
ਡਿਪਟੀ ਮੇਅਰ ਕੁਲਜੀਤ ਬੇਦੀ ਪਰਿਵਾਰ ਸਮੇਤ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ
ਸ਼ਹਿਰ ਵਾਸੀਆਂ ਦੀ ਚੜ੍ਹਦੀ ਕਲਾ, ਵਿਧਾਇਕ ਬਲਬੀਰ ਸਿੱਧੂ ਦੀ ਜਿੱਤ ਲਈ ਕੀਤੀ ਅਰਦਾਸ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਾਰਚ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਪਰਿਵਾਰ ਸਮੇਤ ਅੱਜ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਮੁਹਾਲੀ ਸ਼ਹਿਰ ਦੇ ਵਸਨੀਕਾਂ ਦੀ ਚੜ੍ਹਦੀ ਕਲਾ ਅਤੇ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਜਿੱਤ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਸ਼ਵ ਸ਼ਾਂਤੀ ਦੀ ਅਰਦਾਸ ਕਰਦਿਆਂ ਰੂਸ ਅਤੇ ਯੂਕਰੇਨ ਵਿੱਚ ਚੱਲਦੀ ਜੰਗ ਦਾ ਹੱਲ ਹੋਣ ਦੀ ਵੀ ਅਰਦਾਸ ਕੀਤੀ ਹੈ।
ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਕੌਰੀਡੋਰ ਦਾ ਖੁੱਲ੍ਹਣਾ ਸਮੂਹ ਵਿਸ਼ਵ ਵਿੱਚ ਬੈਠੇ ਸਿੱਖਾਂ ਲਈ ਬਹੁਤ ਵੱਡਾ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵੱਲੋਂ ਖੋਲ੍ਹਿਆ ਕਰਤਾਰਪੁਰ ਸਾਹਿਬ ਦਾ ਲਾਂਘਾ ਸ਼ਾਂਤੀ ਤੇ ਭਾਈਚਾਰਕ ਸਾਂਝ ਦੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਹਲੀਮੀ, ਏਕਤਾ, ਸ਼ਾਂਤੀ ਅਤੇ ਭਲਾਈ ਦਾ ਮਾਰਗ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕ ਕੇ ਉਨ੍ਹਾਂ ਨੂੰ ਅਸੀਮ ਮਾਨਸਿਕ ਸ਼ਾਂਤੀ ਮਿਲੀ ਹੈ। ਉਨ੍ਹਾਂ ਇਸ ਮੌਕੇ ਕਰਤਾਰਪੁਰ ਸਾਹਿਬ ਵਿਖੇ ਸੰਗਤਾਂ ਲਈ ਕੀਤੇ ਗਏ ਪ੍ਰਬੰਧਾਂ ਦੀ ਵਿਸ਼ੇਸ਼ ਸ਼ਲਾਘਾ ਵੀ ਕੀਤੀ।