Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਡੇਂਗੂ ਦਾ ਪ੍ਰਕੋਪ ਜਾਰੀ, ਪੀੜਤਾਂ ਦੀ ਗਿਣਤੀ 745 ’ਤੇ ਪੁੱਜੀ, 34 ਨਵੇਂ ਮਰੀਜ਼ ਆਏ 3940 ਘਰਾਂ ਦਾ ਸਰਵੇ, 61 ਘਰਾਂ ’ਚੋਂ ਮਿਲਿਆ ਡੇਂਗੂ ਦਾ ਲਾਰਵਾ, 17221 ਕੰਟੇਨਰਾਂ ਦੀ ਜਾਂਚ, 70 ’ਚੋਂ ਮਿਲਿਆ ਲਾਰਵਾ ਸਿਹਤ ਵਿਭਾਗ ਦੇ ਡਾਇਰੈਕਟਰ ਨੇ ਫੇਜ਼-6 ਵਿੱਚ ਕੀਤਾ ਮੈਗਾ ਡਰਾਈਵ ਦਾ ਨਿਰੀਖਣ ਨਬਜ਼-ਏ-ਪੰਜਾਬ, ਮੁਹਾਲੀ, 18 ਅਕਤੂਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਪੇਚਸ਼ ਤੋਂ ਬਾਅਦ ਹੁਣ ਡੇਂਗੂ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ। ਅੱਜ 34 ਹੋਰ ਨਵੇਂ ਮਰੀਜ਼ ਆਏ ਹਨ ਅਤੇ ਹੁਣ ਡੇਂਗੂ ਪੀੜਤਾਂ ਦੀ ਗਿਣਤੀ ਵਧ ਕੇ 745 ਹੋ ਗਈ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ 3940 ਘਰਾਂ ਦਾ ਸਰਵੇ ਕੀਤਾ ਗਿਆ ਅਤੇ 61 ਘਰਾਂ ’ਚੋਂ ਡੇਂਗੂ ਦਾ ਲਾਰਵਾ ਮਿਲਿਆ। ਇੰਜ ਹੀ ਵੱਖ-ਵੱਖ ਥਾਵਾਂ ’ਤੇ 17,221 ਕੰਟੇਨਰਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ’ਚੋਂ 70 ਕੰਟੇਨਰਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਸਪੈਸ਼ਲ ਵਾਰਡ ਬਣਾਇਆ ਗਿਆ ਹੈ ਅਤੇ ਡੇਂਗੂ ਪੀੜਤਾਂ ਨੂੰ ਦਾਖ਼ਲ ਕਰਕੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਡੇਂਗੂ, ਚਿਕਨਗੁਣੀਆਂ ਅਤੇ ਮਲੇਰੀਆ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਧਰ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਿਹਤ ਵਿਭਾਗ ਵੱਲੋਂ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੈਗਾ ਡਰਾਈਵ ਚਲਾਈ ਗਈ। ਇਸ ਦੌਰਾਨ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਮੁਹਾਲੀ ਦੇ ਫੇਜ਼-6 ਵਿੱਚ ਡੇਂਗੂ ਲਾਰਵੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਸ਼ਿਵਾਲਿਕ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਅਤੇ ਡੇਂਗੂ ਵਿਰੁੱਧ ਲੜਾਈ ਵਿੱਚ ਮਾਪਿਆਂ ਨੂੰ ਯੋਗਦਾਨ ਪਾਉਣ ਦੀ ਅਪੀਲ ਕੀਤੀ। ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਦਲਜੀਤ ਸਿੰਘ ਪ੍ਰਦੇਸ਼ੀ, ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ, ਸਹਾਇਕ ਡਾਇਰੈਕਟਰ ਡਾ. ਜਸਲੀਨ ਵਿਰਕ, ਸਟੇਟ ਪ੍ਰੋਗਰਾਮ ਅਫ਼ਸਰ ਡਾ. ਅਰਸ਼ਦੀਪ ਕੌਰ, ਡਾ. ਅੰਮ੍ਰਿਤਪਾਲ ਵੜਿੰਗ, ਸਟੇਟ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਬਰਾੜ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ