nabaz-e-punjab.com

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਮਾਮਲਿਆਂ ਸਬੰਧੀ ਮਨਾਹੀ ਦੇ ਹੁਕਮ ਜਾਰੀ

29 ਜੁਲਾਈ ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ ਪਾਬੰਦੀ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੂਨ
ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਆਈ.ਏ.ਐਸ. ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋੱ ਕਰਦਿਆਂ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਜਿਸ ਦੇ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਥਿੱਤ ਮੈਰਿਜ ਪੈਲਿਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਆਮ ਲੋਕਾਂ ਦੇ ਅਸਲਾ ਲੈ ਕੇ ਆਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਵੀ ਹੁਕਮ ਕੀਤੇ ਗਏ ਹਨ ਕਿ ਜੇਕਰ ਕੋਈ ਵਿਅਕਤੀ ਮੈਰਿਜ ਪੈਲਿਸ ਵਿੱਚ ਵਿਆਹ ਸਮੇੱ ਅਸਲਾ ਲੈ ਕੇ ਆਉੱਦਾ ਹੈ ਤਾਂ ਪੈਲਿਸ ਦੇ ਮਾਲਕ ਮੁਕਾਮੀ ਪੁਲਿਸ ਨੂੰ ਤੁਰੰਤ ਸੁੂਚਿਤ ਕਰੇਗਾ।
ਉਹਨਾਂ ਵੱਲੋਂ ਮੈਰਿਜ਼ ਪੈਲਿਸਾਂ, ਹੋਟਲਾਂ, ਬੈਂਕੁਇੰਟ ਹਾਲਾਂ ਆਦਿ ਦੇ ਮਾਲਕਾਂ/ ਪ੍ਰਬੰਧਕਾਂ ਨੂੰ ਹੁਕਮ ਦਿੱਤੇ ਹਨ ਕਿ ਇਨ੍ਹਾਂ ਸਥਾਨਾਂ ਤੇ ਕੀਤੇ ਜਾਣ ਵਾਲੇ ਸਮਾਗਮਾਂ ਸਮੇੱ ਗੱਡੀਆਂ ਨੂੰ ਉਚਿੱਤ ਜਗ੍ਹਾ ਤੇ ਪਾਰਕ ਕਰਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਇਨ੍ਹਾਂ ਸਮਾਗਮਾਂ ਵਿੱਚ ਆਉਣ ਵਾਲਾ ਕੋਈ ਵੀ ਵਿਅਕਤੀ ਆਪਣੀ ਗੱਡੀ ਨੂੰ ਫੁੱਟਪਾਥ ਤੇ ਖੜ੍ਹਾ ਨਾ ਕਰੇ। ਜੇਕਰ ਮਾਲਕ/ਪ੍ਰਬੰਧਕ ਇਸ ਹੁਕਮ ਦੀ ਉਲੰਘਣਾ ਕਰੇਗਾ ਤਾਂ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਵੱਲੋੱ ਜਿਲ੍ਹੇ ਦੇ ਸਾਈਬਰ ਕੈਫੇ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਅਣਜਾਣ ਵਿਅਕਤੀ ਨੂੰ (ਜਿਸ ਦੀ ਪਹਿਚਾਣ ਕੈਫੇ ਮਾਲਕ ਵੱਲੋਂ ਨਹੀਂ ਕੀਤੀ ਗਈ) ਸਾਈਬਰ ਕੈਫੇ ਦੀ ਵਰਤੋਂ ਨਾ ਕਰਨ ਦੇਣ ਅਤੇ ਇਹ ਵੀ ਹੁਕਮ ਕੀਤੇ ਹਨ ਕਿ ਵਰਤੋੱ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ। ਕੈਫੇ ਵਰਤੋਂ ਕਰਨ ਵਾਲਾ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਦਾ ਇੰਦਰਾਜ ਕਰੇਗਾ ਅਤੇ ਇਸ ਮੰਤਵ ਲਈ ਰੱਖੇ ਗਏ ਰਜ਼ਿਸਟਰ ਵਿੱਚ ਹਸਤਾਖਰ ਵੀ ਕਰੇਗਾ। ਉਹਨਾਂ ਹੁਕਮ ਕੀਤੇ ਕਿ ਵਰਤੋੱ ਕਰਨ ਵਾਲੇ ਆਉਣ ਵਾਲੇ ਵਿਅਕਤੀ ਦੀ ਸਨਾਖ਼ਤ ਉਸ ਦੇ ਪਹਿਚਾਣ ਪੱਤਰ , ਵੋਟਰ ਕਾਰਡ, ਰਾਸ਼ਨ ਕਾਰਡ, ਡਰਾਇਵਿੰਗ ਲਾਇਸੈਂਸ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇ । ਇਸ ਤੋੱ ਇਲਾਵਾ ਐਕਟੀਵਿਟੀ ਸਰਵਰ ਲੌਗ ਮੁੱਖ ਸਰਵਰ ਵਿੱਚ ਸੁਰੱਖਿਅਤ ਹੋਵੇਗਾ ਅਤੇ ਇਸ ਦਾ ਰਿਕਾਰਡ ਮੁੱਖ ਸਰਵਰ ਵਿੱਚ ਘੱਟੋ -ਘੱਟ ਛੇ ਮਹੀਨੇ ਲਈ ਸੁਰੱਖਿਅਤ ਰੱਖਿਆ ਜਾਵੇ।
ਡਿਪਟੀ ਕਮਿਸ਼ਨਰ ਵੱਲੋੱ ਰਾਤ 10.00 ਵਜੇ ਤੋੱ ਸਵੇਰੇ 6.00 ਵਜੇ ਤੱਕ ਲਾਊੱਡ ਸਪੀਕਰ ਚਲਾਉਣ ਤੇ ਪਾਬੰਦੀ ਦੇ ਹੁਕਮ ਦਿੱਤੇ ਗਏ ਹਨ। ਖਾਸ ਹਾਲਾਤਾਂ ਅਤੇ ਮੌਕਿਆਂ ਸਮੇੱ ਪ੍ਰਬੰਧਕ ਸਬੰਧਿਤ ਉਪ ਮੰਡਲ ਮੈਜਿਸਟਰੇਟ ਪਾਸੋੱ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜਜ਼) ਐਕਟ 1956 ਵਿੱਚ ਦਰਜ ਸ਼ਰਤਾਂ ਮੁਤਾਬਿਕ ਲਿਖਤੀ ਪ੍ਰਵਾਨਗੀ ਪ੍ਰਾਪਤ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਜਿਲ੍ਹੇ ਵਿੱਚ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ( ਚਾਈਨਜ ਡੋਰ) ਨੂੰ ਵਰਤਣ, ਵੇਚਣ ਅਤੇ ਸਟੋਰ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਚਾਈਨਜ ਡੋਰ ਤੋੱ ਹੋਣ ਵਾਲੇ ਭਿਆਣਕ ਹਾਦਸਿਆਂ ਤੋੱ ਬਚਿਆ ਜਾ ਸਕੇ।
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਇਮਾਰਤ ਦੇ ਬਾਹਰ ਬਣੇ ਜੰਗਲੇ ਦੇ ਅੰਦਰ ਧਰਨੇ ਅਤੇ ਰੈਲੀਆਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਮੈਮੋਰੰਡਮ ਵਗੈਰਾ ਦੇਣ ਲਈ 5 ਵਿਅਕਤੀਆਂ ਤੋੱ ਘੱਟ ਗਿਣਤੀ ਵਿੱਚ ਵਿਅਕਤੀ ਇਸ ਜੰਗਲੇ ਦੇ ਮੇਨ ਗੇਟ ਵਿੱਚੋੱ ਲੰਘ ਕੇ ਇਸ ਦਫ਼ਤਰ ਵਿੱਚ ਆਉਣ ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਮਿਉੱਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਸ ਵੱਲੋ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ ਵਿੱਚ ਦਰਜ ਕਰਾਉਣਾ ਲਾਜ਼ਮੀ ਹੋਵੇਗਾ। ਇਹ ਹੁਕਮ 29 ਜੁਲਾਈ ਤੱਕ ਲਾਗੂ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…