ਗੈਰ ਹਾਜ਼ਰ ਕਾਰਜਸਾਧਕ ਅਫ਼ਸਰਾਂ ਵਿਰੁੱਧ ਵਿਭਾਗੀ ਕਾਰਵਾਈ ਪ੍ਰਮੁੱਖ ਸਕੱਤਰ ਨੂੰ ਕੀਤੀ ਜਾਵੇਗੀ ਸਿਫਾਰਸ਼: ਡੀਸੀ

ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਐਕਸ਼ਨ ਪਲਾਨ ਤਿਆਰ ਕਰਨ ਦੇ ਆਦੇਸ਼
ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਸਫ਼ਾਈ ਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਦੀ ਰੋਕਥਾਮ ਲਈ ਮੁਹਿੰਮ ਵਿੱਢਣ ’ਤੇ ਜ਼ੋਰ
ਪਲਾਸਟਿਕ ਦੇ ਲਿਫਾਫਿਆਂ ਤੇ ਕੂੜਾ ਕਰਕਟ ਤੋਂ ਮੁਕਤ ਹੁਣ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂਨ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ‘ਮਿਸ਼ਨ ਤੰਦਰੁਸਤ ਪੰਜਾਬ’ ਨੂੰ ਲਾਗੂ ਕਰਨ ਲਈ ਅਧਿਕਾਰੀ ਪੂਰੀ ਸਮਰਪਿਤ ਭਾਵਨਾ ਨਾਲ ਕੰਮ ਕਰਨ ਅਤੇ ਪਹਿਲੇ ਪੜਾਅ ਦੌਰਾਨ 5 ਸਤੰਬਰ ਤੱਕ ਦਾ ਐਕਸਨ ਪਲਾਨ ਬਣਾ ਕੇ ਤੁਰੰਤ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿੱਚ ਦਿੱਤਾ ਜਾਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਿਹਤ, ਪ੍ਰਦੂਸ਼ਣ ਕੰਟਰੋਲ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਥਾਨਕ ਸਰਕਾਰਾਂ, ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਬਾਗਬਾਨੀ, ਜੰਗਲਾਤ, ਖੇਡ ਵਿਭਾਗ, ਸਹਿਕਾਰਤਾ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੌਰਾਨ ਦਿੱਤੀਆਂ। ਡੀਸੀ ਨੇ ਕਾਰਜਸਾਧਕ ਅਫ਼ਸਰਾਂ ਦੀ ਮੀਟਿੰਗ ਵਿੱਚ ਗੈਰ ਹਾਜ਼ਰੀ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਉਨ੍ਹਾਂ ਵਿਰੁੱਧ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਵਿਭਾਗੀ ਕਾਰਵਾਈ ਲਈ ਲਿਖਿਆ ਜਾਵੇਗਾ।
ਸ੍ਰੀਮਤੀ ਸਪਰਾ ਨੇ ਕਿਹਾ ਅਧਿਕਾਰੀਆਂ ਵੱਲੋਂ ਕਿਸੇ ਕਿਸਮ ਦੀ ਕੁਤਾਹੀ ਬਰਦਾਸਤ ਨਹੀ ਕੀਤੀ ਜਾਵੇਗੀ। ਉਨ੍ਹਾਂ ਇਸ ਮੌਕੇ ਜ਼ਿਲ੍ਹੇ ਦੇ ਕਰੱਸਰ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਵਾਤਾਵਰਣ ਦੀ ਸਵੱਛਤਾ ਲਈ ਆਪਣੇ ਪੱਧਰ ਤੇ ਕਰੱਸਰਾਂ ਦੇ ਆਲੇ ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਟਿਊਬਵੈਲਾਂ ਤੇ ਦੋ-ਦੋ ਬੂਟੇ ਲਗਾਉਣ ਲਈ ਜੰਗਲਾਤ ਵਿਭਾਗ ਵੱਲੋਂ ਦਿੱਤੇ ਜਾਣਗੇ ਅਤੇ ਜ਼ਿਲ੍ਹੇ ਵਿਚ ਇਸ ਵਾਰ ਸਫੈਦਾ ਜੋ ਕਿ ਧਰਤੀ ਵਿਚੋਂ ਵੱਧ ਪਾਣੀ ਸੋਖਦਾ ਹੈ, ਨੂੰ ਛੱਡ ਕੇ ਹੋਰਨਾ ਕਿਸਮਾਂ ਦੇ ਬੂਟੇ ਲਗਾਏ ਜਾਣ। ਉਨ੍ਹਾਂ ਦੱਸਿਆ ਕਿ ਜਿਹੜੀਆਂ ਪੰਚਾਇਤਾਂ ਆਪਣੇ ਪਿੰਡਾਂ ਨੂੰ ਪਲਾਸਟਿਕ ਅਤੇ ਕੂੜਾ ਕਰਕਟ ਤੋਂ ਮੁਕਤ ਕਰਨਗੀਆਂ ਉਨਾਂ ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਸਕੂਲ ਇਸ ਕਾਰਜ਼ ਵਿਚ ਚੰਗੀ ਕਾਰਗੁਜਾਰੀ ਦਿਖਾਉਣਗੇ, ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮਿਸ਼ਨ ਤੰਦਰੁਸ਼ਤ ਪੰਜਾਬ ਤਹਿਤ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਆਪੋ-ਆਪਣੇ ਖੇਤਰਾਂ ਵਿਚ ਸਫਾਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਦੀ ਪੂਰੀ ਤਰ੍ਹਾਂ ਰੋਕਥਾਮ ਲਈ, ਮੁਹਿੰਮ ਸ਼ੁਰੂ ਕਰਨ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਜ਼ਿਲ੍ਹੇ ਵਿਚ ਮਿਲਾਵਟੀ ਦੁੱਧ ਅਤੇ ਦੁੱਧ ਤੋਂ ਤਿਆਰ ਹੋਣ ਵਾਲੀਆਂ ਵਸਤਾਂ ਅਤੇ ਹੋਰ ਖੁਰਾਕੀ ਪਦਾਰਥਾਂ ਦੀ ਅਚਨਚੇਤੀ ਚੈਕਿੰਗ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਖੋਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਖੇਤੀਬਾੜ੍ਹੀ ਵਿਭਾਗ ਦੇ ਅਧਿਕਾਰੀਆਂ ਨੂੰ ਖਾਦਾਂ, ਕੀੜੇਮਾਰ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਨ ਉਪਰੰਤ ਆਪਣੀ ਰਿਪੋਰਟ ਭੇਜਣ ਲਈ ਆਖਿਆ। ਉਨ੍ਹਾਂ ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਵਿਰੁੱਧ ਪੰਚਾਇਤਾਂ ਤੋਂ ਮਤੇ ਪੁਆਊੁਣ ਅਤੇ ਲੋਕਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ 100 ਸਕੂਲਾਂ ਵਿਚ ਰੇਨ ਹਾਰਵੈਸਟਿੰਗ ਸਿਸਟਮ ਲਗਾਉਣ ਲਈ ਇੱਕ ਯੋਜਨਾ ਤਿਆਰ ਕਰਨ ਲਈ ਆਖਿਆ ਤਾਂ ਜੋ ਇਸ ਤੇ ਕੰਮ ਸ਼ੁਰੂ ਹੋ ਸਕੇ। ਉਨ੍ਹਾਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਬੂਟੇ ਲਗਾਉਣ ਦੀ ਮੁਹਿੰਮ ਵਿਚ ਲੋਕਾਂ ਦੀ ਸਮੂਲੀਅਤਾਂ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਸ੍ਰੀਮਤੀ ਸਪਰਾ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਹੇਠਲੇ ਪੱਧਰ ਤੱਕ ਦੇ ਬੱਚਿਆਂ ਦੇ ਖੇਡ ਮੁਕਾਬਲੇ ਕਰਾਉਣ ਲਈ ਆਖਿਆ ਤਾਂ ਜੋ ਬੱਚਿਆਂ ਵਿਚ ਮੁੱਢ ਤੋਂ ਹੀ ਖੇਡਾ ਪ੍ਰਤੀ ਰੂਚੀ ਪੈਦਾ ਹੋ ਸਕੇ।
ਇਸ ਮੌਕੇ ਉਨ੍ਹਾਂ ਨੇ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫਾਈ ਦੇ ਨਾਲ ਨਾਲ ਆਪਣੇ ਪੱਧਰ ਤੇ ਐਸਟੀਪੀ ਲਗਾਉਣ ਲਈ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਉਨ੍ਹਾਂ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹੁਣ ਤੋਂ ਹੀ ਝੋਨੇ ਦੀ ਰਹਿੰਦ ਖੂੰਹਦ ਨੂੰ ਨਾ ਸਾੜਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਇੱਕ ਵੱਖਰੇ ਤੌਰ ’ਤੇ ਯੋਜਨਾ ਬਣਾਉਣ ਦੇ ਆਦੇਸ਼ ਦਿੱਤੇ।
ਇਸ ਮੌਕੇ ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਆਰ.ਐਸ.ਕੰਗ, ਸਹਾਇਕ ਕਮਿਸ਼ਨਰ ਨਗਰ ਨਿਗਮ ਸਰਬਜੀਤ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਇੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼ਰਨਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ, ਐਕਸੀਅਨ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਲਵਲੀਨ ਦੂਬੇ, ਐਕਸੀਅਨ ਜਲ ਸਲਪਾਈ ਤੇ ਸੈਨੀਟੇਸ਼ਨ ਨਵਲ ਕਿਸੋਰ ਵਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …