Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਮੁਹਾਲੀ ਵਿੱਚ ਲਗਾਤਾਰ ਵੱਧ ਰਿਹਾ ਹੈ ਡੇਂਗੂ ਦਾ ਪ੍ਰਕੋਪ, ਲੋਕ ਭੈਅ ਭੀਤ ਡੇਂਗੂ ਪੀੜਤ ਮਰੀਜਾਂ ਦਾ ਅੰਕੜਾ 500 ਦੇ ਨੇੜੇ ਪੁੱਜਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਕਤੂਬਰ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਫਾਈ ਪ੍ਰਬੰਧਾਂ ਦੀ ਘਾਟ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਮਾੜੀ ਕਾਰਗੁਜਾਰੀ ਕਾਰਨ ਮੁਹਾਲੀ ਸ਼ਹਿਰ ਅਤੇ ਜ਼ਿਲ੍ਹਾ ਪੰਜਾਬ ਦਾ ਸਭ ਤੋਂ ਵੱਧ ਡੇੱਗੂ ਪ੍ਰਭਾਵਿਤ ਖੇਤਰ ਬਣ ਗਿਆ ਹੈ ਅਤੇ ਡੇਂਗੂ ਦੇ ਮਰੀਜਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹਾਲਾਤ ਇਹ ਹਨ ਕਿ ਜਿਲ੍ਹੇ ਵਿੱਚ ਡੇਂਗੂ ਦੀ ਬਿਮਾਰੀ ਨਾਲ ਪੀੜਿਤ ਮਰੀਜਾਂ ਦਾ ਅੰਕੜਾ 500 ਦੇ ਨੇੜੇ ਪਹੁੰਚ ਚੁੱਕਿਆ ਹੈ ਅਤੇ ਇਸ ਨਾਲ ਸਥਿਤੀ ਦੀ ਗੰਭੀਰਤਾ ਦਾ ਅੰਦਾਜਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ। ਸ਼ਹਿਰ ਦੀਆਂ ਵੱਖ ਵੱਖ ਸਮੱਸਿਆਵਾਂ ਦੇ ਹੱਲ ਲਈ ਜਾਣੇ ਜਾਂਦੇ ਮਿਉਂਸਪਲ ਕੌਂਸਲਰ ਕੁਲਜੀਤ ਸਿੰਘ ਬੇਦੀ ਕਹਿੰਦੇ ਹਨ ਕਿ ਨਗਰ ਨਿਗਮ ਦੇ ਅਧਿਕਾਰੀ ਸਵੱਛ ਭਾਰਤ ਮੁਹਿੰਮ ਦੇ ਤਹਿਤ ਫੋਟੋਆਂ ਖਿਚਵਾਉਣ ਵਿਚ ਰੁੱਝੇ ਹੋਏ ਹਨ ਅਤੇ ਪਿਛਲੇ ਇੱਕ ਮਹੀਨੇ ਤੋਂ ਮੱਛਰ ਮਾਰ ਦਵਾਈ ਦਾ ਛਿੜਕਾਅ ਪੂਰੀ ਤਰ੍ਹਾਂ ਬੰਦ ਹੋਣ ਕਾਰਨ ਸ਼ਹਿਰ ਵਿਚ ਮੱਛਰਾਂ ਦੀ ਫੌਜ ਵਿਚ ਬੇਤਹਾਸ਼ਾ ਵਾਧਾ ਹੋਇਆ ਅਤੇ ਵੱਡੀ ਗਿਣਤੀ ਵਿਚ ਲੋਕ ਡੇੱਗੂ ਦੀ ਬਿਮਾਰੀ ਦੇ ਸ਼ਿਕਾਰ ਹੋ ਰਹੇ ਹਨ। ਸ੍ਰੀ ਬੇਦੀ ਨੇ ਕਿਹਾ ਕਿ ਇਸ ਵੇਲੇ ਸ਼ਹਿਰ ਦੇ ਵੱਖ ਵੱਖ ਫੇਜ਼ਾਂ ਵਿਚ ਡੇੱਗੂ ਦੇ ਵੱਡੀ ਗਿਣਤੀ ਮਰੀਜ ਹਨ। ਉਹਨਾਂ ਕਿਹਾ ਕਿ ਫੇਜ਼-3ਬੀ2 ਵਿੱਚ (ਉਹਨਾਂ ਦੇ ਵਾਰਡ ਵਿਚ ਪੈਂਦੇ) 10 ਮਰਲਾ ਅਤੇ 8 ਮਰਲਾ ਮਕਾਨਾਂ ਵਿਚ 2 ਦਰਜਨ ਦੇ ਕਰੀਬ ਲੋਕ ਡੇਂਗੂ ਦੀ ਬਿਮਾਰੀ ਦਾ ਸ਼ਿਕਾਰ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਇਸਦਾ ਸਭ ਤੋਂ ਵੱਡਾ ਕਾਰਣ ਸ਼ਹਿਰ ਵਿਚ ਮੱਛਰ ਮਾਰ ਦਵਾਈ ਦਾ ਲੋੜੀਂਦਾ ਛਿੜਕਾਅ ਨਾ ਹੋਣਾ ਹੈ ਜਿਸ ਕਾਰਨ ਸ਼ਹਿਰ ਵਿਚ ਡੇਂਗੂ ਦੇ ਮਰੀਜਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸ੍ਰੀ ਬੇਦੀ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਇੱਕ ਪਾਸੇ ਕੇੱਦਰ ਸਰਕਾਰ ਵੱਲੋਂ ਮੁਹਾਲੀ ਜ਼ਿਲ੍ਹੇ ਨੂੰ ਸਵੱਛ ਭਾਰਤ ਮੁਹਿੰਮ ਤਹਿਤ ਦੇਸ਼ ਭਰ ਵਿੱਚ ਪਹਿਲਾ ਸਥਾਨ ਮਿਲਿਆ ਹੈ ਉੱਥੇ ਇਸ ਜਿਲ੍ਹੇ ਵਿਚ ਡੇਂਗੂ ਦੇ ਮਰੀਜਾਂ ਦੀ ਗਿਣਤੀ ਵੀ ਪੰਜਾਬ ਵਿਚ ਸਭ ਤੋਂ ਵੱਧ ਹੈ। ਜਿਸ ਸਥਿਤੀ ਦੀ ਗੰਭੀਰਤਾ ਦਾ ਅੰਦਾਜਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ। ਉਹਨਾਂ ਮੰਗ ਕੀਤੀ ਹੈ ਕਿ ਸਿਹਤ ਵਿਭਾਗ ਵੱਲੋਂ ਇਸ ਸਬੰਧੀ ਕੈਂਪ ਲਗਾ ਕੇ ਲੋਕਾਂ ਦੀ ਜਾਂਚ ਕੀਤੀ ਜਾਵੇ ਅਤੇ ਡੇਂਗੂ ਦੇ ਵੱਧ ਪ੍ਰਭਾਵ ਵਾਲੇ ਖੇਤਰਾਂ ਵਿਚ ਮਰੀਜਾਂ ਨੂੰ ਦਵਾਈਆਂ ਵੰਡੀਆਂ ਜਾਣ। ਇਸ ਦੇ ਨਾਲ ਹੀ ਉਹਨਾਂ ਮੰਗ ਕੀਤੀ ਹੈ ਕਿ ਨਿਗਮ ਵੱਲੋਂ ਸ਼ਹਿਰ ਵਿੱਚ ਮੱਛਰ ਮਾਰ ਦਵਾਈ ਦਾ ਸਪ੍ਰੇਅ ਕਰਨ ਦੀ ਰਫਤਾਰ ਵਧਾਈ ਜਾਵੇ ਅਤੇ ਸ਼ਹਿਰ ਵਿੱਚ ਡੇੱਗੂ ਦੀ ਵੱਧਦੀ ਬਿਮਾਰੀ ਨੂੰ ਰੋਕਣ ਲਈ ਅਸਰਦਾਰ ਤਰੀਕੇ ਨਾਲ ਕਾਰਵਾਈ ਕੀਤੀ ਜਾਵੇ ਵਰਨਾ ਸਵੱਛਤਾ ਮੁਹਿੰਮ ਤਹਿਤ ਮਿਲਣ ਵਾਲੇ ਪੁਰਸਕਾਰਾਂ ਦਾ ਕੋਈ ਅਰਥ ਨਹੀਂ ਹੈ। ਉਧਰ, ਜਿਲ੍ਹਾ ਮੁਹਾਲੀ ਦੇ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਸੰਪਰਕ ਕਰਨ ’ਤੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਮੁਹਾਲੀ ਜ਼ਿਲ੍ਹੇ ਵਿੱਚ ਪੰਜਾਬ ਦੇ ਹੋਰਨਾਂ ਜ਼ਿਲ੍ਹਿਆ ਦੇ ਮੁਕਾਬਲੇ ਮਰੀਜ ਜ਼ਿਆਦਾ ਹਨ ਪ੍ਰੰਤੂ ਸਿਹਤ ਵਿਭਾਗ ਵੱਲੋੱ ਇਸ ਸਬੰਧੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲ ਇਸ ਸਮੇਂ ਤੱਕ ਜ਼ਿਲ੍ਹੇ ਵਿਚ ਡੇੱਗੂ ਦੇ 1600 ਤੋਂ ਵੱਧ ਮਰੀਜ ਦਰਜ ਹੋਏ ਸਨ ਜਦੋਂਕਿ ਇਸ ਵਾਰ ਸਿਹਤ ਵਿਭਾਗ ਦੀ ਮਿਹਨਤ ਨਾਲ ਇਹ ਅੰਕੜਾ ਕਾਫੀ ਹੇਠਾਂ ਆਇਆ ਹੈ। ਹੁਣ ਤੱਕ 476 ਮਰੀਜ ਰਿਕਾਰਡ ਹੋਏ ਹਨ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਸੰਬੰਧੀ ਕੀਤੀ ਜਾਣ ਵਾਲੀ ਕਾਰਵਾਈ ਦੇ ਤਹਿਤ ਡੇਂਗੂ ਮੱਛਰ ਦਾ ਲਾਰਵਾ ਖਤਮ ਕਰਨ ਲਈ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਸਪ੍ਰੇ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਦੇ ਘਰਾਂ ਵਿੱਚ ਜਾ ਕੇ ਇਕੱਠੇ ਹੋਣ ਵਾਲੇ ਪਾਣੀ ਵਿੱਚ ਲਾਰਵਾ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਂਦਾ ਹੈ ਤਾਂ ਜੋ ਡੇਂਗੂ ਦੀ ਬਿਮਾਰੀ ਤੇ ਕਾਬੂ ਕੀਤਾ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ