Nabaz-e-punjab.com

ਡਿਪਟੀ ਕਮਿਸ਼ਨਰ ਪ੍ਰਸ਼ਾਂਤ ਗੋਇਲ ਵੱਲੋਂ ਬੱਚਿਆਂ ਨੂੰ ਚਾਈਨਾ ਡੋਰ ਨਾ ਵਰਤਣ ਦੀ ਅਪੀਲ

ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦੀ ਵਰਤੋਂ ਨਾ ਕੀਤੀ ਜਾਵੇ: ਪ੍ਰਸ਼ਾਂਤ ਗੋਇਲ

ਨਬਜ਼-ਏ-ਪੰਜਾਬ ਬਿਊਰੋ, ਫ਼ਤਹਿਗੜ੍ਹ ਸਾਹਿਬ, 25 ਫਰਵਰੀ:
ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਪ੍ਰਸ਼ਾਂਤ ਕੁਮਾਰ ਗੋਇਲ ਨੇ ਬੱਚਿਆਂ ਨੂੰ ਚਾਈਨਾ ਡੋਰ ਨਾ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬਸੰਤ ਮੌਸਮ ਵਿਚ ਬੱਚੇ ਵਧੇਰੇ ਕਰ ਕੇ ਪਤੰਗਬਾਜ਼ੀ ਕਰਦੇ ਹਨ। ਇਸ ਦੌਰਾਨ ਦੇਖਣ ਵਿਚ ਆਇਆ ਹੈ ਕਿ ਬੱਚੇ ਪਤੰਗ ਉਡਾਉਣ ਲਈ ਚਾਈਨਾ ਡੋਰ ਦਾ ਇਸਤੇਮਾਲ ਕਰਦੇ ਹਨ। ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦੀ ਵਰਤੋਂ ਨਾ ਕੀਤੀ ਜਾਵੇ ਕਿਉਂਕਿ ਚਾਈਨਾ ਡੋਰ ਨਾ ਟੁੱਟਣ ਅਤੇ ਗਲਣ ਵਾਲੀ ਹੁੰਦੀ ਹੈ। ਇਸ ਤਰਾਂ ਦੀ ਡੋਰ ਨਾਲ ਵਿਅਕਤੀ ਹਾਦਸੇ ਦਾ ਸ਼ਿਕਾਰ ਹੋ ਸਕਦੇ ਹਨ। ਦਰਖਤਾਂ ਨਾਲ ਲਿਪਟੀਆਂ ਡੋਰਾਂ ਕਾਰਨ ਪੰਛੀ ਇਨ੍ਹਾਂ ਵਿਚ ਫਸ ਕੇ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਲਈ ਚੰਗੇ ਨਾਗਰਿਕ ਦਾ ਸਬੂਤ ਦਿੰਦੇ ਹੋਏ ਖ਼ੁਦ ਹੀ ਅਜਿਹੀ ਡੋਰ ਦਾ ਬਹਿਸ਼ਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੂੰ ਤਾੜਨਾ ਕੀਤੀ ਕਿ ਜੇਕਰ ਕੋਈ ਦੁਕਾਨਦਾਰ ਚਾਈਨਾ ਡੋਰ ਵੇਚਦਾ ਫੜਿਆ ਗਿਆ ਤਾਂ ਉਸ ਖਿਲ਼ਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਚਾਈਨਾ ਡੋਰ ਉਪਰ ਲਗਾਈ ਪਾਬੰਦੀ ਨੂੰ ਅਮਲੀ ਜਾਮਾ ਪਹਿਨਾਉਣ ਲਈ ਜਲਦ ਹੀ ਉਹ ਵਿਸ਼ੇਸ਼ ਟੀਮ ਦਾ ਗਠਨ ਕਰਨਗੇ ਤਾਂ ਜੋ ਜ਼ਿਲ੍ਹੇ ਵਿਚੋਂ ਚਾਈਨਾ ਡੋਰ ਦਾ ਮੁਕੰਮਲ ਖ਼ਾਤਮਾ ਹੋ ਸਕੇ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…