ਪਾਬੰਦੀ ਦੇ ਬਾਵਜੂਦ ਬਲੌਂਗੀ ਵਿੱਚ ਸ਼ਰ੍ਹੇਆਮ ਸਾੜਿਆ ਜਾ ਰਿਹੈ ਕੂੜਾ ਕਰਕਟ, ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਜੂਹ ਵਿੱਚ ਵਸਦੇ ਕਸਬਾ ਨੁਮਾ ਪਿੰਡ ਬਲੌਂਗੀ ਵਿੱਚ ਪਾਬੰਦੀ ਦੇ ਬਾਵਜੂਦ ਸ਼ਰ੍ਹੇਆਮ ਕੂੜਾ ਕਰਕਟ ਸਾੜਿਆ ਜਾ ਰਿਹਾ ਹੈ। ਜਿਸ ਕਾਰਨ ਪਿੰਡ ਬਲੌਂਗੀ ਅਤੇ ਬਲੌਂਗੀ ਦੀਆਂ ਸਮੂਹ ਕਲੋਨੀਆਂ ਵਿੱਚ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ। ਸਮਾਜ ਸੇਵੀ ਆਗੂ ਬੀਸੀ ਪ੍ਰੇਮੀ, ਜਥੇਦਾਰ ਪੂਰਨ ਸਿੰਘ ਅਤੇ ਪ੍ਰੇਮ ਸਿੰਘ ਨੇ ਦੱਸਿਆ ਕਿ ਬਲੌਂਗੀ ਵਿੱਚ ਥਾਂ ਥਾਂ ’ਤੇ ਗੰਦਗੀ ਫੈਲੀ ਹੋਈ ਅਤੇ ਸੜਕਾਂ ਕਿਨਾਰੇ ਅਤੇ ਹੋਰ ਖੁੱਲ੍ਹੀਆਂ ਥਾਵਾਂ ’ਤੇ ਸ਼ਰ੍ਹੇਆਮ ਕੂੜਾ ਕਰਕਟ ਸੁੱਟਿਆ ਜਾ ਰਿਹਾ ਹੈ ਅਤੇ ਬਾਅਦ ਵਿੱਚ ਲੋਕ ਖ਼ੁਦ ਹੀ ਕੂੜੇ ਨੂੰ ਅੱਗ ਲਗਾ ਦਿੰਦੇ ਹਨ।
ਉਨ੍ਹਾਂ ਦੱਸਿਆ ਕਿ ਤੇਜ਼ ਹਵਾ ਚੱਲਣ ਕਾਰਨ ਕੂੜਾ ਕਰਕਟ ਉੱਡ ਕੇ ਲੋਕਾਂ ਦੇ ਘਰਾਂ ਵਿੱਚ ਡਿੱਗਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਮਿਆਂ ਵਿੱਚ ਬਲੌਂਗੀ ਵਿੱਚ ਡੇਂਗੂ, ਪੇਚਸ਼ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਫੈਲ ਚੁੱਕੀਆਂ ਹਨ। ਇਹੀ ਨਹੀਂ ਗੰਦਗੀ ਅਤੇ ਦੂਸ਼ਿਤ ਪਾਣੀ ਕਾਰਨ ਕਾਫ਼ੀ ਲੋਕ ਚਮੜੀ ਰੋਗ ਅਤੇ ਪੇਟ ਦੀਆਂ ਬਿਮਾਰੀਆਂ ਤੋਂ ਵੀ ਪੀੜਤ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਨੇਕਾਂ ਬਾਰ ਪ੍ਰਸ਼ਾਸਨ ਅਧਿਕਾਰੀਆਂ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਇਸ ਸਮੱਸਿਆ ਦੇ ਹੱਲ ਲਈ ਗੁਹਾਰ ਲਗਾਈ ਜਾ ਚੁੱਕੀ ਹੈ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।
ਲਖਵਿੰਦਰ ਸਿੰਘ, ਰਾਜੇਸ਼ ਪਾਲ, ਸੁਮਿੱਤਰਾ ਦੇਵੀ, ਲਾਡੋ ਰਾਣੀ ਨੇ ਦੱਸਿਆ ਕਿ ਆਜ਼ਾਦ ਨਗਰ ਵਿੱਚ ਪਹਿਲਾਂ ਹੀ ਕੂੜੇ ਦੇ ਢੇਰਾਂ ਅਤੇ ਗੰਦਗੀ ਤੋਂ ਲੋਕ ਕਾਫੀ ਪ੍ਰੇਸ਼ਾਨ ਹਨ। ਹੁਣ ਬਾਕੀ ਰਹਿੰਦੀ ਖੁੰਹਦੀ ਕਸਰ ਕੁਝ ਲੋਕਾਂ ਨੇ ਕੂੜੇ ਨੂੰ ਅੱਗ ਲਗਾ ਕੇ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੂੜੇ ਦੇ ਢੇਰਾਂ ਨੂੰ ਅੱਗ ਲਗਾਉਣ ਕਾਰਨ ਜ਼ਹਿਰੀਲਾ ਧੂੰਆਂ ਫੈਲ ਰਿਹਾ ਹੈ। ਜਿਸ ਕਾਰਨ ਸਥਾਨਥ ਲੋਕਾਂ ਖਾਸ ਕਰਕੇ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬਲੌਂਗੀ ਵਾਸੀਆਂ ਨੂੰ ਥਾਂ ਥਾਂ ਫੈਲੀ ਗੰਦਗੀ ਅਤੇ ਕੂੜੇ ਦੇ ਢੇਰਾਂ ਤੋਂ ਨਿਜਾਤ ਦਿਵਾਈ ਜਾਵੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …