Nabaz-e-punjab.com

ਡਿਪਟੀ ਮੇਅਰ ਮਨਜੀਤ ਸੇਠੀ ਵੱਲੋਂ ਫੇਜ਼-7 ਦੀ ਪਾਰਕ ਵਿੱਚ ਓਪਨ ਏਅਰ ਜਿਮ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਗਸਤ:
ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ ਅਰੋਗ ਜੀਵਨ ਪ੍ਰਦਾਨ ਕਰਨ ਦੀ ਮੁਹਿੰਮ ਵਜੋਂ ਲਗਾਏ ਜਾ ਰਹੇ ਅਤਿ ਆਧੁਨਿਕ ਓਪਨ ਏਅਰ ਜਿਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਅਤੇ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਮਹਿੰਦਰ ਸਿੰਘ ਨੇ ਇੱਥੋਂ ਦੇ ਫੇਜ਼-7 (ਵਾਰਡ ਨੰਬਰ-19) ਦੇ ਰਿਹਾਇਸ਼ੀ ਪਾਰਕ ਵਿੱਚ ਓਪਨ ਏਅਰ ਜਿਮ ਦਾ ਉਦਘਾਟਨ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਓਪਨ ਜਿਮ ਲਗਾਏ ਜਾ ਰਹੇ ਹਨ। ਇਲਾਕੇ ਦੀ ਕੌਂਸਲਰ ਬੀਬੀ ਹਰਵਿੰਦਰ ਕੌਰ ਲੰਗ ਦੀ ਮੰਗ ’ਤੇ ਰਿਹਾਇਸ਼ੀ ਪਾਰਕ ਵਿੱਚ ਓਪਨ ਏਅਰ ਜਿਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ। ਉਪਰੰਤ ਫੀਤਾ ਕੱਟ ਕੇ ਜਿੰਮ ਦੇ ਉਦਘਾਟਨ ਦੀ ਰਸਮ ਕੀਤੀ ਗਈ।
ਇਸ ਮੌਕੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਲੋੜ ਅਨੁਸਾਰ ਹੋਰਨਾਂ ਥਾਵਾਂ ’ਤੇ ਵੀ ਅਜਿਹੇ ਜਿਮ ਲਗਾਏ ਜਾਣਗੇ ਅਤੇ ਇਸ ਸਬੰਧੀ ਨਗਰ ਨਿਗਮ ਦੀ ਮੀਟਿੰਗ ਵਿੱਚ ਸਪੈਸ਼ਲ ਮਤਾ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਪਾਰਕਾਂ ਨੂੰ ਸੈਰਗਾਹ ਬਣਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਪਾਰਕਾਂ ਦੇ ਰੱਖ ਰਖਾਓ ’ਤੇ 2.71 ਕਰੋੜ ਰੁਪਏ ਖ਼ਰਚੇ ਜਾਣਗੇ। ਪਾਰਕਾਂ ਵਿੱਚ ਬਜ਼ੁਰਗਾਂ ਦੇ ਬੈਠਣ ਲਈ ਵਧੀਆ ਬੈਂਚ, ਬੱਚਿਆਂ ਦੇ ਖੇਡਣ ਲਈ ਝੁੱਲੇ ਅਤੇ ਸੈਰ ਲਈ ਨਵੇਂ ਟਰੈਕ ਬਣਾਏ ਜਾਣਗੇ ਅਤੇ ਪਾਰਕਾਂ ਦੇ ਬਾਹਰਲੇ ਹਿੱਸੇ ਨੂੰ ਪੇਵਰ ਬਲਾਕ ਲਗਾ ਕੇ ਵਰਤੋਂ ਯੋਗ ਬਣਾਇਆ ਜਾਵੇਗਾ। ਇਸ ਮੌਕੇ ਸਾਬਕਾ ਕੌਂਸਲਰ ਮਨਮੋਹਨ ਸਿੰਘ ਲੰਗ ਅਤੇ ਮੁਲਾਜ਼ਮ ਆਗੂ ਪ੍ਰਭਦੀਪ ਸਿੰਘ ਬੋਪਾਰਾਏ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…