Share on Facebook Share on Twitter Share on Google+ Share on Pinterest Share on Linkedin ਡੈਮੋਕਰੇਟਿਕ ਟੀਚਰਜ਼ ਫਰੰਟ 12 ਜੁਲਾਈ ਨੂੰ ਕਰੇਗਾ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ 30 ਜੁਲਾਈ ਨੂੰ ਸਿੱਖਿਆ ਮੰਤਰੀ ਦੇ ਚੋਣ ਹਲਕੇ ਵਿੱਚ ਸੂਬਾ ਪੱਧਰੀ ਧਰਨੇ ਦੀ ਦਿੱਤੀ ਚਿਤਾਵਨੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੁਲਾਈ: ਡੈਮੋਕਰੇਟਿਕ ਟੀਚਰਜ਼ ਫਰੰਟ (ਡੀਟੀਐਫ) ਦੀ ਅਹਿਮ ਮੀਟਿੰਗ ਅਧਿਆਪਕ ਮਸਲਿਆਂ ਨੂੰ ਵਿਚਾਰਨ ਲਈ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਵੜੈਚ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਹੋਏ ਫੈਸਲਿਆਂ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਦਵਿੰਦਰ ਸਿੰਘ ਪੂਨੀਆ ਨੇ ਦੱਸਿਆ ਕੇ ਅਧਿਆਪਕ ਮੰਗਾਂ ਦੀ ਪੂਰਤੀ ਕਰਨ ਵੱਲ ਪੰਜਾਬ ਸਰਕਾਰ ਵੱਲੋਂ ਦਿਖਾਏ ਜਾ ਰਹੇ ਨਾਪੱਖੀ ਵਤੀਰੇ ਖਿਲਾਫ 12 ਜੁਲਾਈ ਨੂੰ ਜਿਲ੍ਹਾ ਪੱਧਰ ਤੇ ਇਕੱਠ ਕਰਕੇ ਅਰਥੀ ਫੂਕ ਪ੍ਰਦਰਸ਼ਨ ਕਰਨ ਅਤੇ 30 ਜੁਲਾਈ ਨੂੰ ਸਿੱਖਿਆ ਮੰਤਰੀ ਦੇ ਚੋਣ ਹਲਕੇ ਵਿੱਚ ਸੂਬਾ ਪੱਧਰੀ ਧਰਨਾ ਲਗਾਉਦਿਆਂ ਰੋਸ ਮਾਰਚ ਕੱਢਣ ਦਾ ਫੈਸਲਾ ਕੀਤਾ ਗਿਆ ਹੈ। ਡੀ.ਟੀ.ਐਫ ਆਗੂਆਂ ਨੇ ਦੱਸਿਆ ਕੇ ਸਮੁੱਚੇ ਠੇਕਾ ਅਧਾਰਿਤ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਨਾ ਕਰਨ, ਵਿਦਿਆਰਥੀਆਂ ਤੱਕ ਪੁਸਤਕਾਂ ਨਾ ਪਹੁੰਚਾਉਣ, ਅਧਿਆਪਕਾਂ ਦੀਆਂ ਬਦਲੀਆਂ ਵਿੱਚ ਹੁੰਦੀ ਸਿਆਸੀ ਦਖਲਅੰਦਾਜ਼ੀ ਤੇ ਠੱਲ ਨਾ ਪਾਉਣ, 15 ਦਿਨ ਤੋਂ ਘੱਟ ਮੈਡੀਕਲ ਛੁੱਟੀ ਨਾ ਲੈ ਸਕਣ ਦਾ ਫੈਸਲਾ ਵਾਪਸ ਨਾ ਲੈਣ, ਸਿੱਖਿਆ ਵਿਭਾਗ ਵਿੱਚ ਏ.ਸੀ.ਪੀ ਸਕੀਮ ਨਾ ਲਾਗੂ ਕਰਨ, ਸਾਲ 2004 ਤੋਂ ਭਰਤੀ ਅਧਿਆਪਕਾਂ ਤੇ ਪੁਰਾਣੀ ਪੈਨਸ਼ਨ ਸਕੀਮ ਨਾ ਲਾਗੂ ਕਰਨ, 3442/7654 ਅਸਾਮੀਆਂ ਵਿੱਚੋਂ ਓਪਨ ਡਿਸਟੈਂਸ ਪ੍ਰਣਾਲੀ ਵਾਲੇ ਅਧਿਆਪਕਾਂ ਨੂੰ ਰੈਗੂਲਰਾਇਜੇਸ਼ਨ ਤੋਂ ਵਾਂਝੇ ਰੱਖਣ ਅਤੇ ਸਮਾਜਿਕ ਵਿਗਿਆਨ ਤੇ ਹਿੰਦੀ ਵਿਸ਼ਿਆਂ ਦੀ ਥਾਂ ਵੋਕੇਸ਼ਨਲ ਵਿਸ਼ੇ ਲਾਗੂ ਕਰਕੇ ਮਾਸਟਰ ਕਾਡਰ ਦੀਆਂ ਅਸਾਮੀਆਂ ਤੇ ਕੱਟ ਲਾੳੇਣ ਵਰਗੇ ਕਦਮਾਂ ਕਾਰਨ ਅਧਿਆਪਕ ਵਰਗ ਵਿੱਚ ਪੰਜਾਬ ਸਰਕਾਰ ਖਿਲਾਫ ਸਖਤ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਅਧਿਆਪਕ ਆਗੂਆਂ ਨੇ ਦੱਸਿਆ ਕੇ ਵਿਦੇਸ਼ ਛੁੱਟੀ ਅਤੇ ਉਚੇਰੀ ਸਿੱਖਿਆ ਦੀ ਪ੍ਰਵਾਨਗੀ ਦੇਣ ਦੇ ਅਧਿਕਾਰ ਜਿਲ੍ਹਾ ਪੱਧਰ ਦੀ ਥਾਂ ਡਾਇਰੈਕਟਰ ਪੱਧਰ ਤੇ ਦੇ ਕੇ ਅਧਿਆਪਕਾਂ ਦੀ ਲਗਾਤਾਰ ਖੱਜਲ ਖੁਆਰੀ ਕੀਤੀ ਜਾ ਰਹੀ ਹੈ। ਨਵਨਿਯੁਕਤ ਈ.ਟੀ.ਟੀ, ਮਾਸਟਰ ਤੇ ਲੈਕਚਰਾਰ ਕਾਡਰ ਅਧਿਆਪਕਾਂ ਦਾ ਪਰਖ ਸਮਾਂ ਦੋ ਸਾਲ ਤੋਂ ਵਧਾ ਕੇ ਤਿੰਨ ਸਾਲ ਕਰਨ ਅਤੇ ਇਸ ਸਮੇਂ ਦੋਰਾਨ ਕੇਵਲ 10300 ਪ੍ਰਤੀ ਮਹਿਨਾ ਤਨਖਾਹ ਦੇ ਕੇ ਅਧਿਆਪਕਾਂ ਦਾ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਲੰਬੇ ਸਮੇਂ ਤੋਂ ਸਿੱਖਿਆ ਵਿਭਾਗ ਵਿੱਚ ਸਿਫਟ ਹੋਣ ਦੀ ਆਸ ਲਗਾਈ ਬੈਠੇ ਰੈਗੂਲਰ ਕੰਪਿਊਟਰ ਅਧਿਆਪਕਾਂ ਤੇ ਈ.ਟੀ.ਟੀ ਤੋਂ ਮਾਸਟਰ ਕਾਡਰ ਤਰੱਕੀਆਂ ਦੀ ਉਡੀਕ ਕਰ ਰਹੇ ਅਧਿਆਪਕਾਂ ਨੂੰ ਬਣਦੀ ਰਾਹਤ ਨਾ ਦੇ ਕੇ ਅਤੇ ਸਿੱਖਿਆ ਬੋਰਡ ਦੀਆਂ ਪ੍ਰੀਖਿਆ ਡਿਊਟੀ ਅਤੇ ਪੇਪਰ ਚੇਕਿੰਗ ਦੇ ਭੱਤਿਆਂ ਵਿੱਚ ਕੇਂਦਰੀ ਸਿੱਖਿਆ ਬੋਰਡ ਦੀ ਤਰਜ਼ ਤੇ ਵਾਧਾ ਨਾ ਕਰਕੇ ਪੱਖਪਾਤੀ ਰੁਖ ਅਪਣਾਇਆ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਬੀਤੇ ਸਮੇਂ ਵਿੱਚ ਜਥੇਬੰਦੀ ਵੱਲੋਂ ਸੂਬੇ ਭਰ ਵਿੱਚੋਂ ਮੰਗ ਪੱਤਰ ਭੇਜਣ ਦੇ ਬਾਵਜੂਦ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਕੋਈ ਸੁਹਿਰਦ ਯਤਨ ਨਾ ਕਰਨਾ ਮੋਜੂਦਾ ਸਰਕਾਰ ਦਾ ਅਧਿਆਪਕ ਅਤੇ ਸਿੱਖਿਆ ਵਿਰੋਧੀ ਚਿਹਰਾ ਉਜਾਗਰ ਕਰਦਾ ਹੈ। ਇਸ ਮੌਕੇ ਡੀ.ਟੀ.ਐਫ ਆਗੂ ਧਰਮ ਸਿੰਘ ਸੂਜਾਪੁਰ, ਦਿਗਵਿਜੇ ਪਾਲ ਮੋਗਾ, ਜਰਮਨਜੀਤ ਸਿੰਘ, ਅਸ਼ਵਨੀ ਅਬਵਸਥੀ, ਵਿਕਰਮ ਦੇਵ ਸਿੰਘ, ਪਰਮਜੀਤ ਸਿੰਘ, ਗੁਰਮੀਤ ਸੁਖਪੁਰ, ਜਗਪਾਲ ਸਿੰਘ, ਕਰਮ ਸਿੰਘ, ਲਖਵੀਰ ਸਿੰਘ, ਗੁਰਦਿਆਲ ਭੱਟੀ, ਕੁਲਦੀਪ ਭਾਰਤੀ, ਅਜੈ ਖਟਕੜ੍ਹ, ਜਸਵਿੰਦਰ ਸਿੰਘ, ਰੁਪਿੰਦਰ ਗਿੱਲ, ਕੁਲਵਿੰਦਰ ਜੋਸ਼ਨ, ਤਰਲੋਚਨ ਸਿੰਘ, ਦਲਜੀਤ ਸਿੰਘ, ਕੁਲਦੀਪ ਸਿੰਘ, ਵਿਸ਼ਵਕਾਂਤ, ਕੁਲਦੀਪ ਸਿੰਘ ਸੰਗਰੂਰ ਅਤੇ ਹਰਭਗਵਾਨ ਸਿੰਘ ਵੀ ਮੋਜੂ ਰਹੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ