ਟਕਸਾਲੀ ਅਕਾਲੀ ਆਗੂ ਜਥੇਦਾਰ ਬਲਦੇਵ ਸਿੰਘ ਕੁੰਭੜਾ ਦਾ ਦੇਹਾਂਤ

ਮੁਹਾਲੀ ਦੇ ਸਮਸ਼ਾਨਘਾਟ ਵਿੱਚ ਬੁੱਧਵਾਰ ਨੂੰ ਦੁਪਹਿਰ 12 ਵਜੇ ਹੋਵੇਗਾ ਅੰਤਿਮ ਸਸਕਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਨਵੰਬਰ:
ਟਕਸਾਲੀ ਅਕਾਲੀ ਆਗੂ ਅਤੇ ਨਾਮਵਰ ਸਮਾਜ ਸੇਵੀ ਜਥੇਦਾਰ ਬਲਦੇਵ ਸਿੰਘ ਕੁੰਭੜਾ (82 ਸਾਲ) ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਭਲਕੇ 15 ਨਵੰਬਰ ਬੁੱਧਵਾਰ ਨੂੰ ਸਵੇਰੇ ਬਾਰਾਂ ਵਜੇ ਮੁਹਾਲੀ ਦੇ ਸਮਸ਼ਾਨ ਘਾਟ ਬਲੌਂਗੀ ਵਿਖੇ ਹੋਵੇਗਾ। ਜਥੇਦਾਰ ਕੁੰਭੜਾ ਆਪਣੇ ਪਿੱਛੇ ਪਤਨੀ ਅਤੇ ਤਿੰਨ ਪੁੱਤਰ ਛੱਡ ਗਏ ਹਨ। ਜਥੇਦਾਰ ਕੁੰਭੜਾ ਪਿੰਡ ਕੁੰਭੜਾ ਦੇ ਸਰਪੰਚ ਰਹੇ। ਅਕਾਲੀ ਦਲ ਦੇ ਵੱਖ ਵੱਖ ਅਹੁਦਿਆਂ ਉੱਤੇ ਕਾਰਜਸ਼ੀਲ ਰਹੇ। ਉਹ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਅਤੇ ਖਰੜ ਹਲਕੇ ਦੇ ਸਵਰਗੀ ਅਕਾਲੀ ਵਿਧਾਇਕ ਬਚਿੱਤਰ ਸਿੰਘ ਪਡਿਆਲਾ ਦੇ ਨਜ਼ਦੀਕੀ ਸਾਥੀਆਂ ਵਿੱਚੋਂ ਇੱਕ ਸਨ। ਉਨ੍ਹਾਂ ਧਰਮ ਯੁੱਧ ਮੋਰਚੇ ਤੇ ਅਕਾਲੀ ਦਲ ਦੇ ਕਈ ਹੋਰ ਸੰਘਰਸ਼ਾਂ ਵਿੱਚ ਜੇਲ੍ਹ ਵੀ ਕੱਟੀ।
ਜਥੇਦਾਰ ਬਲਦੇਵ ਸਿੰਘ ਕੁੰਭੜਾ ਨੇ ਸਮਾਜ ਸੇਵਾ ਦੀ ਮਨਸ਼ਾ ਨਾਲ ਬਾਬਾ ਮੱਲ ਦਾਸ ਚੈਰੀਟੇਬਲ ਟਰੱਸਟ ਦੀ ਸਥਾਪਨਾ ਕੀਤੀ। ਉਨ੍ਹਾਂ ਮੁਹਾਲੀ ਵਿਖੇ ਬਾਬਾ ਮੱਲ ਦਾਸ ਪਬਲਿਕ ਸਕੂਲ ਖੋਲ੍ਹਿਆ, ਜਿਹੜਾ ਬੱਚਿਆਂ ਨੂੰ ਬਿਨਾਂ ਕਿਸੇ ਮੁਨਾਫ਼ੇ ਦੇ ਸਿੱਖਿਆ ਪ੍ਰਦਾਨ ਕਰ ਰਿਹਾ ਹੈ। ਮੁਹਾਲੀ, ਰੋਪੜ, ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ 100 ਤੋਂ ਵਧੇਰੇ ਪਿੰਡਾਂ ਵਿੱਚ ਉਨ੍ਹਾਂ ਲੜਕੀਆਂ ਲਈ ਇੱਕ ਸਾਲ ਦੇ ਮੁਫ਼ਤ ਸਿਲਾਈ ਕਢਾਈ ਕੇੱਦਰ ਖੋਲ ਕੇ ਪੰਜ ਹਜ਼ਾਰ ਤੋੱ ਵੱਧ ਲੜਕੀਆਂ ਨੂੰ ਟ੍ਰੇਨਿੰਗ ਮੁਹੱਈਆ ਕਰਾਈ। ਹਰ ਸਾਲ ਮੁਹਾਲੀ ਵਿਖੇ ਅੱਖਾਂ ਦੇ ਮੁਫ਼ਤ ਕੈਂਪ ਲਗਾਕੇ ਉਹ ਪੰਜ ਸੌ ਤੋੱ ਵੱਧ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਅਪਰੇਸ਼ਨ ਕਰਾਉਣ ਤੋਂ ਇਲਾਵਾ ਹਰ ਸਾਲ ਦਰਜਨ ਤੋੱ ਵੱਧ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਵੀ ਕਰਾਉੱਦੇ ਸਨ। ਉਨ੍ਹਾਂ ਮੁਹਾਲੀ ਵਿਖੇ ਅੰਤਰਰਾਸ਼ਟਰੀ ਪ੍ਰਸਿੱਧੀ ਵਾਲੇ ਡਾਕਟਰ ਬੁਲਾਕੇ ਪੋਲੀਓ ਦੇ ਦਰਜਨਾਂ ਮਰੀਜ਼ਾਂ ਦੇ ਅਪਰੇਸ਼ਨ ਦਾ ਵੀ ਪ੍ਰਬੰਧ ਕੀਤਾ ਸੀ।
ਇਸੇ ਦੌਰਾਨ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕ ਬਲਬੀਰ ਸਿੰਘ ਸਿੱਧੂ, ਸੀਨੀਅਰ ਅਕਾਲੀ ਆਗੂ ਕਿਰਨਬੀਰ ਸਿੰਘ ਕੰਗ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੁਖੀ ਤੇ ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਸਾਬਕਾ ਵਿਧਾਇਕਾ ਦਲਜੀਤ ਕੌਰ ਪਡਿਆਲਾ, ਮੇਅਰ ਕੁਲਵੰਤ ਸਿੰਘ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਮੁੱਖ ਮੰਤਰੀ ਦੀ ਸਾਬਕਾ ਓਐਸਡੀ ਲਖਵਿੰਦਰ ਕੌਰ ਗਰਚਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਹਰਦੀਪ ਸਿੰਘ, ਸਾਬਕਾ ਮੈਂਬਰ ਜਥੇਦਾਰ ਸਾਧੂ ਸਿੰਘ ਟੋਡਰ ਮਾਜਰਾ, ਲੇਬਰਫੈੱਡ ਪੰਜਾਬ ਦੇ ਐਮ.ਡੀ ਪਰਵਿੰਦਰ ਸਿੰਘ ਬੈਦਵਾਨ, ਜਥੇਦਾਰ ਮਾਨ ਸਿੰਘ ਸੋਹਾਣਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਜੱਟ ਮਹਾਂ ਸਭਾ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਪੂਨੀਆ, ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਦੀਪ ਸਿੰਘ ਬੈਦਵਾਨ, ਬਾਬਾ ਮੱਲ ਦਾਸ ਚੈਰੀਟੇਬਲ ਟਰੱਸਟ ਦੇ ਮੈਂਬਰਾਂ, ਬੀਐਮਡੀ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਜਥੇਦਾਰ ਬਲਦੇਵ ਸਿੰਘ ਕੁੰਭੜਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਥੇਦਾਰ ਕੁੰਭੜਾ ਨਮਿੱਤ ਪਾਠ ਦਾ ਭੋਗ 18 ਨਵੰਬਰ ਨੂੰ ਗੁਰਦੁਆਰਾ ਅੰਬ ਸਾਹਿਬ ਫੇਜ਼-8 ਮੁਹਾਲੀ ਵਿੱਚ ਪਵੇਗਾ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …