ਵਿਕਸਿਤ ਭਾਰਤ ਸੰਕਲਪ ਯਾਤਰਾ: ਕੇਂਦਰੀ ਮੰਤਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਬਲੌਂਗੀ ਪਹੁੰਚਣ ’ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕੀਤਾ ਸਵਾਗਤ

ਦੇਸ਼ ਵਾਸੀਆਂ ਨੂੰ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਹਾ

ਨਬਜ਼-ਏ-ਪੰਜਾਬ, ਮੁਹਾਲੀ, 17 ਦਸੰਬਰ:
ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਕਸਿਤ ਭਾਰਤ ਸੰਕਲਪ ਯਾਤਰਾ ਮੁਹਾਲੀ ਦੀ ਜੂਹ ਵਿੱਚ ਪਿੰਡ ਬਲੌਂਗੀ ਵਿਖੇ ਪਹੁੰਚਣ ’ਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਿਸ਼ਟ ਦੀ ਅਗਵਾਈ ਹੇਠ ਵਰਕਰਾਂ ਨੇ ਸਵਾਗਤ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਸ਼ੇਖਾਵਤ ਨੇ ਕਿਹਾ ਕਿ ਦੇਸ਼ ਵਾਸੀ ਇਹ ਮੰਨਣ ਲਈ ਤਿਆਰ ਹਨ ਕਿ ਮੋਦੀ ਹੈ ਤਾਂ ਕੁੱਝ ਵੀ ਮੁਮਕਿਨ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ 2047 ਤੱਕ ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣਾ ਹੈ। ਇਸ ਲਈ ਆਮ ਨਾਗਰਿਕ ਦੇ ਜੀਵਨ ਵਿੱਚ ਬਦਲਾਓ ਜ਼ਰੂਰੀ ਹੈ। ਇਸ ਦਿਸ਼ਾ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਿਛਲੇ 10 ਸਾਲ ਤੋਂ ਕੰਮ ਕਰ ਰਹੇ ਹਨ ਅਤੇ ਕਰੋੜਾਂ ਲੋਕਾਂ ਦੇ ਜੀਵਨ ਵਿੱਚ ਬਦਲਾਓ ਲੈ ਕੇ ਆਏ ਹਨ। ਸਰਕਾਰੀ ਸਹੂਲਤਾਂ ਤੋਂ ਵਾਂਝੇ ਬਾਕੀ ਨਾਗਰਿਕਾਂ ਲਈ ਵਿਕਸਿਤ ਭਾਰਤ ਸੰਕਲਪ ਯਾਤਰਾ ਸ਼ੁਰੂ ਕੀਤੀ ਗਈ ਹੈ।
ਗਜੇੇਂਦਰ ਸ਼ੇਖਾਵਤ ਨੇ ਯਾਤਰਾ ਦੇ ਦੌਰਾਨ ਵੱਖ-ਵੱਖ ਸਕੀਮਾਂ ਦੇ ਸਟਾਲਾਂ ਦਾ ਦੌਰਾ ਕਰਕੇ ਨਿਰੀਖਣ ਕੀਤਾ ਅਤੇ ਸਕੀਮਾਂ ਦਾ ਲਾਭ ਲੈਣ ਪਹੁੰਚੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਜਨਰਲ ਸਕੱਤਰ ਰਾਕੇਸ਼ ਰਠੌਰ, ਸੀਨੀਅਰ ਆਗੂ ਸੁਖਵਿੰਦਰ ਗੋਲਡੀ, ਸਾਬਕਾ ਮੰਤਰੀ ਤੀਕਸ਼ਨ ਸੂਦ, ਦਰਸ਼ਨ ਸਿੰਘ ਸ਼ਿਵਜੋਤ, ਕਮਲਦੀਪ ਸੈਣੀ, ਸਾਬਕਾ ਕੌਂਸਲਰ ਅਸ਼ੋਕ ਝਾਅ, ਉਮਾ ਕਾਂਤ ਤਿਵਾੜੀ, ਅਮਰੀਕ ਸਿੰਘ ਹੈਪੀ, ਸੰਜੀਵ ਜੋਸ਼ੀ, ਜੱਗੀ ਅੌਜਲਾ, ਅਨੀਤਾ ਜੋਸ਼ੀ, ਅਨਿਲ ਗੁੱਡੂ ਅਤੇ ਹੋਰ ਪਤਵੰਤੇ ਮੌਜੂਦ ਸਨ।
ਭਾਜਪਾ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਤੋਂ ਮੰਗ ਕੀਤੀ ਮੁਹਾਲੀ ਕੌਮਾਂਤਰੀ ਏਅਰਪੋਰਟ ਤੋਂ ਕੈਨੇਡਾ ਲਈ ਉਡਾਣਾਂ ਸ਼ੁਰੂ ਕੀਤੀਆਂ ਜਾਣ। ਜਿਸ ’ਤੇ ਸ਼ੇਖਾਵਤ ਨੇ ਭਰੋਸਾ ਦਿੱਤਾ ਕਿ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਵਸ਼ਿਸ਼ਟ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਤੋਂ ਮੰਗ ਕੀਤੀ ਕਿ ਬਲੌਂਗੀ ’ਚੋਂ ਲੰਘਦੇ ਗੰਦੇ ਨਾਲੇ ਨੂੰ ਪੱਕਾ ਕਰਵਾਉਣ, ਪਿੰਡ ਵਿੱਚ ਸਾਫ਼ ਪੀਣ ਵਾਲਾ ਪਾਣੀ ਅਤੇ ਪਿੰਡ ਵਿੱਚ ਰਹਿੰਦੇ ਪ੍ਰਵਾਸੀਆਂ ਵੱਲੋਂ ਛਠ ਪੂਜਾ ਮਨਾਉਣ ਲਈ ਲੋੜੀਂਦੀ ਗਰਾਂਟ ਦਿੱਤੀ ਜਾਵੇ। ਜਿਸ ’ਤੇ ਸ਼ੇਖਾਵਤ ਨੇ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਤ੍ਰਾਸਦੀ ਇਹ ਹੈ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਦੇਸ਼ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਲਈ ਤਰਸਣਾ ਪੈ ਰਿਹਾ ਹੈ ਅਤੇ ਸਮੇਂ ਦੀਆਂ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਹੀਆਂ ਹਨ।

Load More Related Articles
Load More By Nabaz-e-Punjab
Load More In General News

Check Also

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਨਬਜ਼-ਏ-ਪੰਜਾਬ, ਮੁਹਾਲ…