nabaz-e-punjab.com

ਸਿੱਖਿਆ ਵਿਭਾਗ ਲਗਾਏਗਾ ‘ਅੱਖਰਕਾਰੀ ਮੁਹਿੰਮ’ ਤਹਿਤ ਅਧਿਆਪਕਾਂ ਦੀ ਸੁਲੇਖ ਰਚਨਾ ਵਰਕਸ਼ਾਪ

27 ਨਵੰਬਰ ਤੋਂ 5 ਦਸੰਬਰ ਤੱਕ ਲਗਾਈਆਂ ਜਾਣਗੀਆਂ ਅਧਿਆਪਕਾਂ ਦੀ ਵਰਕਸ਼ਾਪਾਂ

ਅਧਿਆਪਕਾਂ ਦੀ ਲਿਖਾਈ ਨੂੰ ਸੁੰਦਰ ਬਣਾਉਣ ਲਈ ਸਿੱਖਿਆ ਵਿਭਾਗ ਦਾ ਵਿਸ਼ੇਸ਼ ਉਪਰਾਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਨਵੰਬਰ:
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਵਿੱਚ ਸਕੂਲੀ ਸਿੱਖਿਆ ਦੇ ਵਿਕਾਸ ਲਈ ਉਚੇਚੇ ਯਤਨਾਂ ਤਹਿਤ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਲਈ ਸਿਖਲਾਈ ਵਰਕਸ਼ਾਪਾਂ ਦਾ ਆਨਲਾਈਨ ਆਯੋਜਨ ਜਾਰੀ ਹੈ। ਸਿੱਖਿਆ ਵਿਭਾਗ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ ‘ਅੱਖਰਕਾਰੀ ਮੁਹਿੰਮ’ ਤਹਿਤ 27 ਨਵੰਬਰ ਤੋਂ 5 ਦਸੰਬਰ ਤੱਕ ਅਧਿਆਪਕਾਂ ਦੀ ਸੁੰਦਰ ਲਿਖਾਈ ਲਈ ਬਲਾਕ ਪੱਧਰ ’ਤੇ ਵੈਬਿਨਾਰ ਰਾਹੀਂ ਸੱਤ ਰੋਜ਼ਾ ਵਰਕਸ਼ਾਪ ਲਗਾਈ ਜਾ ਰਹੀ ਹੈ।
ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਬਹੁਤ ਸੁਝਾਅ ਪ੍ਰਾਪਤ ਹੋ ਰਹੇ ਹਨ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਸੁਲੇਖ ਲਿਖਣ ਸਬੰਧੀ ਵਰਕਸ਼ਾਪ ਲਗਾਈ ਜਾਵੇ ਅਤੇ ਅੱਖਰਕਾਰੀ ਸਿਖਾਈ ਜਾਵੇ। ਵਿਭਾਗ ਵੱਲੋਂ ਇਸ ਨੂੰ ਮੁਹਿੰਮ ਦੇ ਤੌਰ ’ਤੇ ਲੈ ਕੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਨੇ ਅਧਿਆਪਕਾਂ ਨੂੰ ਮਨ ਲਗਾ ਕੇ ਵਰਕਸ਼ਾਪ ਵਿੱਚ ਹਿੱਸਾ ਲੈਣ ਲਈ ਕਿਹਾ ਤਾਂ ਜੋ ਬੱਚਿਆਂ ਨੂੰ ਵੱਧ ਤੋਂ ਵੱਧ ਫਾਇਦਾ ਹੋ ਸਕੇ।
ਇਸ ਬਾਰੇ ਪੰਜਾਬ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਨੇ ਦੱਸਿਆ ਕਿ ਮਿਤੀ 27 ਨਵੰਬਰ ਤੋਂ 05 ਦਸੰਬਰ ਤੱਕ ਨਿਸ਼ਚਿਤ ਸ਼ਡਿਊਲ ਅਨੁਸਾਰ ਅਧਿਆਪਕਾਂ ਦੀ ਸੁੰਦਰ ਲਿਖਾਈ ਲਈ ਬਲਾਕ ਪੱਧਰ ’ਤੇ ਵੈਬਿਨਾਰ ਰਾਹੀਂ ਸੱਤ ਰੋਜ਼ਾ ਵਰਕਸ਼ਾਪ ਲਗਾਈ ਜਾ ਰਹੀ ਹੈ। ਇਸ ‘ਸੁੰਦਰ ਲਿਖਾਈ ਅਧਿਆਪਕ ਵਰਕਸ਼ਾਪ’ ਦਾ ਸਮਾਂ ਰੋਜ਼ਾਨਾ ਸਵੇਰੇ 11 ਵਜੇ ਤੋਂ ਲੈ ਕੇ 11.40 ਵਜੇ ਤੱਕ ਹੋਵੇਗਾ। ਸੱਤ ਰੋਜ਼ਾ ਸੁੰਦਰ ਲਿਖਾਈ ਵਰਕਸ਼ਾਪ ਵਿੱਚ ਹਰੇਕ ਅਧਿਆਪਕ ਦਾ ਭਾਗ ਲੈਣਾ ਜ਼ਰੂਰੀ ਹੈ। ਬਲਾਕ ਪੱਧਰ ’ਤੇ ਸੁੰਦਰ ਲਿਖਾਈ ਦੀ ਵਰਕਸ਼ਾਪ ਦੇ ਇੱਕ ਗਰੁੱਪ ਵਿੱਚ 50 ਤੱਕ ਅਧਿਆਪਕ ਹੀ ਸ਼ਾਮਲ ਹੋਣਗੇ। ਸਮੂਹ ਅਧਿਆਪਕ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੀ ਦੇਖ-ਰੇਖ ਹੇਠ ਸੁੰਦਰ ਲਿਖਾਈ ਵਰਕਸ਼ਾਪ ਲਗਾਉਣਗੇ।
ਬਲਾਕ ਰਿਸੋਰਸ ਪਰਸਨ ਪ੍ਰਾਇਮਰੀ ਅਧਿਆਪਕਾਂ ਨੂੰ ਸੁੰਦਰ ਲਿਖਾਈ ਦੇ ਨਿਯਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਨਮੂਨਿਆਂ ਦਾ ਅਭਿਆਸ ਕਰਵਾਉਣਗੇ। ਸੁੰਦਰ ਲਿਖਾਈ ਵਰਕਸ਼ਾਪ ਲਗਾਉਣ ਵਾਲੇ ਹਰ ਅਧਿਆਪਕ ਲਈ ਲਿਖਾਈ ਅਭਿਆਸ ਪੁਸਤਕਾਂ ਭੇਜੀਆਂ ਗਈਆਂ ਹਨ।
ਅਭਿਆਸ ਪੁਸਤਕ ’ਤੇ ਐੱਚਬੀ ਪੈੱਨਸਲ ਜਾਂ ਬਲੈਕ/ਨੀਲਾ ਜੈੱਲ ਪੈੱਨ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਸੁੰਦਰ ਲਿਖਾਈ ਦੀ ਵਰਕਸ਼ਾਪ ਲਗਾਉਣ ਵਾਲੇ ਅਧਿਆਪਕਾਂ ਵੱਲੋਂ ਰਿਸਰੋਸ ਪਰਸਨ ਦੁਆਰਾ ਭੇਜੀ ਗਈ ਅਭਿਆਸ ਸਮੱਗਰੀ ’ਤੇ ਦੱਸੇ ਗਏ ਕੰਮ ਅਨੁਸਰ ਕੰਮ ਕਰਨਗੇ ਅਤੇ ਇਹ ਕੰਮ ਕਰਕੇ ਰਿਸੋਰਸ ਪਰਸਨ ਨੂੰ ਦਿਖਾਉਣਗੇ। ਰਿਸੋਰਸ ਪਰਸਨ ਵੱਲੋਂ ਅਧਿਆਪਕਾਂ ਵੱਲੋਂ ਕੀਤੇ ਗਏ ਕੰਮ ਨੂੰ ਵਟਸਐੱਪ ਗਰੁੱਪ ਤੇ ਮੰਗਵਾਕੇ ਉਸਨੂੰ ਵੇਖਣ ਉਪਰੰਤ ਸੁਝਾਅ/ਟਿੱਪਣੀ ਰੂਪ ਵਿੱਚ ਅਧਿਆਪਕ ਨੂੰ ਰੋਜ਼ਾਨਾ ਫੀਡਬੈਕ ਦੇਣੀ ਲਾਜ਼ਮੀ ਹੋਵੇਗੀ। ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ‘ ਟੀਮ ਮੈਂਬਰ ਵੀ ਬਾਕੀ ਅਧਿਆਪਕਾਂ ਦੀ ਤਰ੍ਹਾਂ ਸੁੰਦਰ ਲਿਖਾਈ ਰਿਸੋਰਸ ਪਰਸਨ ਕੋਲ ਸੁੰਦਰ ਲਿਖਾਈ ਦੀ ਵਰਕਸ਼ਾਪ ਲਗਾਉਣਗੇ।
ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵੱਲੋਂ ਇਸ ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਭਾਗੀਦਾਰੀ ਕਰਨ ਲਈ ਸਰਟੀਫਿਕੇਟ ਜਾਰੀ ਕੀਤੇ ਜਾਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਡਾਇਟ ਪ੍ਰਿੰਸੀਪਲ ਮਿਲ ਕੇ ਬਲਾਕ ਪੱਧਰ ’ਤੇ ਸੁੰਦਰ ਲਿਖਾਈ ਲਈ ਲਗਾਏ ਜਾਣ ਵਾਲੇ ਕੈਪਾਂ ਦੇ ਅਗਵਾਈ ਦੇ ਨਾਲ-ਨਾਲ ਹਰ ਰੋਜ਼ ਅਧਿਆਪਕਾਂ ਨੂੰ ਉਤਸ਼ਾਹਿਤ ਕਰਦੇ ਰਹਿਣਗੇ ਅਤੇ ਸਭ ਤੋਂ ਚੰਗੀ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇਣਗੇ। ਜ਼ਿਲ੍ਹਾ ਪੱਧਰੀ ਰਿਸੋਰਸ ਗਰੁੱਪ ਸੁੰਦਰ ਲਿਖਾਈ ਦੇ ਅਧਿਆਪਕਾਂ ਦੀ ਮਿਤੀ ਭਲਕੇ 24 ਨਵੰਬਰ ਤੋਂ 26 ਨਵੰਬਰ ਤੱਕ ਸਿਖਲਾਈ ਕਰਵਾਈ ਜਾਵੇਗੀ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…