Share on Facebook Share on Twitter Share on Google+ Share on Pinterest Share on Linkedin ਡੀਈਓ (ਸ) ਵੱਲੋਂ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ, ਅਧਿਆਪਕਾਂ ਦੀ ਕਾਰਗੁਜ਼ਾਰੀ ਤੇ ਹਾਜ਼ਰੀ ਚੈੱਕ ਕੀਤੀ ਸਿੱਖਿਆ ਅਧਿਕਾਰੀ ਨੇ ਸਰਕਾਰੀ ਹਾਈ ਸਕੂਲ ਪਿੰਡ ਕੰਡਾਲਾ ਵਿੱਚ ਪੌਦਾ ਲਗਾਇਆ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਸਕੂਲੀ ਬੱਚਿਆਂ ਨੂੰ ਪੁਰਾਣੀ ਰਸੋਈ ਦੀ ਖ਼ੂਬੀਆਂ ਬਾਰੇ ਵਿਸਥਾਰ ਨਾਲ ਦੱਸਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਗਸਤ: ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰੀ ਉੱਚਾ ਚੁੱਕਣ ਅਤੇ ਅਧਿਆਪਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀਨੀਅਰ ਸੈਕੰਡਰੀ) ਹਿੰਮਤ ਸਿੰਘ ਹੁੰਦਲ ਨੇ ਵੀਰਵਾਰ ਨੂੰ ਮੁਹਾਲੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਸਕੂਲੀ ਸਿੱਖਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ੍ਰੀ ਹੁੰਦਲ ਸਭ ਤੋਂ ਪਹਿਲਾਂ ਇੱਥੋਂ ਦੇ ਨਜ਼ਦੀਕੀ ਪਿੰਡ ਕੰਡਾਲਾ ਦੇ ਸਰਕਾਰੀ ਹਾਈ ਸਕੂਲ ਵਿੱਚ ਪਹੁੰਚੇ। ਸਿੱਖਿਆ ਅਧਿਕਾਰੀ ਸਵੇਰੇ 8 ਵਜੇ ਹੀ ਸਿੱਧਾ ਮੁੱਖ ਅਧਿਆਪਕ ਦੇ ਦਫ਼ਤਰ ਵਿੱਚ ਪੁੱਜੇ ਅਤੇ ਹਾਜ਼ਰੀ ਰਜਿਸਟਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਧਿਆਪਕਾਂ ਦੀ ਹਾਜ਼ਰੀ ਅਤੇ ਕਾਰਗੁਜ਼ਾਰੀ ਦੀ ਜਾਂਚ ਕੀਤੀ ਗਈ। ਅਧਿਕਾਰੀ ਨੇ ਦੱਸਿਆ ਕਿ ਇੱਥੇ ਸਾਰਾ ਕੁਝ ਤਸੱਲੀਬਖ਼ਸ਼ ਪਾਇਆ ਗਿਆ। ਇਸ ਉਪਰੰਤ ਉਨ੍ਹਾਂ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅੱਜ ਦੇ ਸਿੱਖਿਆ ਵਿਚਾਰ ‘ਝਲਾਨੀ’ (ਪੁਰਾਤਨ ਮਿੱਟੀ ਦੀ ਰਸੋਈ) ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਸਕੂਲੀ ਬੱਚਿਆਂ ਨੂੰ ਪੁਰਾਣੀ ਰਸੋਈ ਦੀ ਖ਼ੂਬੀਆਂ ਬਾਰੇ ਦੱਸਦਿਆਂ ਵਿਦਿਆਰਥੀਆਂ ਨਾਲ ਸਵਾਲ ਜਵਾਬ ਵੀ ਕੀਤੇ। ਹਾਲਾਂਕਿ ਮੌਜੂਦਾ ਸਮੇਂ ਵਿੱਚ ਪੁਰਾਣੀਆਂ ਰਸੋਈਆਂ ਘੱਟ ਹੀ ਦੇਖਣ ਨੂੰ ਮਿਲਦੀਆਂ ਹਨ ਪ੍ਰੰਤੂ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਸਿੱਖਿਆ ਅਧਿਕਾਰੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ। ਇਸ ਉਪਰੰਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਸਕੂਲ ਵਿੱਚ ਵਾਤਾਵਰਣ ਦੀ ਸ਼ੁੱਧਤਾ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨਾਏ ਗਏ ਵਣ ਮਹਾਂਉਤਸਵ ਤਹਿਤ ਸਕੂਲ ਦੇ ਮੁੱਖ ਗੇਟ ਨੇੜਲੇ ਇਕ ਪੌਦਾ ਲਗਾਇਆ ਅਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਘੱਟੋ ਘੱਟ ਦੋ ਦੋ ਪੌਦੇ ਜ਼ਰੂਰ ਲਗਾਉਣ ਲਈ ਪ੍ਰੇਰਿਆ। ਇਸ ਮੌਕੇ ਸਕੂਲੀ ਬੱਚਿਆਂ ਨੇ ਇਨ੍ਹਾਂ ਪੌਦਿਆਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕਰਨ ਦਾ ਪ੍ਰਣ ਕੀਤਾ। ਇਸੇ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਨੇੜਲੇ ਪਿੰਡ ਬਾਕਰਪੁਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਫੇਜ਼-9 ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਆਪਕਾਂ ਦੀ ਹਾਜ਼ਰੀ ਅਤੇ ਕਾਰਗੁਜ਼ਾਰੀ ਚੈੱਕ ਕੀਤੀ ਗਈ। ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਵਿੱਚ ਵੀ ਸਾਰਾ ਕੁਝ ਤਸੱਲੀਬਖ਼ਸ਼ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਫੇਜ਼-9 ਦੇ ਸਕੂਲ ਨੂੰ ਬਿਨਾਂ ਸਰਕਾਰੀ ਫੰਡ ਤੋਂ ਸਮਾਰਟ ਸਕੂਲ ਬਣਾਉਣ ਲਈ ਮੁੱਖ ਅਧਿਆਪਕ ਤੇ ਹੋਰਨਾਂ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਚਲ ਰਿਹਾ ਹੈ। ਪੇਂਡੂ ਸਕੂਲਾਂ ਵਿੱਚ ਇਸ ਸਾਲ ਬੱਚਿਆਂ ਦੀ ਦਾਖ਼ਲ ਦਰ ਵੀ ਕਾਫੀ ਵਧੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ