Share on Facebook Share on Twitter Share on Google+ Share on Pinterest Share on Linkedin ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਮੁੱਖ ਮੰਤਰੀ ਨੇ ਸੂਬੇ ਦੀ ਸੇਵਾ ਤਨਦੇਹੀ ਨਾਲ ਕਰਨ ਲਈ ਡੇਰਾ ਮੁਖੀ ਦਾ ਆਸ਼ੀਰਵਾਦ ਲਿਆ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 22 ਦਸੰਬਰ: ਰਾਧਾ ਸੁਆਮੀ ਡੇਰਾ ਸਤਿਸੰਗ, ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਨੇ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲਿਆ ਤਾਂ ਕਿ ਉਹ ਆਪਣੀ ਸਮਰੱਥਾ ਅਤੇ ਕਾਬਲੀਅਤ ਦੇ ਅਨੁਸਾਰ ਸੂਬੇ ਅਤੇ ਲੋਕਾਂ ਦੀ ਸੇਵਾ ਕਰ ਸਕਣ। ਬਾਬਾ ਗੁਰਿੰਦਰ ਸਿੰਘ ਨੇ ਮਨੁੱਖਤਾ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਲਏ ਗਏ ਲੋਕ ਪੱਖੀ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਕੋਵਿਡ ਨੂੰ ਕਾਬੂ ਹੇਠ ਰੱਖਣ ਲਈ ਲੋਕਾਂ ਨੂੰ ਟੀਕਾਕਰਨ ਵਾਸਤੇ ਪ੍ਰੇਰਿਤ ਕਰਨ ਅਤੇ ਹੋਰ ਇਹਤਿਆਦੀ ਕਦਮ ਚੁੱਕਣ ਲਈ ਸੂਬਾ ਭਰ ਵਿਚ ਹਾਲਾਤ ਨਾਲ ਪ੍ਰਭਾਵੀ ਢੰਗ ਨਾਲ ਨਿਪਟਣ ਲਈ ਸਰਕਾਰ ਦੇ ਯਤਨਾਂ ਨੂੰ ਸਲਾਹਿਆ। ਇਹ ਦੱਸਣਯੋਗ ਹੈ ਕਿ ਮੁੱਖ ਮੰਤਰੀ ਚੰਨੀ ਨੇ ਬੀਤੇ ਦਿਨ ਡੇਰਾ ਬਿਆਸ ਜਾ ਕੇ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ