ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿੱਚ ਮੋਹਰੀ ਭੂਮਿਕਾ ਨਿਭਾਉਣ ਅਧਿਆਪਕ: ਮੁੱਖ ਮੰਤਰੀ

ਸ਼ਾਨਾਮੱਤੀ ਪ੍ਰਾਪਤੀਆਂ ਵਾਲੇ ਅਧਿਆਪਕ ਐਫ.ਏ.ਪੀ. ਰਾਸਟਰੀ ਪੁਰਸਕਾਰ ਨਾਲ ਸਨਮਾਨਿਤ

ਮੈਂ ਅੱਜ ਜੋ ਕੁਝ ਹਾਂ ਆਪਣੇ ਅਧਿਆਪਕਾਂ ਦੀ ਬਦੌਲਤ ਹਾਂ: ਚੰਨੀ

ਨਬਜ਼-ਏ-ਪੰਜਾਬ ਬਿਊਰੋ, ਮੋਹਾਲੀ, 3 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿੱਚ ਰੋਲ ਮਾਡਲ ਬਣ ਕੇ ਮੋਹਰੀ ਭੂਮਿਕਾ ਨਿਭਾਉਣ ਤਾਂ ਜੋ ਬੱਚੇ ਸਮਾਜ ਦੇ ਆਦਰਸ ਨਾਗਰਿਕ ਬਣ ਸਕਣ।
ਚੰਡੀਗੜ ਯੂਨੀਵਰਸਿਟੀ ਘੜੂੰਆਂ ਵਿਖੇ ਫੈਡਰੇਸਨ ਆਫ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸਨਜ ਆਫ ਪੰਜਾਬ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਅਧਿਆਪਕਾਂ ਨੂੰ ਰਾਸਟਰੀ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਸਬੰਧੀ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ. ਚੰਨੀ ਨੇ ਕਿਹਾ ਕਿ ਅਧਿਆਪਨ ਇੱਕ ਉੱਤਮ ਪੇਸਾ ਹੈ ਅਤੇ ਅਸੀਂ ਸਾਰੇ ਅਧਿਆਪਕ ਭਾਈਚਾਰੇ ਵੱਲੋਂ ਰਾਸਟਰ ਨਿਰਮਾਣ ਲਈ ਨਿਭਾਈਆਂ ਜਾਂਦੀਆਂ ਵਧੀਆ ਸੇਵਾਵਾਂ ਲਈ ਉਨਾਂ ਦੇ ਰਿਣੀ ਹਾਂ। ਸ. ਚੰਨੀ ਨੇ ਵਿਦਿਅਕ ਸੰਸਥਾਵਾਂ ਨੂੰ ਧਾਰਮਿਕ ਅਸਥਾਨਾਂ ਵਾਂਗ ਦੱਸਦਿਆਂ ਆਪਣੇ ਜੱਦੀ ਪਿੰਡ ਭਜੌਲੀ ਵਿੱਚ ਆਪਣੇ ਸਕੂਲ ਦੇ ਦਿਨਾਂ ਨੂੰ ਯਾਦ ਕੀਤਾ ਅਤੇ ਕਿਹਾ, “ਮੈਂ ਅੱਜ ਜੋ ਵੀ ਹਾਂ, ਮੇਰੇ ਸਕੂਲ ਦੇ ਅਧਿਆਪਕਾਂ ਦੀ ਬਦੌਲਤ ਹਾਂ।“
ਅਧਿਆਪਕਾਂ ਨੂੰ ਮਾਵਾਂ ਦੇ ਤੁਲ ਦੱਸਦਿਆਂ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਗਿਆਨ ਵੰਡਣ ਲਈ ਜੀਅ ਤੋੜ ਮਿਹਨਤ ਕਰਨ ਦੀ ਅਪੀਲ ਕੀਤੀ। ਉਨਾਂ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਪੈਦਾ ਕਰਨ ਵਿੱਚ ਅਧਿਆਪਕਾਂ ਦੀ ਭੂਮਿਕਾ ਨੂੰ ਸਭ ਤੋਂ ਮਹੱਤਵਪੂਰਨ ਦੱਸਦਿਆਂ ਭਰੋਸਾ ਦਿੱਤਾ ਕਿ ਅਧਿਆਪਕਾਂ ਲਈ ਉਨਾਂ ਦੇ ਫਰਜ ਦੇ ਨਿਰਵਾਹ ਵਾਸਤੇ ਹੋਰ ਸੁਖਾਵਾਂ ਮਾਹੌਲ ਸਿਰਜਿਆ ਜਾਵੇਗਾ। ਉਨਾਂ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੀ ਜਰੂਰਤ ‘ਤੇ ਜੋਰ ਦਿੱਤਾ, ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਬਰਾਬਰ ਲਾਭਦਾਇਕ ਸਿੱਧ ਹੋਵੇ।
ਸ. ਚੰਨੀ ਨੇ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਪੜਾਈ ਲਈ ਆਪਣੇ ਸਮੇਂ ਦੇ ਹਰ ਪਲ ਦੀ ਸੁਚੱਜੀ ਵਰਤੋਂ ਕਰਨ। ਵਿਦਿਆਰਥੀਆਂ ਨੂੰ ਇੱਕ ਟੀਚਾ ਮਿੱਥਣ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰਨ ਲਈ ਉਤਸਾਹਿਤ ਕਰਦਿਆਂ ਉਨਾਂ ਵਿਦਿਆਰਥੀਆਂ ਨੂੰ ਸਮਾਂ ਪ੍ਰਬੰਧਨ ਦੇ ਹੁਨਰ ਨੂੰ ਨਿਖਾਰਨ ਦੀ ਜਰੂਰਤ ‘ਤੇ ਜੋਰ ਦਿੱਤਾ। ਉਨਾਂ ਕਿਹਾ ਕਿ ਵਿਦਿਆਰਥੀ ਆਪਣੇ ਸਾਥੀਆਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਅਪਣਾਉਣ ਅਤੇ ਟੀਮ ਰੂਪ ਵਿੱਚ ਇਕੱਠੇ ਅੱਗੇ ਵਧਣ। ਵਿਦਿਆਰਥੀਆਂ ਨੂੰ ਭੰਗੜਾ, ਐਨ.ਐਸ.ਐਸ., ਖੇਡਾਂ ਅਤੇ ਹੋਰ ਸੱਭਿਆਚਾਰਕ ਅਤੇ ਸਹਿਯੋਗੀ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਪੜਾਈ ਦੇ ਨਾਲ-ਨਾਲ ਬਹੁਤ ਜਰੂਰੀ ਹਨ ਅਤੇ ਇਨਾਂ ਨੂੰ ਵੀ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਐਸੋਸੀਏਸਨ ਦਾ ਲੋਗੋ ਵੀ ਲਾਂਚ ਕੀਤਾ।
ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਰਬੋਤਮ ਪ੍ਰਾਪਤੀਆਂ ਵਾਲੇ ਅਧਿਆਪਕਾਂ ਨੂੰ ਪੁਰਸਕਾਰ ਦਿੱਤੇ, ਜਿਨਾਂ ਵਿੱਚ ਰਜਿੰਦਰ ਸਰਮਾ ਐਸ.ਐਮ.ਡੀ.ਆਰ. ਐਸ.ਡੀ. ਸਕੂਲ ਪਠਾਨਕੋਟ, ਮਹਿਕ ਦੂਨ ਇੰਟਰਨੈਸਨਲ ਸਕੂਲ, ਅਰਸਪਾਲ ਕੌਰ ਦੁਆਬਾ ਮਾਡਲ ਹਾਈ ਸਕੂਲ, ਪ੍ਰੀਤੀ ਮਾਊਂਟ ਕਾਰਮਲ ਸਕੂਲ, ਪਰਮਜੀਤ ਕੌਰ ਦਿਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਖਵਿੰਦਰ ਇੰਟਰਨੈਸਨਲ ਫਤਹਿ ਅਕੈਡਮੀ, ਦਲਜੀਤ ਕੌਰ ਸ੍ਰੀ ਗੁਰੂ ਹਰਕਿ੍ਰਸਨ ਪਬਲਿਕ ਸਕੂਲ, ਰਾਜਿੰਦਰ ਪਾਲ ਕੌਰ ਸ੍ਰੀ ਗੁਰੂ ਹਰਕਿ੍ਰਸਨ ਪਬਲਿਕ ਸਕੂਲ, ਪੂਨਮ ਸਰਮਾ ਮਾਊਂਟ ਲਿਟੇਰਾ ਜੀ ਸਕੂਲ, ਰਾਜਵੀਰ ਕੌਰ ਸਿੱਖ ਹੈਰੀਟੇਜ ਮਾਡਲ ਹਾਈ ਸਕੂਲ ਸਾਮਲ ਹਨ। ਉਨਾਂ ਨੇ ਜਸਵੰਤ ਕੌਰ ਦੇਵਗਨ ਨੂੰ ਪੰਜਾਬ ਵਿੱਚ ਉਨਾਂ ਦੇ ਸਲਾਘਾਯੋਗ ਸਮਾਜਕ ਕਾਰਜਾਂ ਲਈ “ਪੰਜਾਬ ਦਾ ਮਾਣ ਐਵਾਰਡ“ ਨਾਲ ਨਿਵਾਜਿਆ।
ਇਸ ਤੋਂ ਪਹਿਲਾਂ ਚੰਡੀਗੜ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਅਤੇ ਐਫ.ਏ.ਪੀ. ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਸਮਾਗਮ ਦੌਰਾਨ ਅਦਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ, ਡਿਪਟੀ ਕਮਿਸਨਰ ਸ੍ਰੀਮਤੀ ਈਸਾ ਕਾਲੀਆ ਅਤੇ ਐਸ.ਐਸ.ਪੀ. ਸਤਿੰਦਰ ਸਿੰਘ ਵੀ ਮੌਜੂਦ ਰਹੇ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…