nabaz-e-punjab.com

ਮਿੱਥੇ ਸਮੇਂ ਤੋਂ ਬਾਅਦ ਪਟਾਕੇ ਨਾ ਚਲਾਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ•ਾ ਪੁਲੀਸ ਮੁਖੀਆਂ ਨੂੰ ਹਦਾਇਤਾਂ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 6 ਨਵੰਬਰ-
ਦੀਵਾਲੀ ਮੌਕੇ ਦੋ ਘੰਟਿਆਂ ਦੇ ਮਿੱਥੇ ਸਮੇਂ ਤੋਂ ਬਾਅਦ ਪਟਾਕੇ ਨਾ ਚਲਾਉਣ ਦੀ ਇਜਾਜ਼ਤ ਨਾ ਦੇਣ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸਮੂਹ ਡਿਪਟੀ ਕਮਿਸ਼ਨਰਾਂ, ਪੁਲੀਸ ਕਮਿਸ਼ਨਰਾਂ, ਜ਼ਿਲ•ਾ ਪੁਲੀਸ ਮੁਖੀਆਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਰੀਜਨਲ ਅਫਸਰਾਂ ਨੂੰ ਇਨ•ਾਂ ਹਦਾਇਤਾਂ ਦੇ ਅਮਲ ਲਈ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਹਨ।
ਵਾਤਾਵਰਣ ਅਤੇ ਮੌਸਮ ਤਬਦੀਲੀ ਵਿਭਾਗ ਦੇ ਡਾਇਰੈਕਟਰ ਕੇ.ਐਸ. ਪੰਨੂ ਨੇ ਦੱਸਿਆ ਕਿ ਦੀਵਾਲੀ ਤੇ ਗੁਰਪੁਰਬ ਮੌਕੇ ਬੇਮੁਹਾਰੇ ਪਟਾਕੇ ਚੱਲਣ ਨਾਲ ਹਵਾ ਅਤੇ ਆਵਾਜ਼ ਪ੍ਰਦੂਸ਼ਣ ਵਧਣ ਖਾਸ ਕਰਕੇ ਸਰਦ ਰੁੱਤ ਦੌਰਾਨ ਵਧਣ ਦੇ ਮੱਦੇਨਜ਼ਰ ਇਸ ਸਮੱਸਿਆ ਦੀ ਰੋਕਥਾਮ ਲਈ ਸਖਤ ਕਦਮ ਚੁੱਕਣ ਦੀ ਫੌਰੀ ਲੋੜ ਹੈ। ਸਾਰੀਆਂ ਸਬੰਧਤ ਅਥਾਰਟੀਆਂ ਨੂੰ ਦੀਵਾਲੀ ਵਾਲੀ ਰਾਤ 8 ਵਜੇ ਤੋਂ 10 ਵਜੇ ਤੱਕ ਦੇ ਪ੍ਰਵਾਨਿਤ ਸਮੇਂ ਤੋਂ ਬਗੈਰ ਬਾਕੀ ਸਮੇਂ ਵਿੱਚ ਪਟਾਕੇ ਚਲਾਉਣ ਨੂੰ ਰੋਕਣ ਲਈ ਸਖ਼ਤ ਚੌਕਸੀ ਵਰਤਣ ਲਈ ਆਖਿਆ ਹੈ। ਉਨ•ਾਂ ਕਿਹਾ ਕਿ ਜੇਕਰ ਕੋਈ ਉਲੰਘਣਾ ਹੋਈ ਤਾਂ ਸਬੰਧਤ ਥਾਣੇ ਦਾ ਮੁਖੀ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਵੇਗਾ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਪੰਨੂ ਨੇ ਅੱਗੇ ਦੱਸਿਆ ਕਿ ਇਹ ਪਟਾਕੇ ਨਾ ਸਿਰਫ ਹਾਨੀਕਾਰਕ ਪ੍ਰਭਾਵ ਛੱਡਦੇ ਹਨ ਸਗੋਂ ਵਿਸ਼ੇਸ਼ ਮਾਦਾ (ਪੀ.ਐਮ.) ਛੱਡਦੇ ਹਨ ਜਿਸ ਨਾਲ ਹਵਾ ਪ੍ਰਦੂਸ਼ਣ ਦਾ ਪੱਧਰ 2.5 ਪੀ.ਐਮ. ਤੋਂ ਵਧ ਕੇ 10 ਪੀ.ਐਮ. ਹੋ ਜਾਂਦਾ ਹੈ। ਇਹ ਗੈਸਾਂ ਅਤੇ ਪੀ.ਐਮ. 2.5 ਸਾਡੇ ਫੇਫੜਿਆਂ ਵਿੱਚ ਸਿੱਧੇ ਤੌਰ ‘ਤੇ ਦਾਖਲ ਹੋ ਜਾਂਦੇ ਹਨ ਜੋ ਲੋਕਾਂ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਲਈ ਬਹੁਤ ਜ਼ਿਆਦਾ ਨੁਕਸਾਨਦੇਹ ਹੈ।
ਇਹ ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੀ ਸਾਲ 2015 ਦੀ ਸਿਵਲ ਰਿੱਟ ਪਟੀਸ਼ਨ ਨੰਬਰ 728 ਵਿੱਚ ਦੀਵਾਲੀ ਤੇ ਗੁਰਪੁਰਬ ਦੀ ਰਾਤ 8 ਵਜੇ ਤੋਂ ਪਹਿਲਾਂ ਅਤੇ 10 ਵਜੇ ਤੋਂ ਬਾਅਦ ਹਰੇਕ ਤਰ•ਾਂ ਦੇ ਪਟਾਕੇ ਚਲਾਉਣ ਦੀ ਪਾਬੰਦੀ ਲਾਈ ਗਈ ਹੈ। ਇਸੇ ਤਰ•ਾਂ ਕ੍ਰਿਸਮਿਸ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ ਅੱਧੀ ਰਾਤ 12 ਵਜੇ ਦੇ ਕਰੀਬ ਅਜਿਹੇ ਪਟਾਕੇ ਚਲਾਏ ਜਾਂਦੇ ਹਨ ਅਤੇ ਹੁਣ ਸਿਰਫ ਰਾਤ 11.55 ਵਜੇ ਤੋਂ 12.30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।
ਸਾਡੀਆਂ ਆਉਣ ਵਾਲੀਆਂ ਪੀੜ•ੀਆਂ ਲਈ ਸਾਡੇ ਚੌਗਿਰਦੇ ਦੀ ਸੁਰੱਖਿਆ ਲਈ ਹਰੇਕ ਵਿਅਕਤੀ ਨੂੰ ਸੰਜੀਦਾ ਯਤਨ ਕਰਨ ਦਾ ਸੱਦਾ ਦਿੰਦਿਆਂ ਸ੍ਰੀ ਪੰਨੂ ਨੇ ਕਿਹਾ ਕਿ ਲੋਕਾਂ ਨੂੰ ਸਾਡੀ ਆਬੋ-ਹਵਾ ਨੂੰ ਪੈਦਾ ਹੋਣ ਵਾਲੀ ਚੁਣੌਤੀ ਦਾ ਅਹਿਸਾਸ ਕਰਨ ਦਾ ਇਹ ਢੁਕਵਾਂ ਸਮਾਂ ਹੈ। ਉਨ•ਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਵਾਰ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ ਅਤੇ ਸਰਕਾਰ ਆਪਣੇ ਨਾਗਿਰਕਾਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਨ•ਾਂ ਨੂੰ ਇਸ ਸਾਲ ‘ਪ੍ਰਦੂਸ਼ਣ ਰਹਿਤ ਦੀਵਾਲੀ’ (ਗਰੀਨ ਦੀਵਾਲੀ) ਮਨਾਉਣ ਦੀ ਅਪੀਲ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ ਮਾਡਰਨਾਈਜ…