ਮੈਡੀਕਲ ਕੈਂਪ ਵਿੱਚ ਦੰਦਾਂ ਦੇ 390 ਮਰੀਜ਼ਾਂ ਦੀ ਜਾਂਚ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 3 ਮਾਰਚ:
ਸਥਾਨਕ ਸ਼ਹਿਰ ਦੇ ਸਿਵਲ ਹਸਪਤਾਲ ਲੋਕਾਂ ਨੂੰ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਸਿਹਤ ਵਿਭਾਗ ਵਲੋਂ ਮਨਾਏ ਜਾ ਰਹੇ ਪੰਦਰਵਾੜੇ ਤਹਿਤ ਵਿੱਚ ਦੰਦਾਂ ਦੇ ਇਲਾਜ਼ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਭੁਪਿੰਦਰ ਸਿੰਘ ਦੀ ਦੇਖਰੇਖ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਦੰਦਾਂ ਦੀ ਮਾਹਿਰ ਡਾਕਟਰ ਹਰਜਿੰਦਰ ਕੌਰ ਨੇ ਦੰਦਾਂ ਦੀ ਸੰਭਾਲ ਦੇ ਨੁਕਤੇ ਦੱਸਦਿਆਂ ਮੂੰਹ ਦੇ ਕੈਂਸਰ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਫਾਸਟ ਫੂਡ ਦੀ ਥਾਂ ਹਰੀਆਂ ਸਬਜ਼ੀਆਂ ਅਤੇ ਫਲਾਂ ਨੂੰ ਨਿਰੰਤਰ ਖੁਰਾਕ ਦਾ ਹਿੱਸਾ ਬਣਾਉਣ ਦੀ ਅਪੀਲ ਵੀ ਕੀਤੀ। ਇਸੇ ਦੌਰਾਨ ਡਾ: ਭੁਪਿੰਦਰ ਸਿੰਘ ਨੇ ਦੱਸਿਆ ਕਿ ਹਸਪਤਾਲ ਵਿੱਚ ਦੰਦਾਂ ਦੀ ਸੰਭਾਲ ਅਤੇ ਇਲਾਜ਼ ਸਬੰਧੀ ਮਨਾਏ ਗਏ ਪੰਦਰਵਾੜੇ ਤਹਿਤ 390 ਮਰੀਜ਼ਾਂ ਦਾ ਮੁਫ਼ਤ ਇਲਾਜ਼ ਕੀਤਾ ਗਿਆ ਜਿਨ੍ਹਾਂ ਵਿਚੋਂ 10 ਲੋੜਵੰਦ ਮਰੀਜ਼ਾਂ ਨੂੰ ਡੈਂਚਰ ਮੁਫ਼ਤ ਮੁਹਈਆ ਕਰਵਾਏ ਗਏ। ਇਸ ਤੋਂ ਇਲਾਵਾ 20 ਮਰੀਜਾਂ ਦੀ ਆਰ ਸੀ ਟੀ ਵੀ ਕੀਤੀ ਗਈ। ਇਸ ਮੌਕੇ ਡਾ.ਨਰਿੰਦਰ ਸਿੰਘ, ਡਾ: ਰਮਨਦੀਪ ਸਿੰਘ, ਜਸਦੀਪ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …