ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਅਧਿਆਪਕ ਮਸਲਿਆਂ ਨੂੰ ਲੈ ਕੇ ਡੀਪੀਆਈ (ਅ) ਨਾਲ ਕੀਤੀ ਮੁਲਾਕਾਤ

ਅਧਿਆਪਕਾਂ ਦੇ ਵਫ਼ਦ ਨੇ ਬੀਪੀਈਓ ਖ਼ਿਲਾਫ਼ ਨਿਰਪੱਖ ਜਾਂਚ ਤੇ ਸਖ਼ਤ ਕਾਰਵਾਈ ਦੀ ਮੰਗੀ

ਨਬਜ਼-ਏ-ਪੰਜਾਬ, ਮੁਹਾਲੀ, 23 ਨਵੰਬਰ:
ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐਫ਼) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਹੇਠ ਅੱਜ ਅਧਿਆਪਕ ਮਸਲਿਆਂ ਨੂੰ ਲੈ ਕੇ ਉੱਚ ਪੱਧਰੀ ਵਫ਼ਦ ਨੇ ਡੀਪੀਆਈ (ਐਲੀਮੈਂਟਰੀ) ਸਤਨਾਮ ਸਿੰਘ ਬਾਠ ਨਾਲ ਮੁਲਾਕਾਤ ਕੀਤੀ। ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਗੁਰਪਿਆਰ ਸਿੰਘ ਕੋਟਲੀ ਅਤੇ ਪ੍ਰਿੰਸੀਪਲ ਲਖਵਿੰਦਰ ਸਿੰਘ (ਜ਼ਿਲ੍ਹਾ ਪ੍ਰਧਾਨ ਫਤਹਿਗੜ੍ਹ ਸਾਹਿਬ) ਨੇ ਦੱਸਿਆ ਕੇ ਮੀਟਿੰਗ ਦੌਰਾਨ ਡੀਪੀਆਈ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰਾਇਮਰੀ ਕਾਡਰ ਦੀਆਂ ਈਟੀਟੀ ਤੋਂ ਐੱਚਟੀ, ਸੀਐੱਚਟੀ ਅਤੇ ਬੀਪੀਈਓ ਦੀਆਂ ਪੈਂਡਿੰਗ ਪ੍ਰਮੋਸ਼ਨਾਂ, ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀ ਲੰਮੇ ਸਮੇਂ ਤੋਂ ਪੈਂਡਿੰਗ ਪ੍ਰਮੋਸ਼ਨ ਅਤੇ ਵੱਖ-ਵੱਖ ਨਵੀਆਂ ਭਰਤੀਆਂ ਦੀ ਪ੍ਰਕਿਰਿਆ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੀ ਮੰਗ ਕੀਤੀ। ਅਧਿਕਾਰੀ ਨੇ ਉਪਰੋਕਤ ਮਾਮਲਿਆਂ ਸਬੰਧੀ ਭਵਿੱਖ ਵਿੱਚ ਵੀ ਗੱਲਬਾਤ ਰਾਹੀਂ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਇੱਕ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਗਰਾਂਟਾਂ ਜਾਰੀ ਕਰਨ ਦੇ ਮਾਮਲੇ ਵਿੱਚ ਕੀਤੇ ਗਏ ਕਥਿਤ ਭ੍ਰਿਸ਼ਟਾਚਾਰ ਅਤੇ ਅਧਿਆਪਕਾਂ ’ਤੇ ਪਾਏ ਜਾਂਦੇ ਗੈਰ ਵਾਜਬ ਦਬਾਅ ਅਤੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਸਬੰਧੀ ਪੱਖਪਾਤੀ ਢੰਗ ਨਾਲ ਲਮਕਾਉਣ ਦਾ ਗੰਭੀਰ ਮਾਮਲਾ ਧਿਆਨ ਵਿੱਚ ਲਿਆਂਦਾ ਗਿਆ। ਇਸ ਸਬੰਧੀ ਅਧਿਆਪਕਾਂ ਦੀ ਲਿਖਤੀ ਸ਼ਿਕਾਇਤ ਅਤੇ ਦੋਸ਼ਾਂ ਨੂੰ ਉਜਾਗਰ ਕਰਦੀ ਇੱਕ ਆਡੀਓ ਰਿਕਾਰਡਿੰਗ ਵੀ ਡੀਪੀਆਈ ਨੂੰ ਸੌਂਪੀ ਗਈ। ਉਨ੍ਹਾਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਮੰਗ ਕੀਤੀ। ਇਸ ਮੌਕੇ ਸ਼ਿਵ ਸ਼ੰਕਰ ਸ਼ਰਮਾ ਅਤੇ ਬਲਾਕ ਜਖਵਾਲੀ ਦੇ ਅਧਿਆਪਕ ਅੰਮ੍ਰਿਤ ਪ੍ਰੀਤ, ਜਸਵੀਰ ਸਿੰਘ ਅਤੇ ਹਰਜਿੰਦਰ ਸਿੰਘ ਵੀ ਮੌਜੂਦ ਸਨ।
ਉਧਰ, ਵਫ਼ਦ ਅਨੁਸਾਰ ਡੀਪੀਆਈ (ਐਲੀਮੈਂਟਰੀ) ਸਤਨਾਮ ਸਿੰਘ ਬਾਠ ਨੇ ਇਸ ਸਬੰਧੀ ਨਿਰਪੱਖ ਜਾਂਚ ਕਰਵਾਉਣ ਅਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੰਦੇ ਹੋਏ ਸਿੱਖਿਆ ਵਿਭਾਗ ਵਿੱਚ ਅਜਿਹੇ ਗੰਭੀਰ ਮਾਮਲਿਆਂ ਸਬੰਧੀ ਸਮਾਂਬੱਧ ਅਤੇ ਛੇਤੀ ਨਿਪਟਾਰੇ ਯਕੀਨੀ ਬਣਾਉਣ ਦੀ ਗੱਲ ਕਹੀ।

Load More Related Articles
Load More By Nabaz-e-Punjab
Load More In General News

Check Also

CM lays foundation stone of expansion of the DAC, Moga by constructing third and fourth floor

CM lays foundation stone of expansion of the DAC, Moga by constructing third and fourth fl…