Share on Facebook Share on Twitter Share on Google+ Share on Pinterest Share on Linkedin ਉੜੀਸਾ ਵਿੱਚ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕਾਰਵਾਈ ਨਿੰਦਣਯੋਗ: ਜੇਪੀ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਦਸੰਬਰ: ਕਲਗੀਧਰ ਸੇਵਕ ਜਥਾ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਹੈ ਕਿ ਉੜੀਸਾ ਵਿੱਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੀ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਅੰਦੋਲਨ ਵਿੱਚ ਸਭ ਤੋਂ ਵੱਧ ਯੋਗਦਾਨ ਸਿੱਖਾਂ ਨੇ ਪਾਇਆ ਹੈ ਪਰ ਦੇਸ਼ ਵਿੱਚ ਹੀ ਸਿੱਖਾਂ ਦੇ ਧਾਰਮਿਕ ਸਥਾਨ ਢਾਹੇ ਜਾ ਰਹੇ ਹਨ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਉੜੀਸਾ ਵਿੱਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਧਾਰਮਿਕ ਅਸਥਾਨ ਨੂੰ ਢਾਹੇ ਜਾਣ ਨਾਲ ਸੰਗਤ ਵਿੱਚ ਭਾਰੀ ਰੋਸ ਹੈ ਅਤੇ ਸਿੱਖਾਂ ਦੇ ਮਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਵਿਦੇਸ਼ਾਂ ਵਿੱਚ ਤਾਂ ਸਿੱਖਾਂ ਦੇ ਧਾਰਮਿਕ ਸਥਾਨਾਂ ਨੂੰ ਉੱਥੋਂ ਦੀਆਂ ਸਰਕਾਰਾਂ ਅਤੇ ਵਿਦੇਸ਼ੀ ਲੋਕਾਂ ਵੱਲੋਂ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਪ੍ਰੰਤੂ ਆਪਣੇ ਦੇਸ਼ ਅੰਦਰ ਸਿੱਖਾਂ ਦੇ ਧਾਰਮਿਕ ਅਸਥਾਨ ਕਿਸੇ ਨਾ ਕਿਸੇ ਬਹਾਨੇ ਢਾਹੇ ਜਾ ਰਹੇ ਹਨ। ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਅਤੇ ਪ੍ਰਸ਼ਾਸਨ ਨੂੰ ਹਮੇਸ਼ਾ ਸਿੱਖਾਂ ਦੇ ਧਾਰਮਿਕ ਸਥਾਨਾਂ ਉੱਤੇ ਹੀ ਕਾਰਵਾਈ ਕਰਨ ਦੀ ਕਾਹਲੀ ਪਈ ਰਹਿੰਦੀ ਹੈ, ਜਦੋਂਕਿ ਸਰਕਾਰੀ ਥਾਵਾਂ ’ਤੇ ਬਣੇ ਹੋਰਨਾਂ ਧਰਮਾਂ ਨਾਲ ਸਬੰਧਤ ਇਮਾਰਤਾਂ ’ਤੇ ਕਦੇ ਵੀ ਅਜਿਹੀ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਸਿਰਫ਼ ਸਿੱਖਾਂ ਦੇ ਧਾਰਮਿਕ ਸਥਾਨ ਢਾਹ ਕੇ ਸਿੱਖਾਂ ਨੂੰ ਦੇਸ਼ ਅੰਦਰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਉੜੀਸਾ ਵਿੱਚ ਢਾਹੇ ਗਏ ਧਾਰਮਿਕ ਸਥਾਨ ਦੀ ਉਸੇ ਥਾਂ ’ਤੇ ਮੁੜ ਉਸਾਰੀ ਕੀਤੇ ਜਾਵੇ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ