6 ਘਰਾਂ ਦੇ ਕੰਟੇਨਰਾਂ ਵਿੱਚ ਮਿਲਿਆ ਡੇਂਗੂ ਮੱਛਰ ਦਾ ਲਾਰਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਬੁਖਾਰ ਸਬੰਧੀ ਅੱਜ ਇੱਥੋਂ ਦੇ ਫੇਜ਼-2 ਵਿੱਚ ਘਰ-ਘਰ ਜਾ ਕੇ ਜਾਂਚ ਕੀਤੀ ਗਈ ਅਤੇ ਆਮ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਓ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ 218 ਘਰਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ’ਚੋਂ 6 ਘਰਾਂ ਦੇ 7 ਕੰਨਟੇਨਰਾਂ ਵਿੱਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ। ਟੀਮ ਨੇ ਇਨ੍ਹਾਂ ਕੰਟੇਨਰਾਂ ਵਿੱਚ ਲਾਰਵਾ ਨਸ਼ਟ ਕਰਨ ਵਾਲੀ ਦਵਾਈ ਦਾ ਛਿੜਕਾਅ ਕਰਕੇ ਬਾਅਦ ਵਿੱਚ ਉਨ੍ਹਾਂ ਨੂੰ ਖਾਲੀ ਕਰਵਾਇਆ ਗਿਆ।
ਸਿਹਤ ਵਿਭਾਗ ਦੇ ਸੁਪਰਵਾਈਜ਼ਰ ਗੁਰਜੀਤ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਅਫਸਰ ਡਾ. ਰੇਨੂ ਸਿੰਘ ਅਤੇ ਡਾ. ਹਰਮਨਦੀਪ ਕੌਰ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਦੇ ਲਾਰਵਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਲਈ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਕਿ ਸਰੀਰ ਪੂਰੀ ਤਰਾਂ ਢੱਕਿਆ ਰਹੇ। ਇਸਦੇ ਨਾਲ ਹੀ ਕੂਲਰਾਂ, ਗਮਲਿਆਂ ਅਤੇ ਫਰਿਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰੀ ਖਾਲੀ ਕਰਕੇ ਸੁਕਾ ਕੇ ਵਰਤੋਂ ਵਿੱਚ ਲਿਆਂਦਾ ਜਾਵੇ। ਡੇਂਗੂ ਸਰਵੇ ਦੌਰਾਨ ਟੀਮ ਵੱਲੋਂ ਲੋਕਾਂ ਨੂੰ ਕਰੋਨਾ ਬਿਮਾਰੀ ਸਬੰਧੀ ਜਾਗਰੂਕ ਕੀਤਾ ਗਿਆ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …