Share on Facebook Share on Twitter Share on Google+ Share on Pinterest Share on Linkedin ਮਾੜੇ ਨਤੀਜਿਆਂ ਲਈ ਡੀਈਓਜ਼ ਤੇ ਪ੍ਰਿੰਸੀਪਲ ਜ਼ਿੰਮੇਵਾਰ ਹੋਣਗੇ: ਓਪੀ ਸੋਨੀ ਸਿੱਖਿਆ ਮੰਤਰੀ ਨੇ ਜ਼ਿਲਂਾ ਸਿੱਖਿਆ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 26 ਦਸੰਬਰ: ਸਿੱਖਿਆ ਮੰਤਰੀ ਓਪੀ ਸੋਨੀ ਨੇ ਅੱਜ ਪੰਜਾਬ ਭਰ ਦੇ ਜ਼ਿਲ੍ਹਂਾ ਸਿੱਖਿਆ ਅਫ਼ਸਰਾਂ (ਡੀਈਓਜ਼) ਨਾਲ ਮੁਲਾਕਾਤ ਕੀਤੀ ਅਤੇ ਆਖਿਆ ਕਿ ਜੇ ਐਤਕੀਂ ਸਰਕਾਰੀ ਸਕੂਲਾਂ ਦੇ ਨਤੀਜੇ ਮਾੜੇ ਆਏ ਤਾਂ ਸਬੰਧਤ ਜ਼ਿਲ੍ਹੇ ਦੇ ਡੀਈਓਜ਼ ਅਤੇ ਪ੍ਰਿੰਸੀਪਲ ਜ਼ਿੰਮੇਵਾਰ ਹੋਣਗੇ। ਉਨ੍ਹਂਾਂ ਨਾਲ ਹੀ ਕਿਹਾ ਕਿ ਜਿਨ੍ਹਂਾਂ ਸਕੂਲਾਂ ਦੀਆਂ ਇਮਾਰਤਾਂ ਅਸੁਰੱਖਿਅਤ ਹਨ, ਉਨ੍ਹਂਾਂ ਦੀ ਸੂਚੀ ਭੇਜੀ ਜਾਵੇ। ਇੱਕ ਸਾਲ ਵਿੱਚ ਸਾਰੇ ਸਕੂਲਾਂ ਦੀਆਂ ਇਮਾਰਤਾਂ ਨਵੀਆਂ ਬਣਾਈਆਂ ਜਾਣਗੀਆਂ। ਉਂਜ ਮੀਟਿੰਗ ਵਿੱਚ ਸਿੱਖਿਆ ਮੰਤਰੀ ਨੇ ਡੀਈਓਜ਼ ਨੂੰ ਹੱਲਾਸ਼ੇਰੀ ਦਿੱਤੀ ਕਿ ਉਹ ਚੰਗੇ ਨਤੀਜਿਆਂ ਲਈ ਆਪ ਜਾ ਕੇ ਸਕੂਲਾਂ ਦੀ ਜਾਂਚ ਕਰਨ ਅਤੇ ਅਧਿਆਪਕਾਂ ਤੇ ਹੋਰ ਸਟਾਫ਼ ਦਾ ਸਮੇਂ ਸਿਰ ਸਕੂਲਾਂ ਵਿੱਚ ਪੁੱਜਣਾ ਯਕੀਨੀ ਬਣਾਉਣ। ਉਨ੍ਹਂਾਂ ਕਿਹਾ ਕਿ ਕਈ ਸਕੂਲਾਂ ਵਿੱਚ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਦੀਆਂ ਖ਼ਾਲੀ ਆਸਾਮੀਆਂ ਦਾ ਮੁੱਦਾ ਧਿਆਨ ਵਿੱਚ ਆਉਣ ’ਤੇ ਮੰਤਰੀ ਨੇ ਆਦੇਸ਼ ਦਿੱਤਾ ਕਿ ਬਣਦੀਆਂ ਤਰੱਕੀਆਂ ਤੇ ਰੈਸ਼ਨੇਲਾਈਜ਼ੇਸ਼ਨ ਨਾਲ ਇਹ ਅਸਾਮੀਆਂ ਭਰੀਆਂ ਜਾਣ। ਦਰਜਾ ਚਾਰ ਤੇ ਹੋਰ ਮੁਲਾਜ਼ਮਾਂ ਦਾ ਪ੍ਰਬੰਧ ਡੀਈਓਜ਼ ਨੂੰ ਆਪਣੇ ਪੱਧਰ ’ਤੇ ਕਰਨ ਲਈ ਆਖਿਆ ਗਿਆ। ਦਰਜਾ ਚਾਰ ਤੇ ਹੋਰ ਮੁਲਾਜ਼ਮਾਂ ਦਾ ਪ੍ਰਬੰਧ ਡੀਈਓਜ਼ ਨੂੰ ਆਪਣੇ ਪੱਧਰ ਉਤੇ ਕਰਨ ਲਈ ਆਖਿਆ ਗਿਆ। ਉਨਂਾਂ ਕਿਹਾ ਕਿ ਪ੍ਰੀਖਿਆ ਕੇਂਦਰ ਬਣਾਉਣ ਵੇਲੇ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਕਿਸੇ ਵਿਦਿਆਰਥੀ ਨੂੰ ਤਿੰਨ ਕਿਲੋਮੀਟਰ ਤੋਂ ਵੱਧ ਦੂਰ ਨਾ ਜਾਣਾ ਪਵੇ। ਜ਼ਿਲਂ੍ਹਾ ਸਿੱਖਿਆ ਅਧਿਕਾਰੀਆਂ ਦੀਆਂ ਹੋਰ ਮੰਗਾਂ ਉਤੇ ਸਿੱਖਿਆ ਮੰਤਰੀ ਨੇ ਪੰਜ ਡੀ.ਈ.ਓਜ਼. ਉੱਤੇ ਆਧਾਰਿਤ ਇੱਕ ਕਮੇਟੀ ਬਣਾਉਣ ਲਈ ਕਿਹਾ, ਜੋ ਉਨ੍ਹਂਾਂ ਦੀਆਂ ਸਮੱਸਿਆਵਾਂ ਦਾ ਨਿਬੇੜੇ ਹੇਠਲੇ ਪੱਧਰ ਉੱਤੇ ਹੀ ਕਰੇਗੀ।ਇਸ ਮੌਕੇ ਡੀਜੀਐਸਈ ਪ੍ਰਸ਼ਾਂਤ ਕੁਮਾਰ ਗੋਇਲ, ਡੀਪੀਆਈ (ਸੈਕੰਡਰੀ) ਸੁਖਜੀਤਪਾਲ ਸਿੰਘ, ਡੀਪੀਆਈ (ਐਲੀਮੈਂਟਰੀ) ਇੰਦਰਜੀਤ ਸਿੰਘ ਅਤੇ ਸਿੱਖਿਆ ਮੰਤਰੀ ਦੇ ਓਐਸਡੀ ਸ੍ਰੀ ਡੀ.ਐਸ. ਸਰੋਆ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ