Share on Facebook Share on Twitter Share on Google+ Share on Pinterest Share on Linkedin ਡਿਪਟੀ ਮੇਅਰ ਬੇਦੀ ਨੇ ਐਨਆਰਆਈ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਨੂੰ ਲਿਖਿਆ ਪੱਤਰ ਜ਼ਿਲ੍ਹਾ ਪੱਧਰ ’ਤੇ ਐਨਆਰਆਈ ਹੈਲਪਲਾਈਨ ਸਥਾਪਿਤ ਕਰਕੇ ਕੈਨੇਡਾ ਦੇ ਹਾਲਾਤਾਂ ਜਾਣਕਾਰੀ ਦੇਵੇ ਸਰਕਾਰ ਭਾਰਤ-ਕੈਨੇਡਾ ਰਿਸ਼ਤਿਆਂ ਵਿੱਚ ਕੁੜੱਤਣ ਕਾਰਨ ਚਿੰਤਾ ਵਿੱਚ ਹਨ ਪੰਜਾਬੀ: ਕੁਲਜੀਤ ਬੇਦੀ ਨਬਜ਼-ਏ-ਪੰਜਾਬ, ਮੁਹਾਲੀ, 25 ਸਤੰਬਰ: ਭਾਰਤ-ਕੈਨੇਡਾ ਦੇ ਰਿਸ਼ਤਿਆਂ ਵਿੱਚ ਆਈ ਕੁੜੱਤਣ ਕਾਰਨ ਪੰਜਾਬ ਦੇ ਲੋਕਾਂ ਦੀ ਲਗਾਤਾਰ ਚਿੰਤਾ ਵਧਦੀ ਜਾ ਰਹੀ ਹੈ ਅਤੇ ਜਿਨ੍ਹਾਂ ਦੇ ਬੱਚੇ ਅਤੇ ਪਰਿਵਾਰ ਪੜ੍ਹਾਈ ਜਾਂ ਕਾਰੋਬਾਰ ਦੇ ਸਿਲਸਿਲੇ ਵਿੱਚ ਕੈਨੇਡਾ ਗਏ ਹੋਏ ਹਨ, ਉਨ੍ਹਾਂ ਦੇ ਚਿਹਰਿਆਂ ’ਤੇ ਚਿੰਤਾਵਾਂ ਦੀ ਲਕੀਰਾਂ ਸਾਫ਼ ਝਲਕ ਰਹੀਆਂ ਹਨ। ਇਸ ਸਬੰਧੀ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕੈਨੇਡਾ ਵਿੱਚ ਵੱਸਦੇ ਪੰਜਾਬੀਆਂ ਅਤੇ ਵਿਦੇਸ਼ ਜਾਣ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਨੂੰ ਭਾਰਤ-ਕੈਨੇਡਾ ਦੇ ਤਾਜ਼ਾ ਹਾਲਾਤਾਂ ਬਾਰੇ ਤਾਜ਼ਾ ਜਾਣਕਾਰੀ ਦੇਣ ਲਈ ਸਮੂਹ ਜ਼ਿਲ੍ਹਿਆਂ ਵਿੱਚ ਐਨਆਰਆਈ ਹੈਲਪਲਾਈਨ ਸਥਾਪਿਤ ਕੀਤੀ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਜੀਤ ਬੇਦੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਭਾਰੀ ਕੁੜੱਤਣ ਦੇਖਣ ਨੂੰ ਮਿਲ ਰਹੀ ਹੈ। ਦੋਵਾਂ ਮੁਲਕਾਂ ਵੱਲੋਂ ਇੱਕ ਦੂਜੇ ਦੇ ਕੌਂਸਲੇਟ ਵੀ ਵਾਪਸ ਭੇਜੇ ਗਏ ਹਨ। ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਨਾ ਦੇਣ ਦੀ ਗੱਲ ਵੀ ਕਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਵੱਡੀ ਗਿਣਤੀ ਲੋਕ ਕੈਨੇਡਾ ਵਿੱਚ ਵਸੇ ਹੋਏ ਹਨ ਅਤੇ ਉੱਥੋਂ ਦੀ ਨਾਗਰਿਕਤਾ ਹਾਸਲ ਕਰ ਚੁੱਕੇ ਹਨ। ਆਉਂਦੇ ਸਮੇਂ ਵਿੱਚ ਵਿਆਹਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਵੱਡੀ ਗਿਣਤੀ ਵਿੱਚ ਕੈਨੇਡਾ ਦੇ ਨਾਗਰਿਕਾਂ ਨੇ ਭਾਰਤ ਆਉਣਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਦੇ ਅਜਿਹੇ ਨਾਗਰਿਕ ਅਤੇ ਪੰਜਾਬ ਵਿੱਚ ਵੱਸਦੇ ਉਨ੍ਹਾਂ ਦੇ ਰਿਸ਼ਤੇਦਾਰ ਇਸ ਗੱਲੋਂ ਭੰਬਲਭੂਸੇ ਵਿੱਚ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਜਾਣਕਾਰੀ ਉਪਲਬਧ ਨਹੀਂ ਕਰਵਾਈ ਜਾ ਰਹੀ। ਡਿਪਟੀ ਮੇਅਰ ਨੇ ਕਿਹਾ ਕਿ ਜਨਵਰੀ ਇਨਟੇਕ ਵਿੱਚ ਪੰਜਾਬ ਤੋਂ ਵੱਡੀ ਗਿਣਤੀ ਵਿਦਿਆਰਥੀਆਂ ਨੇ ਕੈਨੇਡਾ ਜਾਣਾ ਹੈ, ਜਿਨ੍ਹਾਂ ਦੀਆਂ ਫੀਸਾਂ ਵੀ ਜਮ੍ਹਾਂ ਹੋ ਚੁੱਕੀਆਂ ਹਨ। ਅਜਿਹੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਭੰਬਲਭੂਸੇ ਵਿੱਚ ਹਨ ਅਤੇ ਇਸ ਗੱਲ ਨੂੰ ਲੈ ਕੇ ਚਿੰਤਾ ਵਿੱਚ ਹਨ ਕੇ ਉਨ੍ਹਾਂ ਦਾ ਹੁਣ ਬਣੇਗਾ ਕੀ, ਉਹ ਡਿਪਰੈਸ਼ਨ ਵਿੱਚ ਜਾ ਰਹੇ ਹਨ। ਬੇਦੀ ਨੇ ਕਿਹਾ ਕਿ ਮੌਜੂਦਾ ਸਮੇਂ ਲੋੜ ਇਸ ਗੱਲ ਦੀ ਹੈ ਕਿ ਪੰਜਾਬ ਸਰਕਾਰ ਫੌਰੀ ਤੌਰ ’ਤੇ ਕੈਨੇਡਾ ਸਰਕਾਰ ਨਾਲ ਤਾਲਮੇਲ ਕਰਕੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਵੀ ਇਨ੍ਹਾਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਜਾਵੇ। ਨਾਲ ਹੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪਡੇਟ ਰੱਖਣ ਤੋਂ ਇਲਾਵਾ ਕੈਨੇਡਾ ਵਿੱਚ ਵੱਸਦੇ ਪੰਜਾਬੀ ਨਾਗਰਿਕਾਂ ਲਈ ਜ਼ਿਲ੍ਹਾ ਪੱਧਰ ’ਤੇ ਐਨਆਰਆਈ ਹੈਲਪਲਾਈਨ ਸ਼ੁਰੂ ਕੀਤੀ ਜਾਵੇ ਅਤੇ ਸਬੰਧਤਾਂ ਨੂੰ ਤਾਜ਼ਾ ਹਾਲਾਤ ਬਾਰੇ ਜਾਣਕਾਰੀ ਉਪਲਬਧ ਕਰਵਾਈ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ