Nabaz-e-punjab.com

ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਭਰਤੀ ਪ੍ਰੀਖਿਆ ਦਾ ਨਤੀਜਾ ਐਲਾਨਿਆ

ਉਮੀਦਵਾਰਾਂ ਦੀ ਆਈਡੀ ’ਤੇ ਉਪਲਬਧ ਹੋਵੇਗਾ ਨਤੀਜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਸਿੱਖਿਆ ਵਿਭਾਗ ਦੇ ਭਰਤੀ ਡਾਇਰੈਕਟੋਰੇਟ ਨੇ ਅੱਜ ਹਿੰਦੀ ਅੰਗਰੇਜ਼ੀ, ਸਮਾਜਿਕ ਸਿੱਖਿਆ, ਗਣਿਤ ਅਤੇ ਸਾਇੰਸ ਵਿਸ਼ਿਆਂ ਦੀਆਂ ਮਾਸਟਰ ਕਾਡਰ ਦੀ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਦਿੱਤਾ ਹੈ। ਸਿੱਖਿਆ ਵਿਭਾਗ ਵੱਲੋਂ 28 ਫਰਵਰੀ 2020 ਨੂੰ 3704 ਮਾਸਟਰ ਕਾਡਰ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰਕੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਪੰਜਾਬੀ ਵਿਸ਼ੇ ਨੂੰ ਛੱਡ ਕੇ ਬਾਕੀ ਪੰਜ ਵਿਸ਼ਿਆਂ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ।
ਅੱਜ ਇੱਥੇ ਸਿੱਖਿਆ ਭਰਤੀ ਡਾਇਰੈਕਟੋਰੇਟ ਦੇ ਸਹਾਇਕ ਡਾਇਰੈਕਟਰ ਡਾ. ਜਰਨੈਲ ਸਿੰਘ ਕਾਲੇਕੇ ਨੇ ਦੱਸਿਆ ਕਿ ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਵੱਲੋਂ 27 ਦਸੰਬਰ 2020 ਨੂੰ ਹਿੰਦੀ ਦੀਆਂ 200, 28 ਦਸੰਬਰ 2020 ਨੂੰ ਅੰਗਰੇਜ਼ੀ ਦੀਆਂ 956, 9 ਜਨਵਰੀ 2021 ਨੂੰ ਸਮਾਜਿਕ ਸਿੱਖਿਆ ਦੀਆਂ 204 ਅਤੇ ਗਣਿਤ ਦੀਆਂ 966 ਅਤੇ 10 ਜਨਵਰੀ 2021 ਨੂੰ ਸਾਇੰਸ ਦੀਆਂ 1207 ਮਾਸਟਰ ਕਾਡਰ ਦੀਆਂ ਅਸਾਮੀਆਂ ਲਈ ਭਰਤੀ ਲਈ ਲਿਖਤੀ ਪ੍ਰੀਖਿਆ ਲਈ ਗਈ ਸੀ। ਇਨ੍ਹਾਂ ਪ੍ਰੀਖਿਆਵਾਂ ਵਿੱਚ ਸਬੰਧਤ ਪ੍ਰਸ਼ਨਾਂ ਦੀ ਉੱਤਰ ਕੁੰਜੀਆਂ ਭਰਤੀ ਡਾਇਰੈਕਟੋਰੇਟ ਵੱਲੋਂ ਸਬੰਧਤ ਵੈਬਸਾਈਟ ’ਤੇ ਇਤਰਾਜ਼ ਮੰਗਣ ਲਈ ਅਪਲੋਡ ਕਰ ਦਿੱਤੀਆਂ ਗਈਆਂ ਸਨ ਅਤੇ ਇਤਰਾਜ਼ ਪ੍ਰਾਪਤ ਹੋਣ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਤੋਂ ਬਾਅਦ ਨਤੀਜਾ ਤਿਆਰ ਕਰਕੇ ਭਰਤੀ ਬੋਰਡ ਵੱਲੋਂ ਘੋਸ਼ਿਤ ਕਰ ਦਿੱਤਾ ਗਿਆ ਹੈ। ਇਹ ਨਤੀਜਾ ਉਮੀਦਵਾਰਾਂ ਦੇ ਲਾਗਇਨ ਆਈਡੀ ’ਤੇ ਵੀ ਉਪਲਬਧ ਕਰਵਾ ਦਿੱਤਾ ਗਿਆ ਹੈ, ਜਿੱਥੇ ਉਮੀਦਵਾਰ ਆਪਣਾ ਨਤੀਜਾ ਦੇਖ ਸਕਦੇ ਹਨ।
ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ 3704 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਲਈ ਬਹੁਤ ਹੀ ਤੇਜੀ ਨਾਲ ਪ੍ਰਕਿਰਿਆ ਕੀਤੀ ਗਈ ਹੈ। ਸਿੱਖਿਆ ਭਰਤੀ ਬੋਰਡ ਵੱਲੋਂ ਭਰਤੀ ਪ੍ਰੀਖਿਆ ਲੈਣ ਸਮੇਂ ਵੀ ਸੁਚਾਰੂ ਅਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਇਨ੍ਹਾਂ ਪ੍ਰਬੰਧਾਂ ਦੇ ਚੱਲਦਿਆਂ ਸਾਹਮਣੇ ਆਏ ਇਮਪਰਸੋਨੇਸ਼ਨ ਕੇਸਾਂ ’ਤੇ ਵੀ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਉਮੀਦਵਾਰਾਂ ਵਿਰੁੱਧ ਕਾਰਵਾਈ ਗਈ ਅਤੇ ਇਨ੍ਹਾਂ ਅਸਾਮੀਆਂ ਲਈ ਬਿਨੈ ਪੱਤਰਾਂ ’ਤੇ ਕਾਰਵਾਈ ਕਰਦਿਆਂ ਪਾਤਰਤਾ ਵੀ ਰੱਦ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…