Share on Facebook Share on Twitter Share on Google+ Share on Pinterest Share on Linkedin ਅਕਾਲੀ-ਭਾਜਪਾ ਗੱਠਜੋੜ ਕੋਲ ਬਹੁਮਤ ਹੋਣ ਦੇ ਬਾਵਜੂਦ ਕਾਂਗਰਸ ਨੇ ਜਿੱਤੀ ਸੀਨੀਅਰ ਮੀਤ ਪ੍ਰਧਾਨ ਦੀ ਚੋਣ ਕਾਂਗਰਸ ਦੇ ਸੁਨੀਲ ਕੁਮਾਰ ਨੂੰ ਮਿਲੇ 14 ਵੋਟ ਤੇ ਅਕਾਲੀ-ਭਾਜਪਾ ਦੇ ਉਮੀਦਵਾਰ ਕਮਲ ਕਿਸ਼ੋਰ ਸ਼ਰਮਾ ਨੂੰ ਮਿਲੇ 11 ਵੋਟ ਖਰੜ ਸ਼ਹਿਰ ਦਾ ਬਿਨਾਂ ਕਿਸੇ ਨਾਲ ਪੱਖਪਾਤ ਤੋਂ ਸਰਬਪੱਖੀ ਵਿਕਾਸ ਕੀਤਾ ਜਾਵੇਗਾ: ਜਗਮੋਹਨ ਕੰਗ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 10 ਅਗਸਤ: ਨਗਰ ਕੌਂਸਲ ਖਰੜ ਵਿੱਚ ਅਕਾਲੀ-ਭਾਜਪਾ ਗੱਠਜੋੜ ਕੋਲ ਬਹੁਮਤ ਹੋਣ ਦੇ ਬਾਵਜੂਦ ਕਾਂਗਰਸ ਪਾਰਟੀ ਨੇ ਸੀਨੀਅਰ ਮੀਤ ਪ੍ਰਧਾਨ ਦੀ ਚੋਣ ਜਿੱਤ ਕੇ ਨਵਾਂ ਇਤਿਹਾਸ ਸਿਰਜ਼ਿਆ ਹੈ। ਇਹ ਕੋਈ ਨਵੀਂ ਗੱਲ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹਾ ਕੁੱਝ ਹੁੰਦਾ ਆਇਆ ਹੈ। ਅਕਾਲੀ ਭਾਜਪਾ ਸਰਕਾਰ ਵੇਲੇ ਅਕਾਲੀ ਦਲ ਕੋਲ ਬਹੁਮਤ ਸੀ ਪ੍ਰੰਤੂ ਤਤਕਾਲੀ ਕੈਬਨਿਟ ਮੰਤਰੀ ਕੈਪਟਨ ਕੰਵਲਜੀਤ ਸਿੰਘ ਦੀ ਮਦਦ ਨਾਲ ਧੋਬੀ ਪਟਕਾ ਮਾਰ ਕੇ ਚਰਨਜੀਤ ਚੰਨੀ ਦਾ ਛੋਟਾ ਭਰਾ ਸੁਖਵੰਤ ਸਿੰਘ ਸੁੱਖਾ ਪ੍ਰਧਾਨ ਬਣ ਗਿਆ ਸੀ। ਖਰੜ ਨਗਰ ਕੌਂਸਲ ਦੇ ਦਫ਼ਤਰ ਵਿੱਚ ਐਸ.ਡੀ.ਐਮ.ਖਰੜ ਅਮਨਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਵਿਚ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਦੀ ਚੋਣ ਕਰਵਾਈ ਗਈ। ਨਗਰ ਕੌਸਲ ਖਰੜ ਦੇ ਸਾਬਕਾ ਪ੍ਰਧਾਨ ਤੇ ਮੌਜ਼ੂਦਾ ਕੌਸਲਰ ਗੁਰਪ੍ਰੇਮ ਸਿੰਘ ਰੋਮਾਣਾ ਨੇ ਕਾਂਗਰਸੀ ਕੌਸਲਰ ਸੁਨੀਲ ਕੁਮਾਰ ਦਾ ਸੀਨੀਅਰ ਮੀਤ ਪ੍ਰਧਾਨ ਲਈ ਪੇਸ਼ ਕੀਤਾ ਅਤੇ ਮੀਟਿੰਗ ਵਿੱਚ ਹਾਜ਼ਰ 25 ਮਿਉਂਸਪਲ ਕੌਸਲਰਾਂ ’ਚੋਂ 14 ਨੇ ਹੱਥ ਖੜੇ ਕਰਕੇ ਸੁਨੀਲ ਕੁਮਾਰ ਨੂੰ ਵੋਟ ਪਾਈ ਜਦੋਂ ਕਿ ਅਕਾਲੀ ਦਲ-ਭਾਜਪਾ ਗੱਠਜੋੜ ਦੇ ਉਮੀਦਵਾਰ ਕਮਲ ਕਿਸੋਰ ਸ਼ਰਮਾ ਨੂੰ ਸਿਰਫ਼ 11 ਵੋਟਾਂ ਮਿਲੀਆਂ। ਜਿਨ੍ਹਾਂ ਨੂੰ ਜੂਨੀਅਰ ਮੀਤ ਪ੍ਰਧਾਨ ਵਜੋ ਚੁਣ ਲਿਆ ਗਿਆ। ਅਕਾਲੀ-ਭਾਜਪਾ ਗੱਠਜੋੜ ਦੀ ਵੋਟ ਘਟਨਾ ਨਾਲ ਆਉਣ ਵਾਲੇ ਦਿਨ ਵਿੱਚ ਖਰੜ ਦੀ ਸਿਆਸਤ ਵਿੱਚ ਹੋਰ ਵੀ ਉਤਾਰ ਚੜਾਅ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕੇ। ਇਸ ਚੋਣ ਵਿੱਚ ਖਰੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੰਵਰ ਸੰਧੂ ਹਾਜ਼ਰ ਨਹੀਂ ਹੋਏ। ਕੌਂਸਲ ਦਫ਼ਤਰ ਵਿੱਚ ਪੁੱਜੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਵਲੋਂ ਕੌਸਲਰ ਨੂੰ ਕਥਿਤ ਤੌਰ ’ਤੇ ਪੰਜ ਪੰਜ ਲੱਖ ਦੇਣ ਦੀ ਗੱਲ ਆਖੀ ਗਈ ਸੀ। ਜਿਸ ਨੂੰ ਕੌਂਸਲਰ ਨਾ ਮਨਜ਼ੂਰ ਕਰਦੇ ਹੋਏ ਨਵਾਂ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਮੀਟਿੰਗ ਵਿੱਚ ਜੋ ਅਕਾਲੀ-ਭਾਜਪਾ ਗੱਠਜੋੜ ਨੇ ਗੁੰਡਗਰਦੀ ਕੀਤੀ ਹੈ ਉਸ ਬਾਰੇ ਸ਼ਹਿਰ ਨਿਵਾਸੀ ਜਾਣੂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਦਲਾਖੋਰੀ ਵਾਲਾ ਕੰਮ ਨਹੀਂ ਕਰ ਰਹੀ ਬਲਕਿ ਸਮੁੱਚੇ ਸ਼ਹਿਰ ਦਾ ਬਰਾਬਰ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਸੁਨੀਲ ਕੁਮਾਰ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਨ ਤੇ ਮਿਊਸਪਲ ਕੌਸਲਰਾਂ ਦਾ ਵਿਸੇਸ ਤੌਰ ਤੇ ਧੰਨਵਾਦ ਕੀਤਾ। ਚੋਣ ਨੂੰ ਲੈ ਕੇ ਜਿਲ੍ਹਾ ਐਸ ਏ ਐਸ ਨਗਰ ਦੇ ਐਡੀਸ਼ਨਲ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਵੀ ਕੌਂਸਲ ਦਫ਼ਤਰ ਵਿੱਚ ਹਾਜ਼ਰ ਰਹੇ ਅਤੇ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਥਾਣਾ ਸਿਟੀ ਖਰੜ ਦੇ ਐਸਐਚਓ ਸਤਨਾਮ ਸਿੰਘ ਕਰ ਰਹੇ ਸਨ। ਇਸ ਮੌਕੇ ਸਾਬਕਾ ਪ੍ਰਧਾਨ ਗੁਰਪ੍ਰੇਮ ਸਿੰਘ ਰੋਮਾਣਾ, ਕਰਨੈਲ ਸਿੰਘ ਕੈਲੀ, ਮੇਜਰ ਸਿੰਘ, ਮਲਾਗਰ ਸਿੰਘ, ਦਵਿੰਦਰ ਸਿੰਘ ਬੱਲਾ, ਸੁਰਮੁੱਖ ਸਿੰਘ, ਹਰਿੰਦਰਪਾਲ ਸਿੰਘ ਜੌਲੀ ਸਾਰੇ ਕੌਂਸਲਰਾਂ ਸਮੇਤ ਗੁਰਿੰਦਰਜੀਤ ਸਿੰਘ ਬਡਾਲਾ, ਜੀਤੀ ਪਡਿਆਲਾ ਸਮੇਤ ਕਾਂਗਰਸ ਪਾਰਟੀ ਦੇ ਹੋਰ ਸਮਰਥਕ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ