Nabaz-e-punjab.com

ਖੇਤੀਬਾੜੀ ਵਿਭਾਗ: ਗੌਰਮਿੰਟ ਐਂਪਲਾਈਜ ਯੂਨੀਅਨ ਵੱਲੋਂ ਮੁੱਖ ਦਫ਼ਤਰ ਦੇ ਬਾਹਰ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਖੇਤੀਬਾੜੀ ਵਿਭਾਗ ਮਨਿਸਟਰੀਅਲ ਗੌਰਮਿੰਟ ਐਂਪਲਾਈਜ ਯੂਨੀਅਨ ਵੱਲੋਂ ਮੁੱਖ ਦਫ਼ਤਰ ਨਾਲ ਸਬੰਧਤ ਕਰਮਚਾਰੀਆਂ ਦੀਆਂ ਜਨਵਰੀ ਮਹੀਨੇ ਦੀਆਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਦਿੱਤਾ ਜਾ ਰਿਹਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਖੇਤੀਬਾੜੀ ਵਿਭਾਗ ਦੀਆਂ ਮਹਿਲਾ ਮੁਲਾਜ਼ਮਾਂ ਸਮੇਤ ਕੁਝ ਅਧਿਕਾਰੀਆਂ ਨੇ ਵੀ ਧਰਨੇ ਵਿੱਚ ਸਾਥ ਦਿੱਤਾ।
ਇਸ ਮੌਕੇ ਮੁਲਾਜ਼ਮ ਆਗੂ ਕਰਤਾਰ ਸਿੰਘ ਪਾਲ, ਪੀਐੈਸਐਫਐਫ਼ ਦੇ ਸੀਨੀਅਰ ਮੀਤ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਤਨਖ਼ਾਹ ਇਕ ਅਹਿਮ ਮਸਲਾ ਹੈ, ਕਿਉਂਕਿ ਬਿਨਾਂ ਤਨਖ਼ਾਹ ਤੋਂ ਘਰ ਦਾ ਗੁਜ਼ਾਰਾ, ਰੋਜ਼ਮੱਰਾ ਦੀਆਂ ਵਸਤੂਆਂ ਖ਼ਰੀਦਣ ਵਿੱਚ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੈਲੀ ਨੂੰ ਵਿਭਾਗ ਦੇ ਪ੍ਰਧਾਨ ਇੰਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ, ਜਨਰਲ ਸਕੱਤਰ ਸੁਰਿੰਦਰ ਸਿੰਘ ਬੈਂਸ, ਮੁੱਖ ਸਲਾਹਕਾਰ ਨੰਦ ਲਾਲ, ਆਗੂ ਗੁਰਪ੍ਰੀਤ ਸਿੰਘ, ਵਰਕਿੰਗ ਵਿਮੈਨ ਦੀ ਆਗੂ ਪ੍ਰਵੀਨ ਕੁਮਾਰੀ, ਉਪ ਸਕੱਤਰ ਅਲਪਨਾ ਕਪੂਰ, ਸੁਦੇਸ਼ ਕੁਮਾਰੀ, ਦਰਜਾ-4 ਦੇ ਪ੍ਰਧਾਨ ਜਮਨਾ ਸਿੰਘ ਅਤੇ ਡਰਾਈਵਰ ਯੂਨੀਅਨ ਦੇ ਆਗੂ ਜਸਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਧਰਨੇ ਦੌਰਾਨ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਸੁਤੰਤਰ ਕੁਮਾਰ ਐਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਜਲਦੀ ਹੀ ਨਿੱਜੀ ਤੌਰ ’ਤੇ ਸਬੰਧਤ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰਿਲੀਜ਼ ਕਰਵਾਈਆਂ ਜਾਣਗੀਆਂ।

Load More Related Articles
Load More By Nabaz-e-Punjab
Load More In General News

Check Also

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀ…