nabaz-e-punjab.com

ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਵੱਖ ਵੱਖ ਕਿਸਾਨ ਤੇ ਜਮਹੂਰੀ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

ਜਮਹੂਰੀ ਬੁੱਧੀਜੀਵੀਆਂ ਤੇ ਕਾਰਕੁਨਾਂ ਨੂੰ ਝੂਠੇ ਦੋਸ਼ਾਂ ਹੇਠ ਜੇਲ੍ਹਾਂ ਵਿੱਚ ਸਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ:
ਦੇਸ਼ ਦੇ ਉੱਘੇ ਜਮਹੂਰੀ ਬੁੱਧੀਜੀਵੀਆਂ ਐਡਵੋਕੇਟ ਸੁਧਾ ਭਾਰਦਵਾਜ, ਗੌਤਮ ਨਵਲੱਖਾ, ਪ੍ਰੋਫੈਸਰ ਵੀ ਰਾਓ, ਅਰੁਣ ਫਰੇਰਾ ਅਤੇ ਵਰਨੋਨ ਗੋਜ਼ਾਲਵੇਜ਼ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਡੱਕਣ ਵਿਰੁੱਧ ਪੰਜਾਬ ਦੀਆਂ 40 ਜਨਤਕ ਜਮਹੂਰੀ ਜਥੇਬੰਦੀਆਂ ਦੇ ਨੁਮਾਇੰਦੇ ਸੜਕਾਂ ’ਤੇ ਉਤਰ ਆਏ ਹਨ। ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਵੀਰਵਾਰ ਨੂੰ ਕਿਸਾਨ ਤੇ ਖੇਤ ਮਜ਼ਦੂਰ ਹੋਰ ਵੱਖ ਵੱਖ ਸੰਸਥਾਵਾਂ ਵੱਲੋਂ ਇੱਥੋਂ ਦੇ ਫੇਜ਼-8 ਸਥਿਤ ਦਸਹਿਰਾ ਗਰਾਉਂਡ ਵਿੱਚ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ।
ਇਸ ਰੋਸ ਵਿਖਾਵੇ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ), ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਪੰਜਾਬ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੀਐੱਸਯੂ, ਟੀਐੱਸਯੂ ਸੀਟੂ, ਜਮਹੂਰੀ ਅਧਿਕਾਰ ਸਭਾ ਪੰਜਾਬ, ਪਲਸ ਮੰਚ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਟੈਕਸਟਾਈਲ ਹੌਜ਼ਰੀ ਕਾਮਗਰ ਯੂਨੀਅਨ, ਨੌਜਵਾਨ ਭਾਰਤ ਸਭਾ, ਨੌਜਵਾਨ ਭਾਰਤ ਸਭਾ (ਅਸ਼ਵਨੀ ਘੁੱਦਾ), ਪੰਜਾਬ ਰੋਡਵੇਜ਼ ਐਂਪਲਾਈਜ਼ ਯੂਨੀਅਨ (ਆਜ਼ਾਦ), ਟੈਕਨੀਕਲ ਐਂਡ ਮਕੈਨੀਕਲ ਐਂਪਲਾਈਜ਼ ਯੂਨੀਅਨ, ਰੇਲ ਕੋਚ ਫੈਕਟਰੀ ਐਂਪਲਾਈਜ਼ ਯੂਨੀਅਨ, ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟਰ ਯੂਨੀਅਨ, ਡੀਟੀਐੱਫ ਪੰਜਾਬ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਪੰਜਾਬ, ਆਲ ਇੰਡੀਆ ਕਿਸਾਨ ਸਭਾ ਪੰਜਾਬ, ਪੀਐੱਸਯੂ (ਲਲਕਾਰ), ਪੰਜਾਬ ਕਿਸਾਨ ਯੂਨੀਅਨ ਅਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸਿਰਕਤ ਕੀਤੀ। ਇਨ੍ਹਾਂ ਜਥੇਬੰਦੀਆਂ ਦੇ ਨੁਮਾਇੰਦੇ ਕਾਫ਼ਲਿਆਂ ਦੇ ਰੂਪ ਵਿੱਚ ਨਾਅਰੇ ਮਾਰਦੇ ਹੋਏ ਸ਼ਾਮਲ ਹੋਏ ਅਤੇ ਬੁੱਧੀਜੀਵੀਆਂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਕੀਤੀ।
ਇਸ ਮੌਕੇ ਹਰਜਿੰਦਰ ਸਿੰਘ, ਹਰਜਿੰਦਰ ਸਿੰਘ ਟਾਂਡਾ, ਲਛਮਣ ਸਿੰਘ ਸੇਵੇਵਾਲਾ, ਹਰਜੀਤ ਸਿੰਘ ਜੌਹਲ, ਪ੍ਰਮੋਦ ਕੁਮਾਰ, ਸੁਰਿੰਦਰ ਕੌਰ, ਰਾਜਿੰਦਰ ਸਿੰਘ, ਹਰਜੀਤ ਸਿੰਘ ਝੀਤਾ, ਜੋਗਿੰਦਰ ਸਿੰਘ ਉਗਰਾਹਾਂ, ਬੂਟਾ ਸਿੰਘ ਬੁਰਜਗਿੱਲ, ਰਘੂਨਾਥ ਸਿੰਘ, ਗੁਰਨਾਮ ਸਿੰਘ ਭੀਖੀ, ਪ੍ਰੋਫੈਸਰ ਜਗਮੋਹਨ ਸਿੰਘ, ਮਾਨਵ, ਰੇਸ਼ਮ ਸਿੰਘ ਮਿੱਡਾ, ਡਾ. ਸਤਨਾਮ ਸਿੰਘ ਅਜਨਾਲਾ, ਗੁਰਨਾਮ ਸਿੰਘ ਦਾਊਦ, ਸਤੀਸ਼ ਰਾਣਾ, ਸੁਖਵਿੰਦਰ ਸਿੰਘ ਚਾਹਲ, ਬਲਦੇਵ ਸਿੰਘ ਜ਼ੀਰਾ, ਅਮੋਲਕ ਸਿੰਘ, ਊਸ਼ਾ ਰਾਣੀ, ਹੁਸ਼ਿਆਰ ਸਿੰਘ, ਅਸ਼ਵਨੀ ਕੁਮਾਰ, ਰਮਿੰਦਰ ਪਟਿਆਲਾ, ਜਤਿੰਦਰ ਛੀਨਾ, ਮਲਾਗਰ ਸਿੰਘ, ਰਸ਼ਪਿੰਦਰ ਜਿੰਮੀ, ਜੁਗਰਾਜ ਟੱਲੇਵਾਲ, ਕਿਸ਼ਨ ਸਿੰਘ, ਦਵਿੰਦਰ ਸਿੰਘ ਪੂਨੀਆ, ਹੁਸ਼ਿਆਰ ਸਿੰਘ, ਅਸ਼ਵਨੀ ਕੁਮਾਰ ਘੁੱਦਾ, ਯਸ਼ਪਾਲ, ਹਰਨੇਕ ਸਿੰਘ ਮਾਵੀ ਸਮੇਤ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ।
ਆਗੂਆਂ ਨੇ ਕਿਹਾ ਕਿ ‘ਦੇਸ਼ ਦੇ ਜਮਹੂਰੀਅਤ ਪਸੰਦ ਲੋਕ ਫਾਸ਼ੀਵਾਦੀ ਹੁਕਮਰਾਨਾਂ ਨੂੰ ਜਮਹੂਰੀ ਬੁੱਧੀਜੀਵੀਆਂ ਅਤੇ ਕਾਰਕੁਨਾਂ ਨੂੰ ਬੇਬੁਨਿਆਦ ਦੋਸ਼ ਲਗਾ ਕੇ ਜੇਲ੍ਹਾਂ ਵਿੱਚ ਸਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜਮਹੂਰੀ ਹੱਕਾਂ ਦੇ ਘਾਣ ਨੂੰ ਰੋਕਣ ਲਈ ਲੋਕ ਸੰਘਰਸ਼ਾਂ ਨੂੰ ਹੋਰ ਵੀ ਤਿੱਖਾ ਕਰਕੇ ਪਿੰਡ ਪੱਧਰ ’ਤੇ ਲੋਕ ਪੈਦਾ ਕੀਤੀ ਜਾਵੇਗੀ।
ਸ਼ਹੀਦ ਜਤਿੰਦਰਨਾਥ ਦਾਸ, ਜਿਨ੍ਹਾਂ ਨੇ ਬਰਤਾਨਵੀ ਜੇਲ੍ਹ ਪ੍ਰਬੰਧ ਵਿਰੁੱਧ 63 ਦਿਨ ਲੰਮੀ ਇਤਿਹਾਸਕ ਭੁੱਖ ਹੜਤਾਲ ਕਰਕੇ ਸਿਆਸੀ ਕੈਦੀਆਂ ਦੇ ਹੱਕਾਂ ਲਈ ਸ਼ਹਾਦਤ ਦਿੱਤੀ ਸੀ, ਦੇ ਸ਼ਹਾਦਤ ਦਿਵਸ ਉੱਤੇ ਆਯੋਜਿਤ ਇਸ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਚਾਰ ਸਾਲ ਪਹਿਲਾਂ ‘ਸਭ ਕਾ ਸਾਥ, ਸਭ ਕਾ ਵਿਕਾਸ’ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ਭਾਜਪਾ ਵੱਲੋਂ ਫਾਸ਼ੀਵਾਦੀ ਤਰੀਕੇ ਨਾਲ ਆਪਣੀਆਂ ਕਾਰਪੋਰੇਟ ਸਰਮਾਏਦਾਰੀ ਪੱਖੀ ਨੀਤੀਆਂ ਅਤੇ ਹਿੰਦੂਤਵ ਦਾ ਫਿਰਕੂ ਏਜੰਡਾ ਦੇਸ਼ ਦੇ ਲੋਕਾਂ ਉੱਤੇ ਜਬਰਦਸ਼ਤੀ ਥੋਪਣ ਵਿਰੁੱਧ ਦੱਬੇ ਕੁਚਲੇ ਤੇ ਕਿਰਤੀ ਲੋਕ ਸੰਘਰਸ਼ ਦੇ ਰਾਹ ਪੈ ਗਏ ਹਨ।
ਨਰਿੰਦਰ ਡਭੋਲਕਰ, ਗੌਰੀ ਲੰਕੇਸ਼ ਸਮੇਤ ਉੱਘੇ ਵਿਦਵਾਨਾਂ ਅਤੇ ਪੱਤਰਕਾਰਾਂ ਦੇ ਹੱਤਿਆ ਮਾਮਲਿਆਂ ਵਿੱਚ ਆਰ.ਐੱਸ.ਐੱਸ. ਦੀ ਸਨਾਤਨ ਸੰਸਥਾ ਦਾ ਹੱਥ ਸਪੱਸ਼ਟ ਸਾਹਮਣੇ ਆਉਣ ਨਾਲ ਖ਼ਤਰਨਾਕ ਹਿੰਦੂਤਵੀ ਸਾਜ਼ਿਸ਼ ਨੰਗੀ ਹੋ ਚੁੱਕੀ ਹੈ। ਭੀਮਾ-ਕੋਰੇਗਾਓਂ ਵਿੱਚ ਦਲਿਤਾਂ ਉੱਤੇ ਹਿੰਸਾ ਕਰਨ ਲਈ ਮੁੱਖ ਜ਼ਿੰਮੇਵਾਰ ਵਿਅਕਤੀਆਂ ਨੂੰ ਬਚਾਉਣ ਲਈ ਕੇਂਦਰ ਅਤੇ ਮਹਾਂਰਾਸ਼ਟਰ ਸਰਕਾਰ ਵੱਲੋਂ ਕੀਤੀ ਜਾ ਰਹੀ ਦਖ਼ਲ ਅੰਦਾਜ਼ੀ ਕਾਰਨ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦੇਣ ਅਤੇ ਬੇਕਸੂਰ ਦਲਿਤਾਂ ਵਿਰੁੱਧ ਦਰਜ ਕੀਤੇ ਝੂਠੇ ਕੇਸ ਵਾਪਸ ਲੈਣ ਦੀ ਮੰਗ ਜ਼ੋਰ ਫੜ ਰਹੀ ਹੈ। ਲੋਕਾਂ ਦੇ ਇਸ ਵਿਆਪਕ ਗੁੱਸੇ ਅਤੇ ਰੋਹ ਨੂੰ ਲੀਹੋਂ ਲਾਹੁਣ, ਅਸਲ ਮਸਲਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਅਤੇ ਅਸੁਰੱਖਿਆ ਦਾ ਹਊਆ ਖੜ੍ਹਾ ਕੀਤਾ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…