nabaz-e-punjab.com

ਪੰਜਾਬ ਵਿੱਚ 19 ਫਰਵਰੀ ਤੋਂ ਸ਼ੁਰੂ ਹੋਵੇਗੀ ਵਿਭਾਗੀ ਪ੍ਰੀਖਿਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 4 ਜਨਵਰੀ:
ਪੰਜਾਬ ਦੀ ਵਿਭਾਗੀ ਪੀ੍ਰਖਿਆ ਕਮੇਟੀ ਵਲੋਂ ਅਧਿਕਾਰੀਆਂ/ਕਰਮਚਾਰੀਆਂ ਦੀ ਵਿਸ਼ੇਸ਼ ਸ਼੍ਰੇਣੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 19 ਫਰਵਰੀ ਤੋਂ 24 ਫਰਵਰੀ, 2018 ਤੱਕ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ (ਮੈਗਸਿਪਾ), ਸੈਕਟਰ 26, ਚੰਡੀਗੜ੍ਹ ਵਿਖੇ ਸਵੇਰੇ 9 ਤੋਂ ਦੁਪਹਿਰ 12 ਵਜੇ ਅਤੇ ਬਾਅਦ ਦੁਪਹਿਰ 2 ਵਜੇ ਤੋਂ 5 ਵਜੇ ਤੱਕ ਕਰਵਾਈ ਜਾ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸ਼੍ਰੇਣੀਆਂ ਵਿੱਚ ਸਹਾਇਕ ਕਮਿਸ਼ਨਰ, ਵਧੀਕ ਸਹਾਇਕ ਕਮਿਸ਼ਨਰ/ਆਈ.ਪੀ.ਐਸ. ਅਧਿਕਾਰੀ, ਤਹਿਸੀਲਦਾਰ/ਮਾਲ ਅਫਸਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਜਿਹੜੇ ਹੋਰ ਅਧਿਕਾਰੀ ਉਕਤ ਇਮਤਿਹਾਨ ਦੇਣ ਦੀ ਇੱਛਾ ਰਖਦੇ ਹਨ, ਉਹ ਆਪਣੇ ਵਿਭਾਗਾਂ ਰਾਂਹੀ ਨਿਰਧਾਰਤ ਪ੍ਰੋਫਾਰਮੇ ’ਤੇ ਆਪਣਾ ਬਿਨੈ ਪੱਤਰ 22 ਜਨਵਰੀ, 2018 ਤੱਕ ਸਕੱਤਰ, ਪ੍ਰਸੋਨਲ ਵਿਭਾਗ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ, (ਪੀ.ਸੀ.ਐਸ. ਬ੍ਰਾਂਚ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਭੇਜਣ। ਉਨ੍ਹਾਂ ਦੱਸਿਆ ਕਿ ਸਿੱਧੇ ਰੂਪ ਵਿੱਚ ਭੇਜੇ ਗਏ ਬਿਨੈ ਪੱਤਰ ਸਵੀਕਾਰ ਨਹੀਂ ਕੀਤੇ ਜਾਣਗੇ ਅਤੇ ਅਧੂਰੇ ਬਿਨੈ ਪੱਤਰ ਰੱਦ ਕਰ ਦਿੱਤੇ ਜਾਣ ਤੋਂ ਬਾਅਦ ਅਜਿਹੇ ਉਮੀਦਵਾਰਾਂ ਨੂੰ ਰੋਲ ਨੰਬਰ ਜਾਰੀ ਨਹੀਂ ਕੀਤੇ ਜਾਣਗੇ। ਬੁਲਾਰੇ ਨੇ ਦੱਸਿਆ ਕਿ ਜਿਹੜੇ ਉਮੀਦਵਾਰਾਂ ਨੂੰ 15 ਫਰਵਰੀ, 2018 ਤੱਕ ਰੋਲ ਨੰਬਰ ਪ੍ਰਾਪਤ ਨਹੀ ਹੁੰਦੇ, ਉਹ ਇਨ੍ਹਾਂ ਪ੍ਰੀਖਿਆਵਾਂ ਸਬੰਧੀ ਪੀ.ਸੀ.ਐਸ. ਬਰਾਂਚ ਦੀ ਈਮੇਲ pcsbranch0gmail.com ਜਾਂ ਟੈਲੀਫੂਨ ਨੰਬਰ 0172-2740553 (ਪੀ.ਬੀ.ਐਕਸ-4648), ’ਤੇ ਸੰਪਰਕ ਕਰ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…