Nabaz-e-punjab.com

ਆਂਗਨਵਾੜੀ ਯੂਨੀਅਨ ਵੱਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਸਬੰਧੀ ਪ੍ਰਸਤਾਵ ਦੀ ਨਿਖੇਧੀ

17 ਦਸੰਬਰ ਨੂੰ ਪੰਜਾਬ ਭਰ ’ਚ ਡਿਪਟੀ ਕਮਿਸ਼ਨਰਾਂ ਰਾਹੀ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ: ਹਰਗੋਬਿੰਦ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ:
ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਵਿਧਾਇਕਾਂ ਦੀਆਂ ਤਨਖ਼ਾਹਾਂ ਵਿੱਚ ਢਾਈ ਗੁਣਾ ਵਾਧਾ ਕਰਨ ਲਈ ਭੇਜੇ ਗਏ ਪ੍ਰਸਤਾਵ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਕਾਰਵਾਈ ਨੂੰ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮ ਵਰਗ ਨਿਰਾ ਧੋਖਾ ਕਰਾਰ ਦਿੱਤਾ ਹੈ। ਯੂਨੀਅਨ ਦੀ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਕਿਹਾ ਕਿ ਇੱਕ ਪਾਸੇ ਸਰਕਾਰੀ ਖਜਾਨਾ ਖਾਲੀ ਹੋਣ ਦੀਆਂ ਦੁਹਾਈ ਦਿੱਤੀ ਜਾ ਰਹੀ ਹੈ, ਦੂਜੇ ਪਾਸੇ ਪਹਿਲਾਂ ਹੀ ਲੱਖ ਰੁਪਏ ਤੋਂ ਵੱਧ ਤਨਖ਼ਾਹਾਂ ਅਤੇ ਹੋਰ ਭੱਤੇ ਲੈ ਰਹੇ ਵਿਧਾਇਕਾਂ ਦੀ ਤਨਖ਼ਾਹ ਹੋਰ ਵਧਾਉਣ ਦੀ ਤਜਵੀਜ਼ ਬਣਾਈ ਜਾ ਰਹੀ ਹੈ, ਜੋ ਸਰਾਸਰ ਗਲਤ ਹੈ।
ਬੀਬੀ ਹਰਗੋਬਿੰਦ ਕੌਰ ਨੇ ਕਿਹਾ ਕਿ ਜਦੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਮਾਣਭੱਤੇ ਵਿੱਚ ਵਾਧੇ ਦੀ ਮੰਗ ਰੱਖੀ ਸੀ ਤਾਂ ਸਰਕਾਰ ਨੇ 6 ਮਹੀਨੇ ਸੰਘਰਸ਼ ਕਰਨ ਦੇ ਬਾਵਜੂਦ ਬੜੀ ਮੁਸ਼ਕਲ ਨਾਲ ਇੱਕ ਹਜ਼ਾਰ ਰੁਪਏ ਦਾ ਨਿਗੂਣਾ ਵਾਧਾ ਕੀਤਾ ਸੀ ਅਤੇ ਉਹ ਵੀ ਅਪਰੈਲ 2019 ਤੋਂ ਦੇਣ ਬਾਰੇ ਕਿਹਾ ਗਿਆ ਹੈ ਪ੍ਰੰਤੂ ਵਿਧਾਇਕਾਂ ਦੀਆਂ ਤਨਖ਼ਾਹਾਂ ਵਿੱਚ ਬੇਲੋੜਾ ਵਾਧਾ ਕਰਨ ਦੀ ਤਜਵੀਜ਼ ਬਣਾਉਣ ਲੱਗਿਆ ਹੁਕਮਰਾਨਾਂ ਨੇ ਮਿੰਟ ਵੀ ਨਹੀਂ ਲਾਇਆ ਹੈ। ਉਨ੍ਹਾਂ ਸਰਕਾਰ ਨੂੰ ਸੁਆਲ ਕੀਤਾ ਕਿ ਹੁਣ ਵਿਧਾਇਕਾਂ ਨੂੰ ਵੱਡੀ ਮਾਤਰਾਂ ਵਿੱਚ ਤਨਖ਼ਾਹਾਂ ਦੇਣ ਲਈ ਕਿੱਥੋਂ ਖਜਾਨਾ ਭਰ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਤਨਖ਼ਾਹਾਂ ਵਿੱਚ ਢਾਈ ਗੁਣਾ ਵਾਧਾ ਕਰਕੇ ਉਨ੍ਹਾਂ ਨੂੰ ਹਰਿਆਣਾ ਦੀ ਤਰਜ਼ ’ਤੇ ਆਂਗਨਵਾੜੀ ਵਰਕਰਾਂ ਨੂੰ 10 ਹਜ਼ਾਰ ਰੁਪਏ ਅਤੇ ਹੈਲਪਰ ਨੂੰ 5 ਹਜ਼ਾਰ ਰੁਪਏ ਮਾਣਭੱਤਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਪੰਜਾਬ ਸਰਕਾਰ ਦੇ ਖ਼ਿਲਾਫ਼ ਜਥੇਬੰਦੀ ਵੱਲੋਂ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆਂ ਕਿ ਵਿਧਾਇਕਾਂ ਦੀਆਂ ਤਨਖ਼ਾਹਾਂ ਵਿੱਚ ਕੀਤੇ ਜਾ ਰਹੇ ਵਾਧੇ ਦੇ ਖ਼ਿਲਾਫ਼ ਅਤੇ ਆਪਣਾ ਹੱਕ ਲੈਣ ਲਈ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਯੂਨੀਅਨ ਵੱਲੋਂ 17 ਦਸੰਬਰ ਦਿਨ ਸੋਮਵਾਰ ਨੂੰ ਸੂਬੇ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਮੰਗ ਪੱਤਰ ਭੇਜੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…