ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਸਥਾਨਕ ਸਰਕਾਰ ਵਿਭਾਗ ਦੇ ਦਫ਼ਤਰ ਵਿੱਚ ਅੱਜ ਭਰਨਗੇ ਹਾਜ਼ਰੀ

ਆਪਣਾ ਜਵਾਬ ਤੇ ਰਿਕਾਰਡ ਦਾਖ਼ਲ ਕਰਨ ਲਈ ਸਰਕਾਰ ਤੋਂ 15 ਦਿਨਾਂ ਦਾ ਸਮਾਂ ਮੰਗਣਗੇ ਡਿਪਟੀ ਮੇਅਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੂੰ 2016 ਵਿੱਚ ਹੋਈ ਨਗਰ ਨਿਗਮ ਦੀ ਇੱਕ ਮੀਟਿੰਗ ਦੌਰਾਨ ਨਿਗਮ ਦੇ ਸਾਬਕਾ ਕਮਿਸ਼ਨਰ ਨਾਲ ਹੋਈ ਤਲਖਕਲਾਮੀ ਦੇ ਮਾਮਲੇ ਵਿੱਚ 17 ਜਨਵਰੀ ਨੂੰ ਸਰਕਾਰ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਨਿੱਜੀ ਸੁਣਵਾਈ ਲਈ ਪੇਸ਼ ਹੋਣ ਸੰਬੰਧੀ ਜਾਰੀ ਕੀਤੇ ਗਏ ਨੋਟਿਸ ਦਾ ਜਵਾਬ ਦੇਣ ਲਈ ਡਿਪਟੀ ਮੇਅਰ ਵੱਲੋਂ ਭਲਕੇ 17 ਜਨਵਰੀ ਨੂੰ ਸਥਾਨਕ ਸਰਕਾਰ ਵਿਭਾਗ ਦੇ ਮੁੱਖ ਦਫਤਰ ਵਿੱਚ ਜਾ ਕੇ ਬਾਕਾਇਦਾ ਹਾਜ਼ਰੀ ਲਗਵਾਈ ਜਾਵੇਗੀ ਅਤੇ ਮੰਗ ਕੀਤੀ ਜਾਵੇਗੀ ਕਿ ਉਹ ਆਪਣੇ ਪਰਿਵਾਰ ਵਿੱਚ ਹੋਣ ਵਾਲੇ ਇੱਕ ਵਿਆਹ ਸਮਾਗਮ ਦੀਆਂ ਤਿਆਰੀਆਂ ਵਿੱਚ ਰੁਝੇ ਹੋਣ ਕਾਰਨ ਉਹਨਾਂ ਨੂੰ ਨਿੱਜੀ ਸੁਣਵਾਈ ਅਤੇ ਰਿਕਾਰਡ ਪੇਸ਼ ਕਰਨ ਲਈ ਘੱਟੋ ਘੱਟ 15 ਦਿਨ ਦਾ ਹੋਰ ਸਮਾਂ ਦਿੱਤਾ ਜਾਵੇ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਸੇਠੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਉਹਨਾਂ ਵੱਲੋਂ ਸਰਕਾਰ ਨੂੰ ਪਹਿਲਾਂ ਹੀ (2016 ਵਿੱਚ) ਆਪਣਾ ਜਵਾਬ ਦੇ ਦਿੱਤਾ ਗਿਆ ਸੀ ਅਤੇ ਉਦੋਂ ਹੀ ਉਹ ਸਥਾਨਕ ਸਰਕਾਰ ਵਿਭਾਗ ਦੇ ਸਕੱਤਰ ਕੋਲ ਨਿੱਜੀ ਤੌਰ ਤੇ ਪੇਸ਼ ਵੀ ਹੋਏ ਸਨ ਅਤੇ ਉਹਨਾਂ ਅਨੁਸਾਰ ਇਹ ਮਾਮਲਾ ਖ਼ਤਮ ਹੋ ਗਿਆ ਸੀ ਪ੍ਰੰਤੂ ਇਹ ਗੱਲ ਉਹਨਾਂ ਦੀ ਸਮਝ ਤੋਂ ਬਾਹਰ ਹੈ ਕਿ ਹੁਣ ਡੇਢ ਸਾਲ ਬਾਅਦ ਇਹ ਮਾਮਲਾ ਨਵੇਂ ਸਿਰੇ ਤੋਂ ਕਿਉਂ ਖੋਲ੍ਹ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਸੱਤਾ ਤਬਦੀਲੀ ਤੋਂ ਬਾਅਦ ਸਰਕਾਰ ਵੱਲੋਂ ਇਸ ਮਾਮਲੇ ਦੀ ਮੁੜ ਸੁਣਵਾਈ ਆਰੰਭ ਕਰਨ ਦੀ ਕਾਰਵਾਈ ਤੇ ਸਵਾਲ ਤਾਂ ਉੱਠਣੇ ਹੀ ਹਨ। ਬਹਿਰਹਾਲ ਉਹਨਾਂ ਕਿਹਾ ਕਿ ਉਹ ਇਸ ਨੋਟਿਸ ਦਾ ਜਵਾਬ ਦੇਣ ਲਈ ਭਲਕੇ 17 ਜਨਵਰੀ ਸਥਾਨਕ ਸਰਕਾਰ ਵਿਭਾਗ ਦੇ ਦਫ਼ਤਰ ਜਾਣਗੇ ਅਤੇ ਉੱਥੇ ਪੱਤਰ ਦੇ ਕੇ ਮੰਗ ਕਰਨਗੇ ਕਿ ਉਹਨਾਂ ਨੂੰ ਇਸ ਸੰਬੰਧੀ ਜਵਾਬ ਦੇਣ ਅਤੇ ਰਿਕਾਰਡਪੇਸ਼ ਕਰਨ ਲਈ ਘੱਟੋ ਘੱਟ 15 ਦਿਨਾਂ ਦਾ ਸਮਾਂ ਦਿੱਤਾ ਜਾਵੇ ਕਿਉਂਕਿ ਉਹ ਆਪਣੇ ਪਰਿਵਾਰ ਵਿੱਚ ਹੋਣ ਵਾਲੇ ਇੱਕ ਵਿਆਹ ਸਮਾਗਮ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…