Share on Facebook Share on Twitter Share on Google+ Share on Pinterest Share on Linkedin ਪੀ.ਐਚ.ਸੀ ਘੜੂੰਆਂ ਵਿੱਚ 26 ਫਰਵਰੀ ਤੱਕ ਮਨਾਇਆ ਜਾਵੇਗਾ ਦੰਦਾਂ ਦਾ ਪੰਦਰਵਾੜਾ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 15 ਫਰਵਰੀ: ਸਿਵਲ ਸਰਜਨ ਡਾ. ਰੀਟਾ ਭਾਰਦਵਾਜ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਜੀਤ ਕੌਰ ਦੀ ਅਗਵਾਈ ਵਿਚ ਪੀ.ਐਚ.ਸੀ. ਘੜੂੰਆਂ ਵਿਖੇ ਡੈਂਟਲ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਡੈਂਟਲ ਡਾ. ਅਮਨਦੀਪ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੰਦਾਂ ਦੇ ਪੰਦਰਵਾੜੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਇਹ ਪੰਦਰਵਾੜਾ 11 ਤੋਂ 26 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ 15 ਮਰੀਜਾਂ ਦੇ ਡੈਂਚਰ ਮੁਫ਼ਤ ਲਗਾਏ ਜਾਣਗੇ ਅਤੇ ਦੰਦਾਂ ਦੀ ਫਿਲਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਦਰਵਾੜੇ ਦੌਰਾਨ ਦੰਦਾਂ ਦੀ ਸਫ਼ਾਈ, ਕੱਚੀ ਫੀਲਿੰਗ, ਰੂਟ ਕੈਨਾਲ, ਖਰਾਬ ਦੰਦਾਂ ਨੂੰ ਕੱਢਣਾ, ਪੱਕੀ ਫਿਲਿੰਗ, ਸਰਜੀਕਲ ਦੰਦਾਂ ਦਾ ਕੱਢਣਾ, ਮਾਈਨਰ ਸਰਜਰੀ, ਮੇਜਰ ਸਰਜਰੀ ਸਰਕਾਰੀ ਫੀਸ ਰੇਟ ਤੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੰਦਾਂ ਦੀ ਜਾਂਚ ਦੰਦਾਂ ਦੇ ਡਾਕਟਰ ਤੋਂ ਹਰ 6 ਮਹੀਨੇ ਬਾਅਦ ਕਰਵਾਉਣੀ ਜਰੂਰੀ ਹੈ। ਉਨਾਂ ਆਏ ਹੋਏ ਮਰੀਜਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਅਤੇ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬੀ.ਈ.ਈ. ਸੁਨਿਗਧਾ ਸੂਰੀ, ਐਸ.ਆਈ. ਸੁਖਵਿੰਦਰ ਸਿੰਘ ਕੰਗ, ਕੁਲਜੀਤ ਸਿੰਘ ਢੀਂਡਸਾ ਸਮੇਤ ਪੀ.ਐਚ.ਸੀ ਘੜੰੂਆਂ ਦੇ ਸਮੂਹ ਸਟਾਫ਼ ਮੈਂਬਰ ਹਾਜਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ