ਡੇਰਾਬੱਸੀ ਪੁਲੀਸ ਵੱਲੋਂ ਨਸ਼ੀਲੀਆਂ ਗੋਲੀਆਂ ਵੇਚਣ ਵਾਲਾ ਮੁਲਜ਼ਮ ਗ੍ਰਿਫ਼ਤਾਰ

ਕਵਿਤਾ
ਨਬਜ਼-ਏ-ਪੰਜਾਬ ਬਿਊਰੋ, ਜ਼ੀਰਕਪੁਰ, 16 ਜੂਨ:
ਡੇਰਾਬੱਸੀ ਪੁਲੀਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹੱਥ ਲੱਗੀ ਜਦੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ ਨਸ਼ੀਲੀਆਂ ਸ਼ੀਸ਼ੀਆਂ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਰਾਬੱਸੀ ਥਾਣਾ ਦੇ ਐਸਐਚਓ ਜਸਕੰਵਲ ਸਿੰਘ ਸੇਖੋਂ ਨੇ ਦੱਸਿਆ ਕਿ ਵਿਵੇਕਸ਼ੀਲ ਸੋਨੀ ਐਸਐਸਪੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਨਸ਼ੀਲੀਆਂ ਗੋਲੀਆਂ ਕੈਪਸੂਲ ਅਤੇ ਸ਼ੀਸ਼ੀਆਂ ਵੇਚਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਦੀ ਪਹਿਚਾਣ ਮੁਹੰਮਦ ਹਾਸੀਮ ਵਾਸੀ ਮਸਾਵੀ ਪੱਟੀ ਜ਼ਿਲ੍ਹਾ ਸ਼ਾਮਲੀ (ਉੱਤਰ ਪ੍ਰਦੇਸ਼) ਦੇ ਤੌਰ ’ਤੇ ਹੋਈ ਹੈ।
ਉਨ੍ਹਾਂ ਦੱਸਿਆ ਕਿ ਏਐੱਸਆਈ ਪਰਮਜੀਤ ਸਿੰਘ ਅਤੇ ਪੁਲੀਸ ਪਾਰਟੀ ਬੱਸ ਸਟੈਂਡ ਡੇਰਾਬੱਸੀ ਦੇ ਨਜ਼ਦੀਕ ਗਸ਼ਤ ਕਰ ਰਹੀ ਸੀ। ਜਿਸ ਦੌਰਾਨ ਉਨ੍ਹਾਂ ਨੂੰ ਕਿਸੇ ਖਾਸ ਮੁਖਬਰ ਤੋ ਇਤਲਾਹ ਮਿਲੀ ਕਿ ਇਕ ਵਿਅਕਤੀ ਯੂਪੀ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਡੇਰਾਬੱਸੀ ਏਰੀਏ ਵਿੱਚ ਵੇਚਦਾ ਹੈ, ਜੋ ਅੱਜ ਵੀ ਮੁਬਾਰਕਪੁਰ ਡੇਰਾਬੱਸੀ ਏਰੀਆ ਵਿੱਚ ਨਸ਼ੇ ਦੀਆਂ ਗੋਲੀਆਂ ਵੇਚਣ ਆ ਰਿਹਾ ਹੈ। ਜਿਸ ’ਤੇ ਕਾਰਵਾਈ ਕਰਦਿਆਂ ਮੁਹੰਮਦ ਹਾਸੀਮ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਖ਼ਿਲਾਫ਼ ਥਾਣਾ ਡੇਰਾਬੱਸੀ ਵਿਖੇ ਮੁਕਦਮਾ ਨੰਬਰ 197 ਅ/ਧ 22/61/85 ਐਨਡੀਪੀਐਸ ਐਕਟ ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਸੋਂ ਪੁਲੀਸ ਨੂੰ ਅਐਲਪਰਾਜੋਲਮ 750 ਗੋਲੀਆਂ ਤੇ 1320 ਨਿਟਰਾਜਿਨਪਾਮ ਦੀਆਂ ਗੋਲੀਆ, 2160 ਕੈਪਸੂਲ ਅਤੇ 50 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ ਗਈਆਂ ਹਨ। ਜਿਸ ਨੂੰ ਅੱਜ ਡੇਰਾਬੱਸੀ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਸ ਦੀ ਡੂੰਘਾਈ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Load More Related Articles

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …