ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਦੇ ਪ੍ਰਧਾਨ ਜਗਤਾਰ ਸਿੰਘ ਖੇੜਾ ਦੀ ਮੌਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਨਵੰਬਰ:
ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਦੇ ਪ੍ਰਧਾਨ ਤੇ ਮੁਲਾਜ਼ਮ ਆਗੂ ਜਗਤਾਰ ਸਿੰਘ ਖੇੜਾ ਦਾ ਅੱਜ ਬਿਮਾਰੀ ਨਾਲ ਜੂਝਦਿਆਂ ਦੇਹਾਂਤ ਹੋ ਗਿਆ। ਜਿਨ੍ਹਾਂ ਦੇ ਸਸਕਾਰ ਮੌਕੇ ਇਲਾਕਾ ਵਾਸੀ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਵੀ ਪੁੱਜੀਆ। ਸ੍ਰ. ਖੇੜਾ ਜੋ ਕਿ ਇਲਾਕੇ ਦੇ ਧਾਰਮਿਕ ਅਸਥਾਨ ਦੀ ਮੁੱਖ ਸੇਵਾਦਾਰ ਦੇ ਨਾਲ ਨਾਲ ਸਹਿਕਾਰੀ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਤੇ ਅਕਾਲੀ ਦਲ 1920 ਦੇ ਵੀ ਸਰਗਰਮ ਆਗੂ ਸਨ। ਪਿਛਲੇ ਸਮੇਂ ਤੋਂ ਫੇਫੜਿਆਂ ਦੀ ਬਿਮਾਰੀ ਤੋਂ ਗ੍ਰਸਤ ਹੋਣ ਕਾਰਨ ਬਿਮਾਰ ਚਲੇ ਆ ਰਹੇ ਸੀ। ਬੀਤੇ ਦਿਨੀਂ ਉਨ੍ਹਾਂ ਦੀ ਸਿਹਤ ਜਿਆਦਾ ਖਰਾਬ ਹੋਣ ਕਾਰਨ ਪੀ ਜੀ ਆਈ ਚੰਡੀਗੜ ਵਿਖੇ ਦਾਖਲ ਕਰਵਾਇਆ ਗਿਆ ਸੀ। ਜਿਥੇ ਉਨ੍ਹਾਂ ਇਲਾਜ ਦੌਰਾਨ ਅੱਜ ਤੜਕਸਾਰ ਦਮ ਤੋੜ ਦਿੱਤਾ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਪਿੰਡ ਖੇੜਾ ਵਿਖੇ ਕੀਤਾ ਗਿਆ।
ਇਸ ਮੌਕੇ ਇਲਾਕਾ ਵਾਸੀਆਂ ਸਮੇਤ ਗੁਰਦੁਆਰਾ ਬਲਾਕ ਵੱਲੋਂ ਭਾਈ ਹਰਜੀਤ ਸਿੰਘ ਹਰਮਨ, ਡੀਐਸਪੀ ਵਰਿੰਦਰਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਬਾਬਾ ਸਕਿੰਦਰ ਸਿੰਘ, ਬਾਬਾ ਭੁਪਿੰਦਰ ਸਿੰਘ, ਅੱਛਰ ਸਿੰਘ ਕੰਸਾਲਾ, ਰਵਿੰਦਰ ਸਿੰਘ ਵਜੀਦਪੁਰ, ਗੁਰਚਰਨ ਸਿੰਘ, ਬਲਵਿੰਦਰ ਸਿੰਘ, ਰਵਿੰਦਰ ਸਿੰਘ ਬੈਂਸ, ਮੇਜਰ ਸਿੰਘ ਸੰਗਤਪੁਰਾ, ਗੁਰਮੀਤ ਸਿੰਘ ਮੀਆਂ ਪੁਰ, ਸੈਕਟਰੀ ਦੀਦਾਰ ਸਿੰਘ, ਸੈਕਟਰੀ ਜਸਵੀਰ ਸਿੰਘ, ਜਗਦੇਵ ਸਿੰਘ ਮਲੋਆ, ਚਰਨਜੀਤ ਸਿੰਘ, ਸੁਖਵਿੰਦਰ ਸਿੰਘ ਹੁਲਕਾ ਆਦਿ ਮੋਹਤਵਰ ਵੀ ਪੁੱਜੇ ਹੋਏ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…