22 ਕੁਇੰਟਲ 66 ਕਿੱਲੋਗਰਾਮ ਮਿਆਦ ਪੁੱਗ ਚੁੱਕੇ ਫਲ ਤੇ ਸਬਜ਼ੀਆਂ ਨੂੰ ਨਸ਼ਟ ਕੀਤੇ: ਪੰਨੂ

ਖਪਤਕਾਰਾਂ ਲਈ ਖਾਣ-ਪੀਣ ਵਾਲੀਆਂ ਯੋਗ ਗੁਣਵੱਤਾ ਵਾਲੀਆਂ ਵਸਤਾਂ ਵੇਚਣ ’ਤੇ ਜ਼ੋਰ

ਫੂਡ ਸੇਫ਼ਟੀ ਵਿਭਾਗ ਦੀ ਟੀਮ ਨੇ ਰੇਹੜੀ-ਫੜੀ ਤੇ ਦੁਕਾਨਾਂ ’ਤੇ ਖਾਣ-ਪੀਣ ਵਾਲੀਆਂ ਵਸਤੂਆਂ ਦੀ ਜਾਂਚ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ:
ਫੂਡ ਸੇਫ਼ਟੀ ਵਿਭਾਗ ਲੋਕਾਂ ਨੂੰ ਉੱਚ ਪੱਧਰੀ ਖਾਣ-ਪੀਣ ਦੀਆਂ ਚੀਜ਼ਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਵਚਨਬੱਧਤਾ ਦੇ ਹਿੱਸੇ ਵਜੋਂ ਕਰੋਨਾਵਾਇਰਸ ਦੀ ਮਹਾਮਾਰੀ ਦੌਰਾਨ ਫੂਡ ਸੇਫ਼ਟੀ ਟੀਮ ਨੇ ਖਾਣ ਪੀਣ ਵਾਲੀਆਂ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ ਦੀ ਨਿਯਮਤ ਜਾਂਚ ਕੀਤੀ ਅਤੇ ਦੁਕਾਨਦਾਰਾਂ ਨੂੰ ਮਿਆਦ ਪੁੱਗ ਚੁੱਕੇ ਸਮਾਨਾਂ ਦਾ ਨਿਪਟਾਰਾ ਕਰਨ, ਗੁਣਵੱਤਾ ਵਾਲੇ ਉਤਪਾਦ ਵੇਚਣ ਅਤੇ ਜਮ੍ਹਾਂਖਰੀ ਤੋਂ ਗੁਰੇਜ਼ ਕਰਨ ਲਈ ਕੀਤਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਫੂਡ ਐਂਡ ਡਰੱਗ ਐਡਮਨਿਸਟੇ੍ਰਸ਼ਨ ਪੰਜਾਬ ਦੇ ਕਮਿਸ਼ਨਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਖ਼ਤੀ ਨਾਲ ਫਿਜ਼ੀਕਲ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ, ਮਾਸਕ ਪਹਿਨਣ ਅਤੇ ਸੈਨੇਟਾਈਜ਼ ਨਾਲ ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਤਾਂ ਜੋ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਸ੍ਰੀ ਪੰਨੂ ਨੇ ਦੱਸਿਆ ਕਿ ਇਕ ਮਹੀਨੇ ਦੌਰਾਨ ਫੂਡ ਸੇਫ਼ਟੀ ਟੀਮਾਂ ਨੇ 1451 ਦੁਕਾਨਾਂ ’ਤੇ ਚੈਕਿੰਗ ਕੀਤੀ ਅਤੇ ਮਿਆਦ ਪੁੱਗ ਚੁੱਕੇ ਭੋਜਨ ਪਦਾਰਥਾਂ ਜਿਨ੍ਹਾਂ ਵਿੱਚ 22 ਕੁਇੰਟਲ 66 ਕਿੱਲੋਗਰਾਮ ਫਲ ਅਤੇ ਸਬਜ਼ੀਆਂ, ਦੁੱਧ ਅਤੇ ਦੁੱਧ ਉਤਪਾਦਾਂ, 419 ਲੀਟਰ ਕੋਲਡ ਡਰਿੰਕ, ਤੇਲ, 167 ਲੂਣ ਦੇ ਪੈਕਟ, ਬਿਸਕੁਟ ਅਤੇ ਮਸਾਲੇ ਨਸ਼ਟ ਕੀਤੇ ਗਏ। ਟੀਮਾਂ ਨੇ ਹੋਟਲ, ਢਾਬਾ ਅਤੇ ਹਲਵਾਈ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਵੀ ਕੀਤੀਆਂ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਚੰਗੀ ਕੁਆਲਿਟੀ ਦੀਆਂ ਖਾਣ-ਪੀਣ ਦੀਆਂ ਵਸਤਾਂ ਤਿਆਰ ਕਰਨ ਦੀ ਸਿਖਲਾਈ ਦਿੱਤੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਘਟੀਆ ਖਾਣ-ਪੀਣ ਵਾਲੀਆਂ ਚੀਜ਼ਾਂ ਵੇਚਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਜੋ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰਦੇ ਹਨ। ਇਸ ਸਬੰਧੀ ਸਰਕਾਰ ਦੇ ਨਿਯਮਾਂ ਅਤੇ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।

Check Also

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿਸ਼ਵ ਸ਼ਾਂਤੀ ਤੇ ਹਿੰਦ-ਪਾਕਿ…