nabaz-e-punjab.com

ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਪੀਟੀਆਈ ਅਧਿਆਪਕਾਂ ਨੂੰ ਨਹੀਂ ਮਿਲੀ ਤਨਖ਼ਾਹ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ:
ਪੀ.ਟੀ.ਆਈ ਅਧਿਆਪਕਾਂ ਦੀਆਂ ਕੱਟੀਆਂ ਗਈਆਂ ਤਨਖਾਹਾਂ ਦੇ ਮਾਮਲੇ ਵਿੱਚ ਪੰਜਾਬ ਸਕੂਲ ਟੀਚਰਜ਼ ਐਸੋਸੀਏਸ਼ਨ (ਰਜ਼ਿ:) ਪੰਜਾਬ ਨੇ ਵਿਭਾਗ ਤੋਂ ਮੰਗ ਕਰਦਿਆਂ ਮਾਨਯੋਗ ਹਾਈਕੋਰਟ ਦੇ ਫੈਸਲੇ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ। ਅੱਜ ਇੱਥੇ ਜਾਰੀ ਬਿਆਨ ਵਿੱਚ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਹਰਜੀਤ ਸਿੰਘ ਮਲੂਕਾ, ਸੀਨੀਅਰ ਮੀਤ ਪ੍ਰਧਾਨ ਰਕੇਸ਼ ਕੁਮਾਰ ਪਟਿਆਲਾ, ਮੀਤ ਪ੍ਰਧਾਨ ਹਰਜਿੰਦਰ ਸਿੰਘ ਸੰਗਰੂਰ ਅਤੇ ਕੁਲਦੀਪ ਕੌਰ ਆਦਿ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ 7 ਅਤੇ 8 ਫਰਵਰੀ 2017 ਨੂੰ ਵੱਖ-ਵੱਖ ਲਿਸਟਾ ਜਾਰੀ ਕਰਕੇ 244 ਪੀ.ਟੀ.ਆਈ ਅਧਿਆਪਕਾ ਉਨ੍ਹਾ ਨੂੰ ਸਰਵਿਸ ਤੋਂ ਬਰਖਾਸਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।
ਪੀੜਤ ਅਧਿਆਪਕਾਂ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਛਾਂਫ ਨੰ:2617/2017,3192/2017,3476/2017 ਆਦਿ ਪਟੀਸ਼ਨਾ ਦਾਖਲ ਕੀਤੀਆ ਗਈਆ ਸਨ ਜਿਸ ਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੀ.ਟੀ.ਆਈ ਅਧਿਆਪਕਾਂ ਨੂੰ ਬਰਖਾਸਤ ਕਰਨ ਦੀ ਪ੍ਰਕਿਰਿਆ ਤੇ ਸਟੇਅ ਹੁਕਮ ਜਾਰੀ ਕਰਕੇ ਠੲਰਮਨਿੳਟ ਪਰੋਚੲਸਸ ਤੇ ਰੋਕ ਲਗਾ ਦਿੱਤੀ ਸੀ,ਪ੍ਰੰਤੂ ਬਹੁਤ ਸਾਰੇ ਪੀ.ਟੀ.ਆਈ ਅਧਿਆਪਕਾਂ ਨੂੰ ਸਕੂਲਾ ਵਿੱਚੋਂ ਸਟੇਅ ਹੁਕਮਾਂ ਦੇ ਬਾਵਜ਼ੂਦ ਵੀ ਫਾਰਗ ਕਰ ਦਿੱਤਾ ਗਿਆ ਸੀ।ਮਾਨਯੋਗ ਹਾਈਕੋਰਟ ਦੇ ਹੁਕਮਾਂ ਅਣਗੌਲਿਆ ਕਰਕੇ ਕਾਫੀ ਪ੍ਰਿਸੀਪਲਾਂ ਅਤੇ ਮੁੱਖ ਅਧਿਆਪਕਾਂ ਵੱਲੋਂ ਸਰਵਿਸ ਵਿੱਚ ਬਰੇਕ ਪਾ ਦਿੱਤੀ ਗਈ ਸੀ ਅਤੇ ਉਨ੍ਹਾ ਦੀ ਕਈ-ਕਈ ਦਿਨਾਂ ਦੀਆਂ ਤਨਖਾਹਾਂ ਵੀ ਕੱਟ ਦਿੱਤੀਆਂ ਸਨ। ਮਾਨਯੋਗ ਹਾਈ ਕੋਰਟ ਵਿੱਚ ਚੱਲ ਰਹੇ ਉਕਤ ਕੇਸਾ ਵਿੱਚ 24 ਮਈ 2017 ਨੂੰ ਨੰ:2617/2017,3192/2017,3476/2017 ਆਦਿ ਪਟੀਸ਼ਨਾ ਵਿੱਚ ਸੁਣਵਾਈ ਕਰਦਿਆਂ ਹਾਈ ਕੋਰਟ ਵੱਲੋਂ ਸਿੱਖਿਆ ਵਿਭਾਗ ਨੂੰ ਹੁਕਮ ਜਾਰੀ ਕਰਕੇ ਚਾਰ ਹਫ਼ਤਿਆਂ ਦੇ ਅੰਦਰ-ਅੰਦਰ ਜਿਨ੍ਹਾਂ ਵੀ ਪੀਟੀਆਈਜ਼ ਅਧਿਆਪਕਾਂ ਦੀਆਂ ਤਨਖ਼ਾਹਾਂ ਕੱਟੀਆਂ ਗਈਆਂ ਸਨ। ਉਨ੍ਹਾ ਦੀਆਂ ਤਨਖਾਹਾਂ ਰਲੀਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ,ਪ੍ਰਤੂੰ ਸਿੱਖਿਆਂ ਵਿਭਾਗ ਵੱਲੋਂ ਇਕ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਤਨਖਾਹਾਂ ਰਲੀਜ਼ ਕਰਨ ਸਬੰਧੀ ਕੋਈ ਵੀ ਪੱਤਰ ਜਾਰੀ ਨਹੀਂ ਕੀਤਾ ਗਿਆਂ। ਜੋ ਕਿ ਮਾਨਯੋਗ ਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ।
ਪੰਜਾਬ ਸਕੂਲ ਟੀਚਰਜ਼ ਐਸੋਸੀਏਸ਼ਨ ਪੰਜਾਬ ਨੇ ਇਸ ਸਬੰਧੀ ਸਿੱਖਿਆ ਮੰਤਰੀ ਪੰਜਾਬ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਪੰਜਾਬ ਅਤੇ ਡੀ.ਪੀ.ਆਈ (ਸ) ਪੰਜਾਬ ਨੂੰ ਮੰਗ-ਪੱਤਰ ਦਿੰਦਿਆ ਕਿਹਾ ਕਿ ਹਾਈਕੋਰਟ ਦੇ ਉਕਤ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਦੇ ਪ੍ਰਿਸੀਪਲਾਂ ਅਤੇ ਮੁੱਖ ਅਧਿਆਪਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਜਿਨ੍ਹਾ ਵੀ ਪੀ.ਟੀ.ਆਈਜ਼ ਦੀਆਂ ਤਨਖਾਹਾਂ ਕੱਟੀਆਂ ਗਈਆਂ ਹਨ ਉਨ੍ਹਾਂ ਦੀਆਂ ਤਨਖਾਹਾਂ ਤੁਰੰਤ ਰਿਲੀਜ਼ ਕੀਤੀਆਂ ਜਾਣ। ਇਸ ਮੌਕੇ ਤੇ ਸਟੇਟ ਕਮੇਟੀ ਮੈਂਬਰ ਕੁਲਦੀਪ ਕੌਰ, ਭਰਭੂਰ ਸਿੰਘ, ਅਮਨਦੀਪ ਸ਼ਰਮਾ ਅਤੇ ਸਤਪਾਲ ਬਰਨਾਲਾ ਹਾਜ਼ਰ ਸਨ।

Load More Related Articles
Load More By Nabaz-e-Punjab
Load More In Court and Police

Check Also

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ ਮੁਹਾਲੀ ਅਦ…