾਕੇ ਦੀ ਸੰਗਤ ਅਤੇ ਆਪਣੇ ਸਾਕ ਸਬੰਧੀਆਂ ਨੂੰ ਦੱਸ ਦਿੱਤਾ; ਜਾਵੇਗਾ।
ਇਸੇ ਦੌਰਾਨ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਅਕਾਲੀ ਆਗੂ ਚਰਨਜੀਤ ਸਿੰਘ ਬਰਾੜ, ਰਣਜੀਤ ਸਿੰਘ ਗਿੱਲ, ਦਰਸ਼ਨ ਸਿੰਘ ਸ਼ਿਵਜੋਤ, ਸਾਬਕਾ ਮੇਅਰ ਕੁਲਵੰਤ ਸਿੰਘ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਜਥੇਦਾਰ ਅਮਰੀਕ ਸਿੰਘ ਮੁਹਾਲੀ ਅਤੇ ਹੋਰਨਾਂ ਆਗੂਆਂ ਨੇ ਬੀਬੀ ਸੰਧੂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਸੰਧੂ ਪਰਿਵਾਰ ਨਾਲ ਹਮਦਰਦੀ ਜਾਹਰ ਕੀਤੀ ਹੈ।

Load More Related Articles

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …